ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ

Monday, Sep 28, 2020 - 10:38 AM (IST)

ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਸਿੱਖ ਧਰਮ ਵਿੱਚ ਭਾਈ ਲਾਲੋ ਜੀ ਦਾ ਨਾਂ ਸੱਚੀ-ਸੁੱਚੀ ਕਿਰਤ ਦੀ ਵਡਿਆਈ ਵਜੋਂ ਸਤਿਕਾਰ ਨਾਲ ਲਿਆ ਜਾਂਦਾ ਹੈ। ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸੰਬੰਧੀ ਧਾਰਮਿਕ ਦੀਵਾਨ ਸਜਾਏ ਗਏ। 

ਸਰਕਾਰੀ ਹਦਾਇਤਾਂ ਦੀ ਪਾਲਣਾ ਦੌਰਾਨ ਨੇਪਰੇ ਚੜ੍ਹੇ ਇਸ ਸਮਾਗਮ ਦੌਰਾਨ ਪ੍ਰਧਾਨ ਭੁਪਿੰਦਰ ਸਿੰਘ ਬਰਮੀ, ਮੀਤ ਪ੍ਰਧਾਨ ਜਸਵੀਰ ਸਿੰਘ ਭੰਮਰਾ, ਸਕੱਤਰ ਸੋਹਣ ਸਿੰਘ ਸੋਂਦ, ਸਹਾਇਕ ਸਕੱਤਰ ਹਰਜੀਤ ਸਿੰਘ ਮੋਗਾ, ਖਜਾਨਚੀ ਹਰਦੀਪ ਸਿੰਘ ਕੁੰਦੀ ਵੱਲੋਂ ਸੰਗਤਾਂ ਨੂੰ ਵਧਾਈ ਦਿੰਦਿਆਂ ਭਾਈ ਲਾਲੋ ਜੀ ਦੀ ਜੀਵਨੀ ਤੋਂ ਸਿੱਖਿਆ ਲੈਣ ਦਾ ਸੰਦੇਸ਼ ਦਿੱਤਾ। ਇਸ ਸਮੇਂ ਭਾਈ ਅਰਵਿੰਦਰ ਸਿੰਘ ਤੇ ਤੇਜਵੰਤ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਕੀਰਤਨ ਤੇ ਕਥਾ ਰਾਹੀਂ ਸੰਗਤਾਂ ਨੂੰ ਭਾਈ ਲਾਲੋ ਜੀ ਦੇ ਜੀਵਨ ਸੰਬੰਧੀ ਜਾਣਕਾਰੀ ਦਿੱਤੀ ਗਈ। 
 


author

Lalita Mam

Content Editor

Related News