ਬੋਰਿਸ ਜਾਨਸਨ ਅਤੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਕਰਨਗੇ ਮੁਲਾਕਾਤ, ਇਹਨਾਂ ਮੁੱਦਿਆਂ 'ਤੇ ਹੋਵੇਗੀ ਚਰਚਾ
Friday, Jul 01, 2022 - 11:13 AM (IST)
ਲੰਡਨ (ਭਾਸ਼ਾ)L ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਸ਼ੁੱਕਰਵਾਰ ਨੂੰ ਲੰਡਨ 'ਚ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੀ ਮੇਜ਼ਬਾਨੀ ਕਰਨਗੇ, ਜਿਸ ਦੌਰਾਨ ਦੋਵੇਂ ਨੇਤਾ ਸੁਰੱਖਿਆ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤਕਰਨ 'ਤੇ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਦੋਵੇਂ ਨੇਤਾ ਇਸ ਹਫ਼ਤੇ ਮੈਡ੍ਰਿਡ ਵਿੱਚ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਸੰਮੇਲਨ ਵਿੱਚ ਸ਼ਾਮਲ ਹੋਏ ਸਨ।
ਪੜ੍ਹੋ ਇਹ ਅਹਿਮ ਖ਼ਬਰ- 53 ਪ੍ਰਵਾਸੀਆਂ ਦੇ ਮ੍ਰਿਤਕ ਪਾਏ ਜਾਣ ਤੋਂ ਬਾਅਦ ਮਨੁੱਖੀ ਤਸਕਰੀ ਦੇ ਦੋਸ਼ ਹੇਠ 4 ਵਿਅਕਤੀ ਗ੍ਰਿਫ਼ਤਾਰ
ਜਾਨਸਨ ਦੇ ਦਫਤਰ ਨੇ ਕਿਹਾ ਕਿ ਉਹ ਅਤੇ ਅਰਡਰਨ ਇੰਡੋ-ਪੈਸੀਫਿਕ ਖੇਤਰ ਵਿਚ ਸੁਰੱਖਿਆ ਚੁਣੌਤੀਆਂ ਅਤੇ ਯੂਕ੍ਰੇਨ ਦੀ ਸਥਿਤੀ 'ਤੇ ਚਰਚਾ ਕਰਨਗੇ। ਉਹ ਔਨਲਾਈਨ ਪ੍ਰਚਾਰ ਦਾ ਮੁਕਾਬਲਾ ਕਰਨ ਅਤੇ ਦੁਵੱਲੇ ਵਪਾਰਕ ਸਬੰਧਾਂ ਨੂੰ ਡੂੰਘਾ ਕਰਨ ਬਾਰੇ ਵੀ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਉਹ ਵਿਗਿਆਨਕ ਖੋਜ ਦੇ ਖੇਤਰ ਵਿੱਚ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਉਪਾਵਾਂ 'ਤੇ ਵੀ ਸਹਿਮਤ ਹੋ ਸਕਦੇ ਹਨ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।