ਖ਼ੁਸ਼ਖ਼ਬਰੀ; UK ਨੇ ਸਕਿਲਡ ਵਰਕਰ ਵੀਜ਼ਾ ਲਈ ਵੱਧ ਤਨਖ਼ਾਹ ਸੀਮਾ ਕੀਤੀ ਲਾਗੂ, ਹੁਣ ਇੰਨੇ ਪੌਂਡ ਵਧੇਗੀ ਤਨਖ਼ਾਹ
Friday, Apr 05, 2024 - 10:46 AM (IST)
ਲੰਡਨ (ਏਜੰਸੀ)- ਬ੍ਰਿਟੇਨ 'ਚ ਸਕਿਲਡ ਵਰਕਰ ਵੀਜ਼ਾ ਲਈ ਅਪਲਾਈ ਕਰਨ ਵਾਲੇ ਭਾਰਤੀਆਂ ਸਮੇਤ ਵਿਦੇਸ਼ੀ ਕਾਮਿਆਂ ਲਈ ਖੁਸ਼ਖਬਰੀ ਹੈ। ਦਰਅਸਲ, ਬ੍ਰਿਟੇਨ ਵਿਚ ਇਸ ਵੀਜ਼ੇ ਲਈ ਵੱਧ ਤਨਖਾਹ ਦੀ ਸੀਮਾ ਲਾਗੂ ਹੋ ਗਈ ਹੈ। ਹੁਣ ਹੁਨਰਮੰਦ ਵਰਕਰ ਵੀਜ਼ਾ ਬਿਨੈਕਾਰਾਂ ਦੀ ਤਨਖਾਹ ਸੀਮਾ 26,200 ਪੌਂਡ ਤੋਂ ਵਧ ਕੇ 38,700 ਪੌਂਡ ਹੋ ਜਾਵੇਗੀ। ਭਾਵ ਕੁੱਲ ਤਨਖਾਹ ਵਿਚ 48 ਫ਼ੀਸਦੀ ਦਾ ਵਾਧਾ ਹੋਵੇਗਾ। ਇਸ ਸਬੰਧ ਵਿਚ ਯੂਕੇ ਦੇ ਗ੍ਰਹਿ ਦਫ਼ਤਰ ਨੇ ਕਿਹਾ ਕਿ ਇਹ ਮਜ਼ਬੂਤ ਅਤੇ ਉਚਿਤ ਉਪਾਵਾਂ ਦੇ ਪੈਕੇਜ ਦਾ ਹਿੱਸਾ ਹੈ। ਹੁਣ ਸਮਾਂ ਆ ਗਿਆ ਹੈ ਕਿ ਵਿਦੇਸ਼ਾਂ ਤੋਂ ਸਸਤੇ ਕਾਮਿਆਂ ਦਾ ਪ੍ਰਵਾਹ ਖਤਮ ਕੀਤਾ ਜਾਵੇ।
ਇਹ ਵੀ ਪੜ੍ਹੋ: ਮਿੰਨੀ ਬੱਸ ਅਤੇ ਟਰੈਕਟਰ-ਟ੍ਰੇਲਰ ਵਿਚਾਲੇ ਹੋਈ ਭਿਆਨਕ ਟੱਕਰ, 14 ਲੋਕਾਂ ਦੀ ਦਰਦਨਾਕ ਮੌਤ
ਬ੍ਰਿਟੇਨ ਦੇ ਗ੍ਰਹਿ ਸਕੱਤਰ ਜੇਮਸ ਕਲੀਵਰਲੇ ਦਾ ਕਹਿਣਾ ਹੈ ਕਿ 'ਇਹ ਮਿਹਨਤੀ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ ਕਿਉਂਕਿ ਇਸ ਤੋਂ ਪਹਿਲਾਂ ਘੱਟ ਤਨਖਾਹ ਕਾਰਨ ਇਹ ਲੋਕ ਮੁਸ਼ਕਿਲ ਨਾਲ ਗੁਜ਼ਾਰਾ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੀ ਇਮੀਗ੍ਰੇਸ਼ਨ ਪ੍ਰਣਾਲੀ 'ਤੇ ਮੁੜ ਧਿਆਨ ਕੇਂਦਰਿਤ ਕਰ ਰਹੇ ਹਾਂ। ਅਜਿਹਾ ਇਸ ਲਈ ਹੈ ਤਾਂ ਕਿ ਪੂਰੀ ਸੰਖਿਆ ਨੂੰ ਘਟਾਉਂਦੇ ਹੋਏ ਸਭ ਤੋਂ ਵਧੀਆ ਲੋਕਾਂ ਨੂੰ ਤਰਜੀਹ ਦਿੱਤੀ ਜਾ ਸਕੇ, ਅਜਿਹੇ ਲੋਕ ਜਿਨ੍ਹਾਂ ਕੋਲ ਸਾਡੀ ਆਰਥਿਕਤਾ ਨੂੰ ਵਧਾਉਣ ਲਈ ਲੋੜੀਂਦਾ ਹੁਨਰ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਗੁੰਡਾਗਰਦੀ ਦੇ ਮਾਮਲੇ 'ਚ ਸ਼ਾਮਲ 3 ਭਾਰਤੀ ਚੜ੍ਹੇ ਪੁਲਸ ਅੜਿੱਕੇ, ਚੌਥਾ ਹਾਲੇ ਵੀ ਫਰਾਰ
ਜੇਮਜ਼ ਕਲੀਵਰਲੇ ਨੇ ਬ੍ਰਿਟਿਸ਼ ਲੋਕਾਂ ਨਾਲ ਇੱਕ ਅਜਿਹੀ ਪ੍ਰਣਾਲੀ ਦਾ ਵਾਅਦਾ ਕੀਤਾ ਸੀ ਜੋ ਉਨ੍ਹਾਂ ਦੇ ਹਿੱਤਾਂ ਦੀ ਪੂਰਤੀ ਕਰਦੀ ਹੋਵੇ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਮਾਲਕਾਂ ਨੂੰ ਵੀ ਇਸ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਬ੍ਰਿਟਿਸ਼ ਕਾਮਿਆਂ ਨੂੰ ਪਹਿਲ ਦੇਣੀ ਚਾਹੀਦੀ ਹੈ। ਗ੍ਰਹਿ ਸਕੱਤਰ ਨੇ ਅੱਗੇ ਦੱਸਿਆ ਕਿ ਵਿਦੇਸ਼ੀ ਬਿਨੈਕਾਰਾਂ ਲਈ ਘੱਟੋ-ਘੱਟ ਆਮਦਨ ਵਿੱਚ ਵਾਧਾ 11 ਅਪ੍ਰੈਲ ਤੋਂ ਲਾਗੂ ਹੋਵੇਗਾ। ਅਜਿਹਾ ਇਸ ਲਈ ਹੈ ਤਾਂ ਜੋ ਉਹ ਆਪਣੇ ਆਸ਼ਰਿਤਾਂ ਨੂੰ ਫੈਮਿਲੀ ਵੀਜ਼ੇ 'ਤੇ ਲਿਆ ਸਕਣ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਆਮਦਨ 18,600 ਪੌਂਡ ਤੋਂ ਵਧ ਕੇ 29,000 ਪੌਂਡ ਹੋ ਜਾਵੇਗੀ ਅਤੇ ਅਗਲੇ ਸਾਲ ਦੀ ਸ਼ੁਰੂਆਤ ਤੱਕ ਇਹ ਵਧ ਕੇ 38,700 ਪੌਂਡ ਹੋ ਜਾਵੇਗੀ। ਇਸ ਨਾਲ ਯੂਕੇ ਲਿਆਂਦੇ ਗਏ ਪਰਿਵਾਰ ਦੇ ਆਸ਼ਰਿਤਾਂ ਨੂੰ ਵਿੱਤੀ ਰੂਪ ਨਾਲ ਸਮਰਥਨ ਮਿਲੇਗਾ।
ਇਹ ਵੀ ਪੜ੍ਹੋ: ਵੱਡੀ ਖ਼ਬਰ; ਜਹਾਜ਼ ਨੂੰ ਲੱਗੀ ਭਿਆਨਕ ਅੱਗ ਤੋਂ ਬਚਣ ਲਈ ਲੋਕਾਂ ਨੇ ਸਮੁੰਦਰ 'ਚ ਮਾਰੀਆਂ ਛਾਲਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।