UK ਸਰਕਾਰ ਨੇ ਦਿੱਤੀ ਚੇਤਾਵਨੀ- ਭਾਰਤ ’ਚ ਅੱਤਵਾਦੀ ਹਮਲੇ ਦਾ ਖ਼ਤਰਾ
Thursday, Feb 29, 2024 - 09:54 AM (IST)
ਲੰਡਨ (ਸਰਬਜੀਤ ਸਿੰਘ ਬਨੂੜ)- ਯੂ. ਕੇ. ਸਰਕਾਰ ਨੇ ਭਾਰਤ ਜਾਣ ਵਾਲੇ ਆਪਣੇ ਨਾਗਰਿਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਭਾਰਤ ਵਿਚ ਅੱਤਵਾਦੀ ਹਮਲੇ ਦਾ ਖ਼ਤਰਾ ਹੈ। ਯੂ. ਕੇ. ਦੀ ਸਰਕਾਰੀ ਵੈੱਬਸਾਈਟ ’ਤੇ ਕਿਹਾ ਗਿਆ ਹੈ ਕਿ ਭਾਰਤ ’ਚ ਧਾਰਮਿਕ ਸਥਾਨਾਂ, ਰੈਸਟੋਰੈਂਟਾਂ, ਮਾਲਾਂ, ਹਵਾਈ ਅੱਡਿਆਂ ’ਤੇ ਅੱਤਵਾਦੀ ਹਮਲਾ ਹੋ ਸਕਦਾ ਹੈ। ਮੁੱਖ ਤੌਰ ’ਤੇ ਭਾਰਤ ਸਰਕਾਰ ਦੇ ਹਿੱਤਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।
ਯੂ. ਕੇ. ਦੀ ਸਰਕਾਰੀ ਵੈੱਬਸਾਈਟ ਨੇ ਕਸ਼ਮੀਰ ਵਿੱਚ ਲਸ਼ਕਰ-ਏ-ਤੋਇਬਾ, ਜੈਸ਼-ਏ-ਮੁਹੰਮਦ ਅਤੇ ਭਾਰਤ ਦੇ ਪੂਰਬੀ ਰਾਜਾਂ ਵਿਚ ਨਕਸਲੀ ਸਮੂਹਾਂ ਅਤੇ ਪੰਜਾਬ ਵਿਚ ਖਾਲਿਸਤਾਨੀ ਕੱਟੜਪੰਥੀ ਸੰਗਠਨਾਂ ਦੇ ਸਰਗਰਮ ਹੋਣ ਦਾ ਜ਼ਿਕਰ ਕੀਤਾ ਹੈ। ਦਾਏਸ਼, ਭਾਰਤੀ ਉਪ ਮਹਾਂਦੀਪ ਵਿੱਚ ਅਲ ਕਾਇਦਾ (AQIS),ਅਤੇ ਹੋਰ ਸਮੂਹ ਵੀ ਹਮਲਿਆਂ ਦੀ ਯੋਜਨਾ ਬਣਾ ਸਕਦੇ ਹਨ। ਯੂ.ਕੇ. ਆਪਣੇ ਨਾਗਰਿਕਾਂ ਨੂੰ ਆਪਣੇ ਆਲੇ-ਦੁਆਲੇ ਤੋਂ ਸੁਚੇਤ ਰਹਿਣ ਅਤੇ ਸਥਾਨਕ ਮੀਡੀਆ ਰਿਪੋਰਟਾਂ 'ਤੇ ਨਜ਼ਰ ਰੱਖਣ ਦੇ ਨਾਲ ਹੀ ਸਥਾਨਕ ਅਧਿਕਾਰੀਆਂ ਦੀ ਸਲਾਹ ਦੀ ਪਾਲਣਾ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ: ਰਿਹਾਇਸ਼ੀ ਇਲਾਕੇ 'ਚ ਅੱਗ ਲੱਗਣ ਕਾਰਨ ਜ਼ਿੰਦਾ ਸੜ ਗਏ ਮਾਂ-ਪਿਓ ਸਣੇ 2 ਪੁੱਤਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।