ਬ੍ਰਿਟੇਨ ''ਚ ਭਾਰਤੀ ਵਿਦਿਆਰਥੀਆਂ ਦੀ ਝੰਡੀ, ਬ੍ਰਿਟਿਸ਼ ਨਾਗਰਿਕਾਂ ਨਾਲੋਂ ਵੱਧ ਕਮਾਉਣ ਲੱਗੇ ''ਭਾਰਤੀ ਲੋਕ''

Thursday, Apr 01, 2021 - 06:03 PM (IST)

ਬ੍ਰਿਟੇਨ ''ਚ ਭਾਰਤੀ ਵਿਦਿਆਰਥੀਆਂ ਦੀ ਝੰਡੀ, ਬ੍ਰਿਟਿਸ਼ ਨਾਗਰਿਕਾਂ ਨਾਲੋਂ ਵੱਧ ਕਮਾਉਣ ਲੱਗੇ ''ਭਾਰਤੀ ਲੋਕ''

ਲੰਡਨ (ਬਿਊਰੋ): ਭਾਰਤੀ ਵਿਦਿਆਰਥੀ ਉੱਚ ਸਿੱਖਿਆ ਹਾਸਲ ਕਰਨ ਲਈ ਦੂਜੇ ਦੇਸ਼ਾਂ ਜਾਂਦੇ ਹਨ। ਇਸ ਦੌਰਾਨ ਉਹਨਾਂ ਦੀ ਯੋਗਤਾ ਦਰਸਾਉਂਦੀ ਇਕ ਰਿਪੋਰਟ ਸਾਹਮਣੇ ਆਈ ਹੈ। ਬ੍ਰਿਟੇਨ ਵਿਚ ਰਹਿਣ ਵਾਲੇ ਭਾਰਤੀ ਵਿਦਿਆਰਥੀ ਪ੍ਰਤਿਭਾਸ਼ਾਲੀ ਹੁੰਦੇ ਹਨ ਅਤੇ ਉਹ ਜਲਦੀ ਹੀ ਉੱਚ ਆਮਦਨ ਵਾਲੇ ਸਮੂਹ ਵਿਚ ਸ਼ਾਮਲ ਹੋ ਜਾਂਦੇ ਹਨ। ਇਹ ਗੱਲ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੱਲੋਂ ਕਰਾਈ ਗਈ ਸਮੀਖਿਆ ਵਿਚ ਸਾਹਮਣੇ ਆਈ ਹੈ। 

ਬ੍ਰਿਟੇਨ ਵਿਚ ਨਸਲੀ ਅਸਮਾਨਤਾ ਦੇ ਦੋਸ਼ਾਂ ਵਿਚ ਇਹ ਸਰਕਾਰੀ ਰਿਪੋਰਟ ਸਾਹਮਣੇ ਆਈ ਹੈ। ਨਸਲੀ ਅਤੇ ਜਾਤੀ ਅਸਮਾਨਤਾ ਸੰਬੰਧੀ ਕਮਿਸ਼ਨ ਦੀ ਬੁੱਧਵਾਰ ਨੂੰ ਆਈ ਰਿਪੋਰਟ ਵਿਚ ਕਿਹਾ ਗਿਆ ਹੈਕਿ ਕਲਾਸ ਤਬਦੀਲੀ ਨਸਲੀ ਅਸਮਾਨਤਾ ਨੂੰ ਹੌਲੀ-ਹੌਲੀ ਦੂਰ ਕਰ ਦਿੰਦੀ ਹੈ। ਉਹ ਜੀਵਨ ਜਿਉਣ ਦੇ ਢੰਗਾਂ ਵਿਚ ਵੀ ਤਬਦੀਲੀ ਲਿਆਉਂਦਾ ਹੈ। ਅਜਿਹਾ ਪੂਰੇ ਬ੍ਰਿਟੇਨ ਵਿਚ ਮਹਿਸੂਸ ਕੀਤਾ ਜਾ ਰਿਹਾ ਹੈ। ਰਿਪੋਰਟ ਵਿਚ ਬੀ.ਏ.ਐੱਮ.ਈ. ਸ਼ਬਦ ਨੂੰ ਚਲਨ ਤੋਂ ਬਾਹਰ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਇਸ ਦਾ ਅਰਥ ਬਲੈਕ, ਏਸ਼ੀਅਨ ਐਂਡ ਮਾਇਨੌਰਿਟੀਐਥਨਿਕ ਹੁੰਦਾ ਹੈ। ਇਹਨਾਂ ਨੂੰ ਬ੍ਰਿਟਿਸ਼ ਇੰਡੀਅਨ ਦੇ ਨਾਮ ਜਿਹੀ ਪਛਾਣ ਦੇਣ ਦਾ ਸੁਝਾਅ ਦਿੱਤਾ ਗਿਆ ਹੈ। 

ਕਮਿਸ਼ਨ ਨੇ ਕਿਹਾ ਹੈ ਕਿ ਸਿੱਖਿਆ ਦੇ ਖੇਤਰ ਵਿਚ ਮਿਲਣ ਵਾਲੀਆਂ ਸਫਲਤਾਵਾਂ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਭਾਵੇਂ ਵਿਦਿਆਰਥੀ ਸਮਾਜ ਦੇ ਕਿਸੇ ਵੀ ਵਰਗ ਦੇ ਹੋਣ। ਉਹਨਾਂ ਦੀ ਜਨਤਕ ਤਾਰੀਫ਼ ਹੋਣੀ ਚਾਹੀਦੀ ਹੈ। ਸਫਲ ਵਿਦਿਆਰਥੀਆਂ ਨੂੰ ਪੂਰੇ ਯੂਨਾਈਟਿਡ ਕਿੰਗਡਮ (ਯੂਕੇ) ਲਈ ਉਦਾਹਰਨ ਦੇ ਤੌਰ 'ਤੇ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਜਿਸ ਨਾਲ ਸਾਰੇ ਵਰਗਾਂ ਦੇ ਵਿਦਿਆਰਥੀ ਉਹਨਾਂ ਤੋਂ ਪ੍ਰੇਰਿਤ ਹੋਣ। 

ਪੜ੍ਹੋ ਇਹ ਅਹਿਮ ਖਬਰ- ਅਮਰੀਕਾ : ਬਿਜ਼ਨੈੱਸ ਕੰਪਲੈਕਸ 'ਚ ਗੋਲੀਬਾਰੀ, ਇਕ ਬੱਚੇ ਸਮੇਤ 4 ਲੋਕਾਂ ਦੀ ਮੌਤ

ਪ੍ਰੀਖਿਆ ਨਤੀਜੇ ਦੱਸਦੇ ਹਨ ਕਿ ਬ੍ਰਿਟੇਨ ਵਿਚ ਰਹਿਣ ਵਾਲੇ ਭਾਰਤੀ, ਬੰਗਲਾਦੇਸ਼ੀ ਅਤੇ ਗੈਰ ਗੋਰੇ ਅਫਰੀਕੀ ਮੂਲ ਦੇ ਵਿਦਿਆਰਥੀ ਸਧਾਰਨ ਬ੍ਰਿਟਿਸ਼ ਗੋਰੇ ਵਿਦਿਆਰਥੀਆਂ ਤੋਂ ਬਿਹਤਰ ਪ੍ਰਦਰਸ਼ਨ ਕਰ ਰਹੇ ਹਨ। ਇਹ ਸਿਫਾਰਿਸ਼ ਸਿੱਖਿਆ ਨਾਲ ਜੁੜੇ ਮਾਮਲਿਆਂ ਦੇ ਸਲਾਹਕਾਰ ਡਾਕਟਰ ਟੋਨੀ ਸਿਵੇਲ ਦੀ ਪ੍ਰਧਾਨਗੀ ਵਾਲੀ ਕਮਿਸ਼ਨ ਦੀ ਕਮੇਟੀ ਨੇਕੀਤੀ ਹੈ।ਰਿਪੋਰਟ ਵਿਚ ਕਿਹਾ ਗਿਆ ਹੈ ਕਿ ਹੋਰ ਦੇਸ਼ਾਂ ਤੋਂ ਆਏ ਲੋਕ ਸਿੱਖਿਆ ਪ੍ਰਾਪਤੀ ਵਿਚ ਖੁਦ ਨੂੰ ਸਮਰਪਿਤ ਕਰ ਦਿੰਦੇ ਹਨ। ਸਿੱਖਿਆ ਦੇ ਪ੍ਰਤੀ ਉਹਨਾਂ ਦਾ ਸਮਰਪਣ ਆਮ ਬ੍ਰਿਟਿਸ਼ ਲੋਕਾਂ ਨਾਲੋਂ ਜ਼ਿਆਦਾ ਹੁੰਦਾ ਹੈ। ਇਸ ਦੇ ਚੰਗੇ ਨਤੀਜੇ ਸਾਹਮਣੇ ਆਉਂਦੇ ਹਨ ਅਤੇ ਹੌਲੀ-ਹੌਲੀ ਵਿਦੇਸ਼ ਤੋਂ ਆਏ ਲੋਕਾਂ ਦੀ ਆਰਥਿਕ-ਸਮਾਜਿਕ ਸਥਿਤੀ ਮਜ਼ਬੂਤ ਹੁੰਦੀ ਜਾਂਦੀ ਹੈ। ਜਿਵੇਂ-ਜਿਵੇਂ ਉਹਨਾਂ ਦੀ ਸਥਿਤੀ ਮਜ਼ਬੂਤ ਹੁੰਦੀ ਹੈ ਉਵੇਂ-ਉਵੇਂ ਉਹ ਨਸਲੀ ਅਸਮਾਨਤਾ ਦੀਆਂ ਸਥਿਤੀਆਂ ਨੂੰ ਪਾਰ ਕਰ ਜਾਂਦੇ ਹਨ। 

258 ਸਫਿਆਂ ਦੀ ਇਸ ਰਿਪੋਰਟ ਵਿਚ ਕਈ ਮਾਮਲਿਆਂ ਵਿਚ ਸਿੱਖਿਆ ਵਿਭਾਗ ਤੋਂ ਸਿਫਾਰਿਸ਼ ਕੀਤੀ ਗਈ ਹੈ। ਰਿਪੋਰਟ ਵਿਚ ਸਾਲ 2019 ਦਾ ਉਦਾਹਰਨ ਦੇ ਕੇ ਦੱਸਿਆ ਗਿਆ ਹੈਕਿ ਕਿਸ ਤਰ੍ਹਾਂ ਆਇਰਿਸ਼, ਚੀਨ ਅਤੇ ਭਾਰਤੀ ਮੂਲ ਦੇ ਲੋਕਾਂ ਦੀ ਵੀ ਆਮਦਨ ਵੱਧ ਰਹੀ ਹੈ। 2019 ਵਿਚ ਆਮ ਬ੍ਰਿਟਿਸ਼ ਨਾਗਰਿਕ ਤੋਂ ਇਹ ਆਮਦਨ 2.3 ਫੀਸਦੀ ਜ਼ਿਆਦਾ ਰਹੀ।

ਨੋਟ- ਬ੍ਰਿਟੇਨ 'ਚ ਭਾਰਤੀ ਵਿਦਿਆਰਥੀਆਂ ਦਾ ਦਬਦਬਾ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News