ਬ੍ਰਿਟੇਨ 'ਚ ਭਾਰਤੀ ਦੀ ਗੰਦੀ ਕਰਤੂਤ, ਮਸਾਜ ਪਾਰਲਰ 'ਚ ਕੁੜੀਆਂ ਨਾਲ ਕਰਦਾ ਸੀ ਜਬਰ-ਜ਼ਿਨਾਹ, ਮਿਲੀ ਸਖ਼ਤ ਸਜ਼ਾ

06/19/2023 10:56:26 AM

ਲੰਡਨ (ਭਾਸ਼ਾ)- ਲੰਡਨ ਵਿੱਚ ਆਪਣੇ ਮਸਾਜ ਪਾਰਲਰ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕੁੜੀਆਂ ਨਾਲ ਜ਼ਬਰ-ਜਿਨਾਹ ਕਰਨ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ 50 ਸਾਲਾ ਵਿਅਕਤੀ ਨੂੰ ਸਕਾਟਲੈਂਡ ਯਾਰਡ ਦੀ ਜਾਂਚ ਤੋਂ ਬਾਅਦ 18 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਜਿਊਰੀ ਨੇ ਸਰਬਸੰਮਤੀ ਨਾਲ ਦੋਸ਼ੀ ਰਘੂ ਸਿੰਗਮਨੇਨੀ ਨੂੰ 4 ਕੁੜੀਆਂ ਨਾਲ ਜ਼ਬਰ-ਜਿਨਾਹ ਅਤੇ ਜਿਨਸੀ ਸ਼ੋਸ਼ਣ ਦਾ ਦੋਸ਼ੀ ਪਾਇਆ ਅਤੇ ਸ਼ੁੱਕਰਵਾਰ ਨੂੰ ਵੁੱਡ ਗ੍ਰੀਨ ਕਰਾਊਨ ਕੋਰਟ 'ਚ ਸਜ਼ਾ ਸੁਣਾਈ।

ਇਹ ਵੀ ਪੜ੍ਹੋ: ਮੈਰੀ ਮਿਲਬੇਨ ਅਮਰੀਕਾ 'ਚ PM ਮੋਦੀ ਦੇ ਪ੍ਰੋਗਰਾਮਾਂ 'ਚ ਕਰੇਗੀ ਪਰਫਾਰਮ, ਅਦਾਕਾਰਾ ਨੇ ਜਤਾਈ ਖੁਸ਼ੀ

ਸੁਣਵਾਈ ਦੌਰਾਨ ਇਹ ਖੁਲਾਸਾ ਹੋਇਆ ਕਿ ਸਿੰਗਾਮਨੇਨੀ ਉੱਤਰੀ ਲੰਡਨ ਵਿੱਚ ਹੋਲੋਵੇ ਰੋਡ, ਆਇਲਿੰਗਟਨ ਅਤੇ ਹਾਈ ਰੋਡ, ਵੁੱਡ ਗ੍ਰੀਨ ਵਿੱਚ ਦੋ ਮਸਾਜ ਪਾਰਲਰ ਚਲਾਉਂਦਾ ਸੀ। ਮੈਟਰੋਪੋਲੀਟਨ ਪੁਲਸ ਨੇ ਕਿਹਾ ਕਿ ਉਹ ਕੁੜੀਆਂ ਨੂੰ ਪਾਰਲਰ ਵਿੱਚ ਕੰਮ ਕਰਨ ਲਈ ਜੌਬ ਐਪ 'ਤੇ ਇਸ਼ਤਿਹਾਰ ਦਿੰਦਾ ਸੀ ਅਤੇ ਉਨ੍ਹਾਂ ਨਾਲ ਮੁਲਾਕਾਤ ਤੈਅ ਕਰਦਾ ਸੀ ਅਤੇ ਫਿਰ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕਰਦਾ ਸੀ।

ਇਹ ਵੀ ਪੜ੍ਹੋ: ਅਮਰੀਕਾ 'ਚ PM ਮੋਦੀ ਦਾ ਕ੍ਰੇਜ਼, 'ਥਾਲੀ' ਤੋਂ ਬਾਅਦ ਹੁਣ ਚਰਚਾ 'ਚ ਕਾਰ ਦੀ ਨੰਬਰ ਪਲੇਟ (ਵੀਡੀਓ)

ਜਾਂਚ ਦੀ ਅਗਵਾਈ ਕਰਨ ਵਾਲੇ ਡਿਟੈਕਟਿਵ ਕਾਂਸਟੇਬਲ ਹੁਸੈਨ ਸਈਮ ਨੇ ਕਿਹਾ, “ਇਸ ਵਿਅਕਤੀ ਨੇ ਨੌਜਵਾਨ ਕੁੜੀਆਂ ਦਾ ਜਿਨਸੀ ਸ਼ੋਸ਼ਣ ਕਰਨ ਲਈ ਆਪਣੇ ਪ੍ਰਭਾਵ ਦੀ ਵਰਤੋਂ ਕੀਤੀ। ਇਹਨਾਂ ਵਿੱਚੋਂ ਬਹੁਤ ਸਾਰੀਆਂ ਕੁੜੀਆਂ ਨੂੰ ਰੁਜ਼ਗਾਰ ਦਾ ਲਾਲਚ ਦਿੱਤਾ ਗਿਆ ਅਤੇ ਫਿਰ ਉਨ੍ਹਾਂ ਨੂੰ ਸਭ ਤੋਂ ਬੇਰਹਿਮ ਜਿਨਸੀ ਹਮਲਿਆਂ ਦਾ ਸ਼ਿਕਾਰ ਹੋਣਾ ਪਿਆ।” ਪੁਲਸ ਨੇ ਕਿਹਾ ਕਿ ਡਿਟੈਕਟਿਵਸ ਨੇ ਕੁੜੀਆਂ ਤੋਂ ਸਬੂਤ ਇਕੱਠੇ ਕਰ ਲਏ ਹਨ ਅਤੇ ਸਿੰਗਾਮਨੇਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਨੂੰ ਜ਼ਬਰ-ਜਿਨਾਹ ਦੇ 3 ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਗਿਆ ਸੀ।

ਇਹ ਵੀ ਪੜ੍ਹੋ: PM ਮੋਦੀ ਦੀ ਫੇਰੀ ਤੋਂ ਪਹਿਲਾਂ ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਰਾਹਤ, ਗ੍ਰੀਨ ਕਾਰਡ ਨੂੰ ਲੈ ਕੇ ਕੀਤਾ ਇਹ ਐਲਾਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 

cherry

This news is Content Editor cherry