ਓਮੀਕਰੋਨ ਵੇਰੀਐਂਟ ਨਾਲ ਬ੍ਰਿਟੇਨ ''ਚ ਪਹਿਲੀ ਮੌਤ ਦਰਜ, PM ਜਾਨਸਨ ਨੇ ਕੀਤੀ ਪੁਸ਼ਟੀ

Monday, Dec 13, 2021 - 06:24 PM (IST)

ਓਮੀਕਰੋਨ ਵੇਰੀਐਂਟ ਨਾਲ ਬ੍ਰਿਟੇਨ ''ਚ ਪਹਿਲੀ ਮੌਤ ਦਰਜ, PM ਜਾਨਸਨ ਨੇ ਕੀਤੀ ਪੁਸ਼ਟੀ

ਲੰਡਨ (ਬਿਊਰੋ) ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨਾਲ ਪੀੜਤ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਪੱਛਮੀ ਲੰਡਨ ਵਿਚ ਪੈਡਿੰਗਟਨ ਨੇੜੇ ਇਕ ਟੀਕਾਕਰਨ ਕਲੀਨਿਕ ਦੇ ਦੌਰੇ 'ਤੇ ਗਏ ਬੋਰਿਸ ਜਾਨਸਨ ਨੇ ਕਿਹਾ ਕਿ ਕੋਵਿਡ-19 ਦੇ ਓਮੀਕਰੋਨ ਵੇਰੀਐਂਟ ਨਾਲ ਪੀੜਤ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਉਹਨਾਂ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਓਮੀਕਰੋਨ ਕਾਰਨ ਲੋਕ ਹਸਪਤਾਲਾਂ ਵਿਚ ਦਾਖਲ ਹੋ ਰਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਓਮੀਕਰੋਨ ਪੀੜਤ ਇਕ ਮਰੀਜ਼ ਦੀ ਮੌਤ ਦੀ ਪੁਸ਼ਟੀ ਹੋਈ ਹੈ।

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ ਨੇ ਦੱਖਣੀ ਅਫਰੀਕੀ ਦੇਸ਼ਾਂ ਤੋਂ ਪਰਤਣ ਵਾਲੇ ਨਾਗਰਿਕਾਂ ਨੂੰ ਦਿੱਤੀ ਵੱਡੀ ਰਾਹਤ

ਮੋਰੀਸਨ ਮੁਤਾਬਕ ਮੈਨੂੰ ਲੱਗਦਾ ਹੈ ਕਿ ਜੇਕਰ ਅਸੀਂ ਸੋਚ ਰਹੇ ਹਾਂ ਕਿ ਇਹ ਵਾਇਰਸ ਮਾਇਲਡ ਹੈ, ਜ਼ਿਆਦਾ ਖਤਰਨਾਕ ਨਹੀਂ ਹੈ ਤਾਂ ਸਾਨੂੰ ਇਹ ਵਿਚਾਰ ਫਿਲਹਾਲ ਛੱਡ ਦੇਣਾ ਚਾਹੀਦਾ ਹੈ। ਸਾਨੂੰ ਤੇਜ਼ੀ ਨਾਲ ਫੈਲ ਰਹੇ ਇਸ ਵਾਇਰਸ ਦੀ ਗਤੀ ਨੂੰ ਪਛਾਨਣਾ ਚਾਹੀਦਾ ਹੈ। ਇਹ ਕਾਫੀ ਤੇਜ਼ੀ ਨਾਲ ਲੋਕਾਂ ਵਿਚਕਾਰ ਫੈਲ ਰਿਹਾ ਹੈ ਅਤੇ ਇਸ ਤੋਂ ਸੁਰੱਖਿਆ ਲਈ ਜ਼ਰੂਰੀ ਹੈ ਕਿ ਅਸੀਂ ਬੂਸਟਰ ਡੋਜ਼ ਲਗਵਾਈਏ।

ਜਾਨਸਨ ਨੇ ਓਮੀਕਰੋਨ ਵੇਰੀਐਂਟ ਦੀ ਖਤਰਨਾਕ ਲਹਿਰ ਨਾਲ ਮੁਕਾਬਲਾ ਕਰਨ ਲਈ ਇਕ ਅਭਿਲਾਸ਼ੀ ਕੋਵਿਡ ਬੂਸਟਰ ਡੋਜ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ। ਇਸ ਵੇਰੀਐਂਟ ਦੇ ਫੈਲਣ ਦੀ ਦਰ ਬਹੁਤ ਜ਼ਿਆਦਾ ਹੈ। ਇੱਥੇ ਦੱਸ ਦਈਏ ਕਿ ਜਿਵੇਂ-ਜਿਵੇਂ ਬ੍ਰਿਟੇਨ ਵਿਚ ਓਮੀਕਰੋਨ ਦੇ ਮਾਮਲੇ ਵੱਧ ਰਹੇ ਹਨ, ਉਸ ਮੁਤਾਬਕ ਹਾਲਾਤ ਨੂੰ ਦੇਖਦੇ ਹੋਏ ਬ੍ਰਿਟੇਨ ਨੇ ਮੁੜ 'ਵਰਕ ਫਰੋਮ ਹੋਮ' ਸ਼ੁਰੂ ਕਰ ਦਿੱਤਾ ਹੈ। ਇਸ ਦੇ ਇਲਾਵਾ ਬ੍ਰਿਟੇਨ ਦੇ ਭੀੜ ਵਾਲੇ ਇਲਾਕਿਆਂ ਵਿਚ ਜਾਣ ਲਈ ਵੈਕਸੀਨ ਪਾਸਪੋਰਟ ਲਾਜ਼ਮੀ ਕਰ ਦਿੱਤਾ ਗਿਆ ਹੈ।


author

Vandana

Content Editor

Related News