ਰੂਸ ਦਾ ਸਮਰਥਨ ਕਰਨ 'ਤੇ ਭੜਕਿਆ ਯੂਕ੍ਰੇਨ, ਸੈਮ ਪਿਤਰੋਦਾ ਸਮੇਤ 3 ਭਾਰਤੀ ਕੀਤੇ 'ਬਲੈਕਲਿਸਟ'

07/28/2022 11:52:46 AM

ਕੀਵ (ਬਿਊਰੋ): ਰੂਸ ਅਤੇ ਯੂਕ੍ਰੇਨ ਵਿਚਾਲੇ ਪਿਛਲੇ 155 ਦਿਨਾਂ ਤੋਂ ਜੰਗ ਜਾਰੀ ਹੈ। ਇਸ ਦੌਰਾਨ ਯੂਕ੍ਰੇਨ ਸਰਕਾਰ ਨੇ ਤਿੰਨ ਭਾਰਤੀ ਲੋਕਾਂ ਨੂੰ ਰੂਸ ਲਈ ‘ਪ੍ਰਚਾਰ’ ਕਰਨ ਦਾ ਦੋਸ਼ ਲਾਉਂਦਿਆਂ ਉਹਨਾਂ ਨੂੰ ਬਲੈਕਲਿਸਟ ਕਰ ਦਿੱਤਾ ਹੈ। ਤਿੰਨ ਭਾਰਤੀਆਂ ਤੋਂ ਇਲਾਵਾ ਰੂਸ ਦਾ ਸਮਰਥਨ ਕਰਨ ਵਾਲੇ ਹੋਰ ਦੇਸ਼ਾਂ ਦੇ ਲੋਕਾਂ ਨੂੰ ਵੀ ਬਲੈਕਲਿਸਟ ਕੀਤਾ ਗਿਆ ਹੈ। ਇਹ ਸੂਚੀ ਇਸ ਮਹੀਨੇ ਦੇ ਸ਼ੁਰੂ ਵਿੱਚ ਸੈਂਟਰ ਫਾਰ ਕਾਊਂਟਰਿੰਗ ਡਿਸਇਨਫਾਰਮੇਸ਼ਨ (CCD) ਦੁਆਰਾ ਪ੍ਰਕਾਸ਼ਿਤ ਕੀਤੀ ਗਈ ਸੀ। ਸੀਸੀਡੀ ਦੀ ਸਥਾਪਨਾ ਪਿਛਲੇ ਸਾਲ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਂਸਕੀ ਦੁਆਰਾ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਇੱਕ ਡਿਵੀਜ਼ਨ ਵਜੋਂ ਕੀਤੀ ਗਈ ਸੀ।

ਫਰਵਰੀ ਵਿੱਚ ਯੂਕ੍ਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਸੀਸੀਡੀ ਲਗਾਤਾਰ ਵਿਸ਼ਵ ਵਿੱਚ ਯੁੱਧ ਦੇ ਕਵਰੇਜ ਦਾ ਵਿਸ਼ਲੇਸ਼ਣ ਕਰਨ ਵਾਲੀਆਂ ਰਿਪੋਰਟਾਂ ਪ੍ਰਕਾਸ਼ਿਤ ਕਰਦਾ ਹੈ। ਇਸ ਸੂਚੀ ਵਿੱਚ ਕਰੀਬ 75 ਨਾਮ ਸ਼ਾਮਲ ਹਨ, ਜਿਨ੍ਹਾਂ ਵਿੱਚ ਸਾਬਕਾ ਭਾਰਤੀ ਡਿਪਲੋਮੈਟ ਪੀਐਸ ਰਾਘਵਨ ਦਾ ਨਾਮ ਵੀ ਸ਼ਾਮਲ ਹੈ। ਰਾਘਵਨ ਨੇ 2014 ਤੋਂ 2016 ਤੱਕ ਰੂਸ ਵਿੱਚ ਭਾਰਤ ਦੇ ਰਾਜਦੂਤ ਵਜੋਂ ਵੀ ਕੰਮ ਕੀਤਾ।ਸੂਚੀ ਵਿੱਚ ਸ਼ਾਮਲ ਹੋਣ ਦਾ ਕਾਰਨ ਉਨ੍ਹਾਂ ਦਾ ਉਹ ਬਿਆਨ ਦੱਸਿਆ ਜਾਂਦਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ‘ਰੂਸ ਖ਼ਿਲਾਫ਼ ਯੂਕ੍ਰੇਨ ਰੂਸ ਦੇ ਖ਼ਿਲਾਫ਼ ਨਾਟੋ ਵਾਂਗ ਹੈ।

ਪੜ੍ਹੋ ਇਹ ਅਹਿਮ ਖ਼ਬਰ- ਕਿਮ ਦੀ ਅਮਰੀਕਾ, ਦੱਖਣੀ ਕੋਰੀਆ ਨੂੰ ਧਮਕੀ, ਜੰਗ ਦੌਰਾਨ ਕਰਾਂਗੇ 'ਪਰਮਾਣੂ ਹਥਿਆਰਾਂ' ਦੀ ਵਰਤੋਂ

ਸੈਮ ਪਿਤਰੋਦਾ ਦਾ ਨਾਂ ਵੀ ਸ਼ਾਮਲ 

ਇਸ ਤੋਂ ਇਲਾਵਾ ਇਸ ਸੂਚੀ 'ਚ ਸੈਮ ਪਿਤਰੋਦਾ ਦਾ ਨਾਂ ਵੀ ਸ਼ਾਮਲ ਹੈ, ਜੋ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਮਨਮੋਹਨ ਸਿੰਘ ਦੇ ਸਲਾਹਕਾਰ ਰਹਿ ਚੁੱਕੇ ਹਨ। ਸੈਮ ਪਿਤਰੋਦਾ ਨੂੰ ਸੂਚੀ 'ਚ ਸ਼ਾਮਲ ਕਰਨ ਦਾ ਕਾਰਨ ਉਨ੍ਹਾਂ ਦਾ ਉਹ ਬਿਆਨ ਹੈ, ਜਿਸ 'ਚ ਉਨ੍ਹਾਂ ਕਿਹਾ ਕਿ ਦੁਨੀਆ ਨੂੰ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਸਮਝੌਤਾ ਕਰਨਾ ਚਾਹੀਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜਦੋਂ ਉਨ੍ਹਾਂ ਨੂੰ ਬਲੈਕਲਿਸਟ ਕੀਤੇ ਜਾਣ ਬਾਰੇ ਪੁੱਛਿਆ ਗਿਆ ਤਾਂ ਉਹ ਹੈਰਾਨ ਰਹਿ ਗਏ, ਉਨ੍ਹਾਂ ਕਿਹਾ ਕਿ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਭਾਰਤੀ ਪੱਤਰਕਾਰ ਨੂੰ ਵੀ ਕੀਤਾ ਗਿਆ ਬਲੈਕਲਿਸਟ  

ਇਨ੍ਹਾਂ ਤੋਂ ਇਲਾਵਾ ਪੱਤਰਕਾਰ ਸਈਦ ਨਕਵੀ ਤੀਜੇ ਭਾਰਤੀ ਹਨ, ਜਿਨ੍ਹਾਂ ਨੂੰ ਬਲੈਕਲਿਸਟ ਕੀਤਾ ਗਿਆ ਹੈ। ਸੂਚੀ ਵਿੱਚ ਸ਼ਾਮਲ ਕਰਨ ਦਾ ਕਾਰਨ ਦੱਸਿਆ ਗਿਆ ਹੈ ਕਿ ਉਹਨਾਂ ਨੇ ਕਿਹਾ ਸੀ ਕਿ ਯੂਕ੍ਰੇਨੀ ਫ਼ੌਜ ਦੀ ਜਿੱਤ ਇੱਕ ਭਰਮ ਅਤੇ ਪ੍ਰਚਾਰ ਤੋਂ ਵੱਧ ਕੁਝ ਨਹੀਂ ਹੈ, ਜੋ ਪੱਛਮੀ ਦੇਸ਼ਾਂ ਵਿੱਚ ਪੈਦਾ ਹੋਇਆ ਹੈ। ਇਸ ਤੋਂ ਇਲਾਵਾ ਪਾਕਿਸਤਾਨੀ ਸਿਆਸੀ ਅਰਥ ਸ਼ਾਸਤਰੀ ਸ਼ਕੀਲ ਅਹਿਮਦ ਰਾਮੇ ਵੀ ਇਸ ਸੂਚੀ ਵਿੱਚ ਸ਼ਾਮਲ ਹਨ। ਸੂਚੀ ਵਿੱਚ ਸ਼ਾਮਲ ਹੋਣ ਦਾ ਕਾਰਨ ਉਨ੍ਹਾਂ ਦਾ ਉਹ ਬਿਆਨ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਪੱਛਮੀ ਦੇਸ਼ਾਂ ਵਿੱਚ ਰੂਸੀ ਮੀਡੀਆ ਨੂੰ ਸੈਂਸਰ ਕੀਤਾ ਜਾ ਰਿਹਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News