ਯੂਕਰੇਨ ਨੇ ਰੂਸ ਦੇ ਪਰਮਾਣੂ ਰਾਡਾਰ ਸਟੇਸ਼ਨ ''ਤੇ ਕੀਤਾ ਹਮਲਾ, ਅਮਰੀਕੀ ਮਾਹਿਰਾਂ ਨੇ ਆਖ ਦਿੱਤੀ ਵੱਡੀ ਗੱਲ
Monday, May 27, 2024 - 03:59 PM (IST)
ਇੰਟਰਨੈਸ਼ਨਲ ਡੈਸਕ : 2 ਸਾਲਾਂ ਤੋਂ ਜ਼ਿਆਦਾ ਸਮੇਂ ਤੋਂ ਜਾਰੀ ਰੂਸ-ਯੂਕਰੇਨ ਜੰਗ ਵਿਚ ਦੋਵਾਂ ਦੇਸ਼ਾਂ ਦਾ ਭਾਰੀ ਨੁਕਸਾਨ ਹੋ ਚੁੱਕਿਆ ਹੈ, ਜਿਸ ਦੇ ਬਾਵਜੂਦ ਦੋਵੇਂ ਦੇਸ਼ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ। ਇਸ ਦੌਰਾਨ ਖ਼ਬਰ ਹੈ ਕਿ ਰੂਸੀ ਬਲਾਂ ਨੇ ਰਣਨੀਤਕ ਪ੍ਰਮਾਣੂ ਹਥਿਆਰਾਂ ਨਾਲ ਫੌਜੀ ਅਭਿਆਸ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਵੱਲੋਂ ਯੂਕਰੇਨ ਦਾ ਸਮਰਥਨ ਕਰਨ ਵਾਲੇ ਪੱਛਮੀ ਦੇਸ਼ਾਂ ਨੂੰ ਫਟਕਾਰ ਦੇ ਵਿਚਕਾਰ ਯੂਕਰੇਨ ਨੇ ਰੂਸ ਦੇ ਪਰਮਾਣੂ ਰਾਡਾਰ ਸਟੇਸ਼ਨ 'ਤੇ ਹਮਲਾ ਕੀਤਾ ਹੈ।
ਇਹ ਵੀ ਪੜ੍ਹੋ - ਸਿੰਗਾਪੁਰ ਏਅਰਲਾਈਨਜ਼ ਉਡਾਣ ਹਾਦਸੇ 'ਚ ਜ਼ਖ਼ਮੀ ਹੋਏ ਯਾਤਰੀ ਮੰਗ ਸਕਦੇ ਹਨ 1 ਕਰੋੜ ਡਾਲਰ ਦਾ ਮੁਆਵਜ਼ਾ
ਯੂਕਰੇਨੀ ਡਰੋਨਾਂ ਨੇ ਰੂਸ ਦੇ ਪਰਮਾਣੂ ਬੁਨਿਆਦੀ ਢਾਂਚੇ ਦੇ ਇਕ ਮਹੱਤਵਪੂਰਨ ਹਿੱਸੇ, ਆਰਮਾਵੀਰ ਰਾਡਾਰ ਸਟੇਸ਼ਨ 'ਤੇ ਹਮਲਾ ਕਰ ਦਿੱਤਾ, ਜੋ ਆਉਣ ਵਾਲੀਆਂ ਪਰਮਾਣੂ ਮਿਜ਼ਾਈਲਾਂ 'ਤੇ ਨਜ਼ਰ ਰੱਖਦਾ ਹੈ। ਰੂਸ ਯੂਕਰੇਨੀ ਮਿਜ਼ਾਈਲਾਂ ਨੂੰ ਟਰੈਕ ਕਰਨ ਲਈ ਇਸ ਸਹੂਲਤ ਦੀ ਵਰਤੋਂ ਕਰ ਰਿਹਾ ਸੀ, ਜਿਸ ਵਿੱਚ ATACMS ਵੀ ਸ਼ਾਮਲ ਹੈ, ਜੋ ਅਮਰੀਕਾ ਨੇ ਉਨ੍ਹਾਂ ਨੂੰ ਪ੍ਰਦਾਨ ਕੀਤਾ ਹੈ। ਫੈਡਰੇਸ਼ਨ ਆਫ ਅਮੈਰੀਕਨ ਸਾਇੰਟਿਸਟਸ ਦੇ ਪਰਮਾਣੂ ਹਥਿਆਰਾਂ ਦੇ ਮਾਹਿਰ ਹੈਂਸ ਕ੍ਰਿਸਟਨਸਨ ਨੇ ਕਿਹਾ ਕਿ ਇਹ "ਯੂਕਰੇਨ ਵਲੋਂ ਇੱਕ ਮੂਰਖਤਾਪੂਰਨ ਫ਼ੈਸਲਾ ਹੈ।'' ਨਾਰਵੇਈ ਫੌਜੀ ਵਿਸ਼ਲੇਸ਼ਕ ਨੇ ਕਿਹਾ ਕਿ, "ਇਹ ਸਾਰਿਆਂ ਦੇ ਹਿੱਤ ਵਿੱਚ ਹੈ ਕਿ ਰੂਸ ਦੀ ਬੈਲਿਸਟਿਕ ਮਿਜ਼ਾਈਲ ਚਿਤਾਵਨੀ ਪ੍ਰਣਾਲੀ ਚੰਗੀ ਤਰ੍ਹਾਂ ਕੰਮ ਕਰੇ।"
ਇਹ ਵੀ ਪੜ੍ਹੋ - ਕੈਨੇਡਾ ਇਮੀਗ੍ਰੇਸ਼ਨ ਨਿਯਮਾਂ 'ਚ ਬਦਲਾਅ ਕਾਰਨ ਵੱਡਾ ਸੰਕਟ, ਵਾਪਸ ਪਰਤਣ ਲਈ ਮਜ਼ਬੂਰ ਹੋਏ ਵਿਦਿਆਰਥੀ
ਦੱਸ ਦੇਈਏ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਦੀ ਸਰਹੱਦ ਦੇ ਕੋਲ ਰਣਨੀਤਕ ਪ੍ਰਮਾਣੂ ਹਥਿਆਰਾਂ ਨਾਲ ਮਿਲਟਰੀ ਅਭਿਆਸ ਦਾ ਆਦੇਸ਼ ਦਿੱਤਾ ਸੀ। ਸੁਰੱਖਿਆ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਫੌਜੀ ਅਭਿਆਸ ਨੂੰ ਪੁਤਿਨ ਲਈ ਚਿਤਾਵਨੀ ਦੇ ਤੌਰ 'ਤੇ ਤਿਆਰ ਕੀਤਾ ਗਿਆ ਹੈ। ਇਸ ਤਰ੍ਹਾਂ ਪੁਤਿਨ ਨੇ ਪੱਛਮੀ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਯੂਕਰੇਨ ਨਾਲ ਆਪਣੀ ਜੰਗ ਵਿਚ ਹੁਣ ਕੋਈ ਦਖਲ ਨਾ ਦੇਣ। ਦਰਅਸਲ, ਪੱਛਮੀ ਦੇਸ਼ ਯੂਕਰੇਨ ਨੂੰ ਰੂਸ ਨਾਲ ਜੰਗ ਵਿੱਚ ਹਥਿਆਰ ਅਤੇ ਹੋਰ ਸਹਾਇਤਾ ਪ੍ਰਦਾਨ ਕਰ ਰਹੇ ਹਨ। ਰੂਸ ਦੇ ਰੱਖਿਆ ਮੰਤਰਾਲੇ ਦਾ ਕਹਿਣਾ ਹੈ ਕਿ ਇਸ ਫੌਜੀ ਅਭਿਆਸ ਦੇ ਪਹਿਲੇ ਪੜਾਅ 'ਚ ਇਸਕੰਦਰ ਅਤੇ ਕਿੰਜਲ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਜਾਵੇਗਾ। ਇਸ ਫੌਜੀ ਅਭਿਆਸ ਨੇ ਇਕ ਵਾਰ ਫਿਰ ਪ੍ਰਮਾਣੂ ਹਮਲੇ ਨੂੰ ਲੈ ਕੇ ਸਾਰਿਆਂ ਦੀਆਂ ਚਿੰਤਾਵਾਂ ਨੂੰ ਸਾਹਮਣੇ ਲਿਆ ਦਿੱਤਾ ਹੈ।
ਇਹ ਵੀ ਪੜ੍ਹੋ - ਕੈਨੇਡਾ 'ਚੋਂ ਜ਼ਬਰਦਸਤੀ ਕੱਢੇ ਜਾਣ ਵਾਲੇ ਭਾਰਤੀ ਵਿਦਿਆਰਥੀ ਹੋਏ ਪਰੇਸ਼ਾਨ, ਵਿਦੇਸ਼ ਮੰਤਰਾਲੇ ਨੇ ਦਿੱਤਾ ਇਹ ਜਵਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8