ਲੰਡਨ: ਭਾਰਤੀ ਮੂਲ ਦੇ ਸਿੱਖ ਦੀ ਕਾਰ 'ਤੇ ਖਾਲਿਸਤਾਨ ਸਮਰਥਕਾਂ ਵੱਲੋਂ ਗੋਲੀਬਾਰੀ, ਕੀਤੀ ਗਈ ਭੰਨਤੋੜ

10/01/2023 9:18:22 AM

ਇੰਟਰਨੈਸ਼ਨਲ ਡੈਸਕ (ਏ.ਐੱਨ.ਆਈ.): ਕੈਨੇਡਾ ਅਤੇ ਭਾਰਤ ਵਿਚਾਲੇ ਚੱਲ ਰਹੇ ਕੂਟਨੀਤਕ ਤਣਾਅ ਦਰਮਿਆਨ ਯੂਰਪੀ ਦੇਸ਼ਾਂ ਵਿੱਚ ਵੀ ਖਾਲਿਸਤਾਨ ਸਮਰਥਕਾਂ ਵੱਲੋਂ ਭਾਰਤੀਆਂ 'ਤੇ ਹਮਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਸ਼ਨੀਵਾਰ ਨੂੰ ਇੰਗਲੈਂਡ 'ਚ ਖਾਲਿਸਤਾਨੀ ਵਿਰੋਧੀ ਸਿੱਖ ਦੀ ਕਾਰ 'ਤੇ ਅੱਤਵਾਦੀਆਂ ਨੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਕਾਰ ਦੀ ਭੰਨਤੋੜ ਵੀ ਕੀਤੀ ਗਈ। ਦੱਸ ਦੇਈਏ ਕਿ ਪੀੜਤ ਨੇ ਪਹਿਲਾਂ ਵੀ ਦੋਸ਼ ਲਾਇਆ ਸੀ ਕਿ ਉਸ ਨੂੰ ਖਾਲਿਸਤਾਨੀ ਅਨਸਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਇਹ ਘਟਨਾ ਇੰਗਲੈਂਡ ਦੇ ਪੱਛਮੀ ਲੰਡਨ ਦੀ ਹੈ।

ਸੋਸ਼ਲ ਮੀਡੀਆ ਪੋਸਟ 'ਤੇ ਕੀਤਾ ਦਾਅਵਾ

PunjabKesari

ਵਿਦੇਸ਼ੀ ਮੀਡੀਆ ਅਨੁਸਾਰ ਬ੍ਰਿਟਿਸ਼ ਹਿੰਦੂ ਸਮਰਥਿਤ ਇਨਸਾਈਟਯੂਕੇ-2 ਨੇ ਟਵਿੱਟਰ 'ਤੇ ਇੱਕ ਵੀਡੀਓ ਪੋਸਟ ਕੀਤਾ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਹਰਮਨ ਸਿੰਘ ਕਪੂਰ ਦੀ ਕਾਰ 'ਤੇ ਗੋਲੀਬਾਰੀ ਕੀਤੀ। ਵੀਡੀਓ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਅਣਪਛਾਤੇ ਹਮਲਾਵਰ ਕਪੂਰ ਦੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਦੇ ਰਹੇ ਹਨ ਅਤੇ ਬਲਾਤਕਾਰ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਹਾਲਾਂਕਿ ਲੰਡਨ ਪੁਲਸ ਨੇ ਅਜੇ ਤੱਕ ਕੋਈ ਰਸਮੀ ਬਿਆਨ ਨਹੀਂ ਦਿੱਤਾ ਹੈ।

ਪਰਿਵਾਰ ਨੂੰ ਧਮਕੀਆਂ ਦੇਣ ਦਾ ਵੀ ਦੋਸ਼ 

PunjabKesari

ਬ੍ਰਿਟੇਨ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਖਾਲਿਸਤਾਨੀ ਅੱਤਵਾਦੀ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ। ਕਪੂਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਸ ਦਾ ਪਰਿਵਾਰ ਪੁਲਸ ਦੀ ਉਡੀਕ ਕਰ ਰਿਹਾ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਪੂਰ ਦੀ ਕਾਰ 'ਤੇ ਖ਼ਾਲਿਸਤਾਨੀ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਇਨਸਾਈਟ ਯੂ.ਕੇ ਨੇ ਦੋਸ਼ ਲਾਇਆ ਕਿ ਖਾਲਿਸਤਾਨੀ ਕੱਟੜਪੰਥੀ ਬ੍ਰਿਟੇਨ ਵਿੱਚ ਸਿੱਖਾਂ ਨੂੰ ਧਮਕੀਆਂ ਦੇ ਰਹੇ ਹਨ। ਕਪੂਰ ਪਰਿਵਾਰ ਨੂੰ ਵੀ ਲੰਬੇ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਹਨ ਅਤੇ ਇਸ ਦੇ ਬਾਵਜੂਦ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਪੂਰ ਅਤੇ ਉਨ੍ਹਾਂ ਦੇ ਪਰਿਵਾਰ ਨੇ 4 ਮਈ ਨੂੰ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਕਪੂਰ ਦੇ ਰੈਸਟੋਰੈਂਟ 'ਤੇ ਵੀ ਖਾਲਿਸਤਾਨ ਸਮਰਥਕਾਂ ਨੇ ਹਮਲਾ ਕੀਤਾ ਸੀ। ਹਰਮਨ ਨੇ ਆਪਣੀ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਹੈ, ਜਿਸ ਨੂੰ 20 ਲੱਖ ਵਾਰ ਦੇਖਿਆ ਜਾ ਚੁੱਕਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਟਰੂਡੋ ਦੇ ਭਾਰਤ ਨਾਲ ਚੱਲ ਰਹੇ ਵਿਵਾਦ ਦੌਰਾਨ ਕੈਨੇਡਾ ਦਾ ਸਭ ਤੋਂ ਭਿਆਨਕ ਕਤਲੇਆਮ ਮੁੜ ਸੁਰਖੀਆਂ 'ਚ

 

ਸਕਾਟਲੈਂਡ ਵਿੱਚ ਭਾਰਤੀ ਹਾਈ ਕਮਿਸ਼ਨਰ ਨਾਲ ਦੁਰਵਿਵਹਾਰ

ਵਰਣਨਯੋਗ ਹੈ ਕਿ ਬ੍ਰਿਟੇਨ ਵਿਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੂੰ ਖਾਲਿਸਤਾਨੀ ਕੱਟੜਪੰਥੀਆਂ ਨੇ ਸਕਾਟਲੈਂਡ ਦੇ ਗਲਾਸਗੋ ਸਥਿਤ ਇਕ ਗੁਰਦੁਆਰੇ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਸੀ। ਭਾਰਤ ਨੇ ਇਸ ਘਟਨਾ ਨੂੰ ‘ਨਿਰਾਸ਼ਾਜਨਕ’ ਦੱਸਦਿਆਂ ਬ੍ਰਿਟਿਸ਼ ਸਰਕਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਭਾਰਤ ਨੇ ਇਹ ਮੁੱਦਾ ਬ੍ਰਿਟੇਨ ਦੇ  ਵਿਦੇਸ਼ ਦਫ਼ਤਰ ਅਤੇ ਪੁਲਿਸ ਕੋਲ ਉਠਾਇਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


Vandana

Content Editor

Related News