ਯੂ.ਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਇਸ ਹਫ਼ਤੇ ਕਰਨਗੇ ਇਜ਼ਰਾਈਲ ਦਾ ਦੌਰਾ
Wednesday, Oct 18, 2023 - 10:17 AM (IST)
ਇੰਟਰਨੈਸ਼ਨਲ ਡੈਸਕ: ਇਜ਼ਰਾਈਲ-ਹਮਾਸ ਸੰਘਰਸ਼ ਦੌਰਾਨ ਤਣਾਅ ਵਧਦਾ ਜਾ ਰਿਹਾ ਹੈ। ਦੋਵਾਂ ਪਾਸਿਆਂ ਤੋਂ ਤਕਰੀਬਨ 5 ਹਜ਼ਾਰ ਲੋਕ ਮਾਰੇ ਜਾ ਚੁੱਕੇ ਹਨ। ਅਜਿਹੇ 'ਚ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਇਸ ਹਫ਼ਤੇ ਇਜ਼ਰਾਈਲ ਦੌਰੇ 'ਤੇ ਜਾਣਗੇ। ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਵਿਦੇਸ਼ ਮੰਤਰੀ ਕਰ ਚੁੱਕੀ ਹੈ ਦੌਰਾ
ਡਾਊਨਿੰਗ ਸਟ੍ਰੀਟ ਦੇ ਬੁਲਾਰੇ ਨੇ ਇਸ ਰਿਪੋਰਟ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰ ਦਿੱਤਾ। ਨਾਲ ਹੀ ਕਿਹਾ ਕਿ ਸੁਨਕ ਦੀ ਫੇਰੀ ਦੀ ਪੁਸ਼ਟੀ ਆਮ ਢੰਗ ਨਾਲ ਕੀਤੀ ਜਾਵੇਗੀ। ਪਿਛਲੇ ਹਫ਼ਤੇ ਵਿਦੇਸ਼ ਮੰਤਰੀ ਜੇਮਸ ਕਲੀਵਰਲੇ ਇਜ਼ਰਾਈਲ ਦੇ ਦੌਰੇ 'ਤੇ ਸਨ। ਉਸਨੇ ਹਮਾਸ ਦੇ ਹਮਲਿਆਂ ਤੋਂ ਬਾਅਦ ਇਜ਼ਰਾਈਲੀ ਲੋਕਾਂ ਨਾਲ ਇਕਜੁੱਟਤਾ ਦਿਖਾਉਣ ਲਈ ਯਾਤਰਾ ਕੀਤੀ ਸੀ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅੱਜ ਇਜ਼ਰਾਈਲ ਦੇ ਦੌਰੇ 'ਤੇ ਹਨ।
ਸੁਨਕ ਮੁਤਾਬਕ ਯਾਤਰਾ ਇੱਕ ਦੋਸਤ ਦੇ ਰੂਪ ਵਿੱਚ...
ਸੁਨਕ ਨੇ ਕਿਹਾ ਕਿ 'ਅੰਤਰਰਾਸ਼ਟਰੀ ਮਾਨਵਤਾਵਾਦੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਹਾਲਾਂਕਿ ਇਹ ਵੀ ਹੈ ਕਿ ਉਹ ਇੱਕ ਅਜਿਹੇ ਸਮੂਹ ਨਾਲ ਲੜ ਰਹੇ ਹਨ ਜੋ ਨਾਗਰਿਕਾਂ ਨੂੰ ਪਿੱਛੇ ਰੱਖਦਾ ਹੈ।'' ਉਸਨੇ ਕਿਹਾ ਕਿ ਇੱਕ ਦੋਸਤ ਦੇ ਰੂਪ ਵਿੱਚ ਉਹ ਇਜ਼ਰਾਈਲ ਦੇ ਨਾਗਰਿਕਾਂ ਦੀ ਸੁਰੱਖਿਆ ਲਈ ਹਰ ਸੰਭਵ ਸਾਵਧਾਨੀ ਵਰਤਣ ਦੀ ਮੰਗ ਕਰਦਾ ਰਹੇਗਾ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੁਨਕ ਨੇ ਸਾਊਦੀ ਅਰਬ ਅਤੇ ਕਤਰ ਦੇ ਨੇਤਾਵਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੰਘਰਸ਼ ਨੂੰ ਰੋਕਣਾ ਕਿੰਨਾ ਜ਼ਰੂਰੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਪੁਤਿਨ ਨੂੰ ਝਟਕਾ, UNSC ਨੇ ਇਜ਼ਰਾਈਲ-ਹਮਾਸ ਯੁੱਧ 'ਤੇ ਰੂਸੀ ਡਰਾਫਟ ਮਤੇ ਨੂੰ ਕੀਤਾ ਰੱਦ
ਹਜ਼ਾਰਾਂ ਲੋਕਾਂ ਦੀ ਹੋ ਚੁੱਕੀ ਹੈ ਮੌਤ
ਇਜ਼ਰਾਈਲ ਅਤੇ ਹਮਾਸ ਵਿਚਾਲੇ ਪਿਛਲੇ 12 ਦਿਨਾਂ ਤੋਂ ਜੰਗ ਜਾਰੀ ਹੈ, ਜਿਸ 'ਚ ਕਰੀਬ 5000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਗਾਜ਼ਾ ਵਿੱਚ ਤਿੰਨ ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਜਦੋਂ ਕਿ ਇਜ਼ਰਾਈਲ ਵਿੱਚ 1400 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੌਰਾਨ ਮੰਗਲਵਾਰ ਨੂੰ ਗਾਜ਼ਾ ਦੇ ਇਕ ਹਸਪਤਾਲ 'ਚ ਧਮਾਕਾ ਹੋਇਆ, ਜਿਸ 'ਚ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਇਸ ਹਮਲੇ ਲਈ ਹਮਾਸ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਹ ਹਮਾਸ ਦੇ ਅੱਤਵਾਦੀਆਂ ਨੇ ਗਾਜ਼ਾ ਦੇ ਹਸਪਤਾਲ 'ਤੇ ਰਾਕੇਟ ਨਾਲ ਹਮਲਾ ਕੀਤਾ ਸੀ। ਇਸ ਦੇ ਨਾਲ ਹੀ ਫਲਸਤੀਨ ਅਤੇ ਹਮਾਸ ਦਾ ਇਲਜ਼ਾਮ ਹੈ ਕਿ ਇਜ਼ਰਾਇਲੀ ਫੌਜ ਨੇ ਹਸਪਤਾਲ 'ਤੇ ਰਾਕੇਟ ਹਮਲਾ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।