ਯੂ.ਕੇ. ''ਚ ਵਧੀ ਕੋਰੋਨਾ ਮ੍ਰਿਤਕਾਂ ਦੀ ਗਿਣਤੀ, ਦੁਨੀਆ ਭਰ ''ਚ 78 ਲੱਖ ਤੋਂ ਵਧੇਰੇ ਮਾਮਲੇ

06/14/2020 1:05:53 AM

ਲੰਡਨ (ਆਈ.ਏ.ਐੱਨ.ਐੱਸ.): ਬ੍ਰਿਟੇਨ ਦੇ ਸਿਹਤ ਤੇ ਸਮਾਜਿਕ ਦੇਖਭਾਲ ਵਿਭਾਗ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਵਿਚ ਸ਼ੁੱਕਰਵਾਰ ਦੁਪਹਿਰ ਤੱਕ 181 ਕੋਵਿਡ-19 ਦੇ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਦੇਸ਼ ਵਿਚ ਜਾਨਲੇਵਾ ਬੀਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਕੇ 41,662 ਹੋ ਗਈ ਹੈ।

ਸਿਨਹੂਆ ਨੇ ਦੱਸਿਆ ਕਿ ਅੰਕੜਿਆਂ ਵਿਚ ਹਸਪਤਾਲ, ਕੇਅਰ ਹੋਮਜ਼ ਤੇ ਹੋਰ ਮੈਡੀਕਲ ਵਿਭਾਗਾਂ ਵਿਚ ਮੌਤਾਂ ਸ਼ਾਮਲ ਹਨ। ਵਿਭਾਗ ਮੁਤਾਬਕ ਸ਼ਨੀਵਾਰ ਸਵੇਰ ਤੱਕ 2,94,375 ਲੋਕਾਂ ਦੇ ਬ੍ਰਿਟੇਨ ਵਿਚ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਵਿਭਾਗ ਨੇ ਦੱਸਿਆ ਕਿ ਮਾਮਲਿਆਂ ਵਿਚ ਰੋਜ਼ਾਨਾ 1,425 ਦਾ ਵਾਧਾ ਹੋਇਆ ਹੈ। ਵਿਭਾਗ ਨੇ ਦੱਸਿਆ ਕਿ ਸ਼ਨੀਵਾਰ ਸਵੇਰ ਤੱਕ ਦੇਸ਼ ਵਿਚ ਨਾਵਲ ਕੋਰੋਨਾ ਵਾਇਰਸ ਦੇ 66,24,676 ਟੈਸਟ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸ਼ੁੱਕਰਵਾਰ ਨੂੰ 1,88,794 ਟੈਸਟ ਕੀਤੇ ਗਏ ਹਨ।

ਦੁਨੀਆ ਭਰ ਦੇ ਕੋਰੋਨਾ ਵਾਇਰਸ ਦੇ ਮਾਮਲਿਆਂ 'ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ ਵਰਲਡ-ਓ-ਮੀਟਰ ਮੁਤਾਬਕ ਹੁਣ ਤੱਕ 78 ਲੱਖ ਤੋਂ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 4.3 ਲੱਖ ਤੋਂ ਵਧੇਰੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਤੋਂ ਇਲਾਵਾ ਰਾਹਤ ਦੀ ਖਬਰ ਇਹ ਹੈ ਕਿ ਹੁਣ ਤੱਕ 40 ਲੱਖ ਤੋਂ ਵਧੇਰੇ ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। 


Baljit Singh

Content Editor

Related News