UK ਨੇ ਬਦਲੀ ਟ੍ਰੈਵਲ ਐਡਵਾਈਜ਼ਰੀ, ਇਸ ਦੇਸ਼ ਨਾ ਜਾਣ ਦੀ ਸਲਾਹ
Wednesday, Dec 04, 2024 - 05:12 PM (IST)
ਲੰਡਨ (ਏਜੰਸੀ)- ਬ੍ਰਿਟਿਸ਼ ਸਰਕਾਰ ਨੇ ਬੰਗਲਾਦੇਸ਼ ਲਈ ਜਾਰੀ ਐਡਵਾਈਜ਼ਰੀ ਨੂੰ ਅਪਡੇਟ ਕੀਤਾ ਹੈ ਅਤੇ ਬ੍ਰਿਟਿਸ਼ ਨਾਗਰਿਕਾਂ ਨੂੰ ਉਥੋਂ ਦੀ ਯਾਤਰਾ ਕਰਨ ਤੋਂ ਸਾਵਧਾਨ ਕੀਤਾ ਹੈ। ਵਿਦੇਸ਼ੀ, ਰਾਸ਼ਟਰਮੰਡਲ ਅਤੇ ਵਿਕਾਸ ਦਫਤਰ (ਐੱਫਸੀਡੀਓ) ਨੇ ਮੰਗਲਵਾਰ ਸ਼ਾਮ ਨੂੰ ਬੰਗਲਾਦੇਸ਼ ਲਈ ਜਾਰੀ ਕੀਤੀ ਐਡਵਾਈਜ਼ਰੀ ਦੇ ਸੁਰੱਖਿਆ ਭਾਗ ਦੀ ਸਮੀਖਿਆ ਕੀਤੀ। ਅਪਡੇਟ ਕੀਤੀ ਐਡਵਾਈਜ਼ਰੀ ਵਿਚ "ਜ਼ਰੂਰੀ ਯਾਤਰਾ" ਨੂੰ ਛੱਡ ਕੇ ਕਿਸੇ ਵੀ ਤਰ੍ਹਾਂ ਦੀ ਯਾਤਰਾ ਕਰਨ ਪ੍ਰਤੀ ਚੇਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਦੋ ਕੁੜੀਆਂ ਨੇ ਕਰਵਾਇਆ ਵਿਆਹ; ਇਕ ਮਹੀਨੇ ਬਾਅਦ ਦਿੱਤੀ ਪ੍ਰੈਗਨੈਂਸੀ ਦੀ ਖਬਰ
FCDO ਦੀ ਟਰੈਵਲ ਐਡਵਾਈਜ਼ਰੀ ਵਿਚ ਕਿਹਾ ਗਿਆ,"ਬੰਗਲਾਦੇਸ਼ ਵਿੱਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਕਰ ਸਕਦੇ ਹਨ। ਕਈ ਥਾਵਾਂ 'ਤੇ ਅੱਤਵਾਦੀ ਹਮਲਿਆਂ ਦੀ ਸੰਭਾਵਨਾ ਹੈ, ਜਿਸ ਵਿੱਚ ਉਹ ਸਥਾਨ ਵੀ ਸ਼ਾਮਲ ਹੋ ਸਕਦੇ ਹਨ ਜਿੱਥੇ ਵਿਦੇਸ਼ੀ ਨਾਗਰਿਕ ਜਾਂਦੇ ਹਨ, ਜਿਵੇਂ ਕਿ ਭੀੜ ਵਾਲੇ ਖੇਤਰ, ਧਾਰਮਿਕ ਸਥਾਨ, (ਅਤੇ) ਰਾਜਨੀਤਿਕ ਰੈਲੀਆਂ ਆਦਿ। ਕੁਝ ਸਮੂਹਾਂ ਨੇ ਅਜਿਹੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ, ਜਿਨ੍ਹਾਂ ਬਾਰੇ ਵਿਚ ਉਨ੍ਹਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਵਿਚਾਰ ਅਤੇ ਜੀਵਨ ਸ਼ੈਲੀ ਇਸਲਾਮ ਦੇ ਉਲਟ ਹਨ।"
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ, ਸੁਨਹਿਰੀ ਭਵਿੱਖ ਲਈ ਕੈਨੇਡਾ ਗਏ 22 ਸਾਲਾ ਨੌਜਵਾਨ ਦਾ ਕਤਲ
ਐਡਵਾਈਜ਼ਰੀ ਵਿਚ ਕਿਹਾ ਗਿਆ ਹੈ, ''ਧਾਰਮਿਕ ਘੱਟ ਗਿਣਤੀ ਭਾਈਚਾਰਿਆਂ ਅਤੇ ਪੁਲਸ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਵੱਡੇ ਸ਼ਹਿਰਾਂ ਵਿੱਚ ਆਈ.ਈ.ਡੀ. ਹਮਲੇ ਸ਼ਾਮਲ ਹਨ। ਬੰਗਲਾਦੇਸ਼ੀ ਅਧਿਕਾਰੀ ਯੋਜਨਾਬੱਧ ਹਮਲਿਆਂ ਨੂੰ ਨਾਕਾਮ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ।" ਬੰਗਲਾਦੇਸ਼ 'ਚ (ਇਸਕੋਨ) ਦੇ ਸਾਬਕਾ ਅਧਿਕਾਰੀ ਚਿਨਮਯ ਕ੍ਰਿਸ਼ਨ ਦਾਸ ਦੀ ਦੇਸ਼ਧ੍ਰੋਹ ਦੇ ਮਾਮਲੇ 'ਚ ਗ੍ਰਿਫਤਾਰੀ ਤੋਂ ਬਾਅਦ ਤਣਾਅ ਦਾ ਮਾਹੌਲ ਹੈ।
ਇਹ ਵੀ ਪੜ੍ਹੋ: ਬੇਰਹਿਮ ਮਾਂ, ਪੈਦਾ ਹੁੰਦੇ ਹੀ ਬੱਚੀ ਨੂੰ 3 ਸਾਲ ਤੱਕ ਬੈੱਡ ਦੇ ਦਰਾਜ਼ 'ਚ ਲੁਕਾਇਆ, ਇੰਝ ਹੋਇਆ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8