ਯੂਕ੍ਰੇਨ : ਹੋਟਲ ''ਚ ਅੱਗ ਲੱਗਣ ਕਾਰਨ 8 ਲੋਕਾਂ ਦੀ ਮੌਤ

08/17/2019 5:30:25 PM

ਕੀਵ— ਯੂਕ੍ਰੇਨ ਦੇ ਓਡੇਸਾ ਸ਼ਹਿਰ 'ਚ ਸ਼ਨੀਵਾਰ ਸਵੇਰੇ ਇਕ ਹੋਟਲ 'ਚ ਅੱਗ ਲੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਤੇ 10 ਹੋਰ ਲੋਕ ਜ਼ਖਮੀ ਹੋ ਗਏ। ਐਮਰਜੰਸੀ ਸੇਵਾ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਹੋਰ 150 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

ਸ਼ਹਿਰ ਦੇ ਟੋਕੀਓ ਸਟਾਰ ਹੋਟਲ 'ਚ ਅੱਗ ਰਾਤੀ ਕਰੀਬ ਡੇਢ ਵਜੇ ਲੱਗੀ। 65 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ। ਐਮਰਜੰਸੀ ਸੇਵਾ ਵਿਭਾਗ ਨੇ ਇਕ ਬਿਆਨ 'ਚ ਕਿਹਾ ਕਿ 8 ਲੋਕਾਂ ਦੀ ਮੌਤ ਹੋਈ ਹੈ ਤੇ ਹੋਰ 10 ਇਸ ਦੌਰਾਨ ਜ਼ਖਮੀ ਹਨ। ਓਡੇਸਾ ਸ਼ਹਿਰ ਦੇ ਅਧਿਕਾਰੀਆਂ ਨੇ ਕਿਹਾ ਕਿ 150 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਪੁਲਸ ਨੇ ਫਾਇਰ ਰੈਗੂਲੇਟਰੀ ਦੇ ਉਲੰਘਣ ਨੂੰ ਲੈ ਕੇ ਇਕ ਮਾਮਲਾ ਦਰਜ ਕੀਤਾ ਹੈ ਤੇ ਅੱਗ ਦੇ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।


Baljit Singh

Content Editor

Related News