ਰਿਸ਼ੀ ਸੁਨਕ ਦੇ ਮੰਤਰੀ ’ਤੇ ਲੱਗਾ ਸਹਿਯੋਗੀਆਂ ਨੂੰ ਧਮਕਾਉਣ ਦਾ ਦੋਸ਼, ਕੈਬਨਿਟ ਤੋਂ ਦਿੱਤਾ ਅਸਤੀਫਾ

11/10/2022 10:03:36 AM

ਲੰਡਨ (ਵਾਰਤਾ)- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਗੇਵਿਨ ਵਿਲੀਅਮਸਨ ਨੇ ਆਪਣੇ ਸਹਿਯੋਗੀਆਂ ਨੂੰ ਧਮਕਾਉਣ ਦੇ ਲੱਗੇ ਦੋਸ਼ ਤੋਂ ਬਾਅਦ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਲੀਅਮਸਨ ਨੇ ਮੰਗਲਵਾਰ ਨੂੰ ਟਵਿੱਟਰ ’ਤੇ ਦਿੱਤੇ ਗਏ ਅਸਤੀਫੇ ਵਿਚ ਕਿਹਾ ਕਿ ਉਹ ਮੈਸੇਜ ਪ੍ਰਾਪਤਕਰਤਾ ਤੋਂ ਮੁਆਫੀ ਮੰਗ ਚੁੱਕੇ ਹਨ ਅਤੇ ਜਾਂਚ ਵਿਚ ਸਹਿਯੋਗ ਕਰ ਰਹੇ ਹਨ।

ਇਹ ਵੀ ਪੜ੍ਹੋ: ਅਮਰੀਕਾ : ਮੱਧ ਮਿਆਦ ਦੀਆਂ ਚੋਣਾਂ ’ਚ ਭਾਰਤੀ ਮੂਲ ਦੇ 4 ਅਮਰੀਕੀ ਨੇਤਾ ਪ੍ਰਤੀਨਿਧੀ ਸਭਾ ਲਈ ਚੁਣੇ ਗਏ

ਉਨ੍ਹਾਂ ਨੇ ਦੂਸਰੀ ਘਟਨਾ ਵਿਚ ਧਮਕਾਉਣ ਦੇ ਦੋਸ਼ਾਂ ਨੂੰ ਖਾਰਿਜ ਕਰ ਦਿੱਤਾ। ਉਨ੍ਹਾਂ ਨੇ ਲਿਖਿਆ ਕਿ ਮੈਂ ਇਨ੍ਹਾਂ ਦਾਅਵਿਆਂ ਦਾ ਖੰਡਨ ਕਰਦਾ ਹਾਂ ਪਰ ਇਹ ਵੀ ਜਾਣਦਾ ਹਾਂ ਕਿ ਇਹ ਸਰਕਾਰ ਵਲੋਂ ਕੀਤੇ ਜਾ ਰਹੇ ਚੰਗੇ ਕਾਰਜ਼ਾਂ ਪ੍ਰਤੀ ਬ੍ਰਿਟਿਸ਼ ਲੋਕਾਂ ਦਾ ਧਿਆਨ ਜਾ ਰਿਹਾ ਹੈ। ਇਸ ਲਈ ਮੈਂ ਸਰਕਾਰ ਤੋਂ ਹਟਣ ਦਾ ਫੈਸਲਾ ਲਿਆ ਹੈ ਜਿਸ ਨਾਲ ਮੈਂ ਸ਼ਿਕਾਇਤ ਦੀ ਪ੍ਰਕਿਰਿਆ ਦਾ ਪੂਰੀ ਤਰ੍ਹਾਂ ਨਾਲ ਪਾਲਣਾ ਕਰ ਸਕਾਂ ਅਤੇ ਕਿਸੇ ਵੀ ਗਲਤ ਕੰਮ ਵਿਚ ਲੱਗੇ ਦੋਸ਼ਾਂ ਵਿਚ ਖੁਦ ਨੂੰ ਨਿਰਦੋਸ਼ ਸਾਬਿਤ ਕਰ ਸਕਾਂ।

ਇਹ ਵੀ ਪੜ੍ਹੋ: ਦੁਨੀਆ ਨੂੰ ਤਬਾਹ ਕਰਨ ਦੇ ਰਾਹ ਤੁਰੇ ਚੀਨ-ਪਾਕਿ, ਬਣਾ ਰਹੇ ਕੋਰੋਨਾ ਤੋਂ ਵਧੇਰੇ ਖ਼ਤਰਨਾਕ ਵਾਇਰਸ

ਸੁਨਕ ਨੇ ਕਿਹਾ ਕਿ ਉਨ੍ਹਾਂ ਨੇ ਦੁੱਖੀ ਮੰਨ ਨਾਲ ਵਿਲੀਅਮਸਨ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਬੀਬੀਸੀ ਦੀ ਰਿਪੋਰਟ ਮੁਤਾਬਕ ਵਿਲੀਅਮਸਨ 'ਤੇ ਪਿਛਲੇ ਮਹੀਨੇ ਟੋਰੀ ਦੇ ਇਕ ਸਹਿਰਯੋਗੀ ਸੰਸਦ ਮੈਂਬਰ ਨੂੰ ਅਪਮਾਨਜਨਕ ਸੰਦੇਸ਼ ਭੇਜਣ ਅਤੇ ਰੱਖਿਆ ਸਕੱਤਰ ਦੇ ਰੂਪ ਵਿੱਚ ਇੱਕ ਸੀਨੀਅਰ ਸਿਵਲ ਸੇਵਕ ਨੂੰ ਧਮਕੀ ਦੇਣ ਦਾ ਦੋਸ਼ ਲੱਗਾ ਹੈ। 

ਇਹ ਵੀ ਪੜ੍ਹੋ: ਰੂਸ ਤੋਂ ਤੇਲ ਖ਼ਰੀਦਣਾ ਸਾਡੇ ਫ਼ਾਇਦੇ ਦਾ ਸੌਦਾ- ਜੈਸ਼ੰਕਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ। 


cherry

Content Editor

Related News