ਯੂਕ੍ਰੇਨ ਦਾ ਦਾਅਵਾ-ਰੂਸ ਨੇ ਸਰਹੱਦ ''ਤੇ ਤਾਇਨਾਤ ਕੀਤੇ 94 ਹਜ਼ਾਰ ਤੋਂ ਜ਼ਿਆਦਾ ਫੌਜੀ
Friday, Dec 03, 2021 - 07:16 PM (IST)
ਕੀਵ-ਯੂਕ੍ਰੇਨ ਦੇ ਰੱਖਿਆ ਮੰਤਰੀ ਓਲੇਕਸੀ ਰੇਜਨਿਕੋਵ ਨੇ ਸ਼ੁੱਕਰਵਾਰ ਨੂੰ ਅਨੁਮਾਨ ਲਾਉਂਦੇ ਹੋਏ ਕਿਹਾ ਕਿ ਰੂਸ ਦੇ ਸਰਹੱਦਾਂ ਨੇੜੇ 94 ਹਜ਼ਾਰ ਤੋਂ ਜ਼ਿਆਦਾ ਫੌਜੀਆਂ ਨੂੰ ਤਾਇਨਾਤ ਕੀਤਾ ਹੈ ਅਤੇ ਜਨਵਰੀ ਦੇ ਆਖਿਰ 'ਚ ਸਰਹੱਦ ਨੇੜੇ ਵੱਡੇ ਪੱਧਰ 'ਤੇ ਫੌਜੀਆਂ ਦੀ ਗਿਣਤੀ 'ਚ ਵਾਧਾ ਹੋਣ ਦਾ ਖ਼ਦਸ਼ਾ ਹੈ। ਯੂਕ੍ਰੇਨ ਨਾਲ ਲੱਗਦੀ ਸਰਹੱਦ ਨੇੜੇ ਰੂਸ ਵੱਲੋਂ ਆਪਣੇ ਫੌਜੀਆਂ ਨੂੰ ਤਾਇਨਾਤ ਕਰਨ ਦੀ ਹਾਲ 'ਚ ਯੂਕ੍ਰੇਨ ਸਮੇਤ ਕਈ ਪੱਛਮੀ ਦੇਸ਼ਾਂ ਨੇ ਆਲੋਚਨਾ ਕੀਤੀ ਸੀ।
ਇਹ ਵੀ ਪੜ੍ਹੋ : ਸਪੇਨ 'ਚ ਕੋਵਿਡ-19 ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦਾ ਪਹਿਲਾ ਮਾਮਲਾ ਆਇਆ ਸਾਹਮਣੇ
ਇਨ੍ਹਾਂ ਦੇਸ਼ਾਂ ਨੇ ਖ਼ਦਸ਼ਾ ਜਤਾਇਆ ਹੈ ਕਿ ਰੂਸ ਯੂਕ੍ਰੇਨ 'ਤੇ ਹਮਲਾ ਕਰ ਸਕਦਾ ਹੈ। ਰੂਸ ਨੇ ਯੂਕ੍ਰੇਨ ਅਤੇ ਪੱਛਮੀ ਦੇਸ਼ਾਂ ਦੇ ਇਨ੍ਹਾਂ ਦਾਅਵਿਆਂ ਨੂੰ ਖਾਰਿਜ ਕਰਦੇ ਹੋਏ ਯੂਕ੍ਰੇਨ 'ਤੇ ਹੀ ਹਮਲਾਵਰ ਹੋਣ ਦਾ ਦੋਸ਼ ਲਾਇਆ ਹੈ। ਰੇਜਨਿਕੋਵ ਨੇ ਸ਼ੁੱਕਰਵਾਰ ਨੂੰ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਯੂਕ੍ਰੇਨ ਦੀ ਸਰਹੱਦ ਨੇੜੇ ਅਤੇ ਰੂਸੀ ਕਬਜ਼ੇ ਵਾਲੇ ਕ੍ਰੀਮੀਆ 'ਚ ਰੂਸੀ ਫੌਜੀਆਂ ਦੀ ਗਿਣਤੀ 94,300 ਹੋਣ ਦਾ ਅਨੁਮਾਨ ਹੈ। ਰੇਜਨਿਕੋਵ ਨੇ ਕਿਹਾ ਕਿ ਸਾਡੀ ਖੁਫ਼ੀਆ ਸੇਵਾ ਸਾਰੇ ਦ੍ਰਿਸ਼ਾਂ ਦਾ ਵਿਸ਼ਲੇਸ਼ਣ ਕਰਦੀ ਹੈ, ਜਿਸ 'ਚ ਸਭ ਤੋਂ ਖਰਾਬ ਸਥਿਤੀ ਵੀ ਸ਼ਾਮਲ ਹੈ। ਵਿਸ਼ਲੇਸ਼ਣ ਤੋਂ ਪਤਾ ਚੱਲਦਾ ਹੈ ਕਿ ਰੂਸ ਵੱਲੋਂ ਪੱਧਰ 'ਤੇ ਫੌਜੀਆਂ ਨੂੰ ਤਾਇਨਾਤ ਕਰਨ ਦਾ ਖ਼ਦਸ਼ਾ ਹੈ। ਜਨਵਰੀ ਦੇ ਆਖਿਰ 'ਚ ਰੂਸ ਸਰਹੱਦ 'ਤੇ ਫੌਜੀਆਂ ਦੀ ਗਿਣਤੀ 'ਚ ਹੋਰ ਵਾਧਾ ਕਰ ਸਕਦਾ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਓਮੀਕ੍ਰੋਨ ਤੇ ਡੈਲਟਾ ਵੇਰੀਐਂਟ ਕਾਰਨ ਕਈ ਦੇਸ਼ਾਂ 'ਚ ਫਿਰ ਤੋਂ ਲੱਗ ਹਨ ਰਹੀਆਂ ਪਾਬੰਦੀਆਂ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।