ਯੂਕ੍ਰੇਨ ਸਕੰਟ : ਬ੍ਰਿਟੇਨ ਦੀ ਵਿਦੇਸ਼ ਮੰਤਰੀ ਰੂਸ ਲਈ ਰਵਾਨਾ
Thursday, Feb 10, 2022 - 01:12 AM (IST)
ਲੰਡਨ-ਯੂਕ੍ਰੇਨ ਦੀ ਸਰਹੱਦ 'ਤੇ ਰੂਸੀ ਫੌਜੀਆਂ ਦੀ ਤਾਇਨਾਤੀ ਵਧਣ ਦੇ ਕਾਰਨ ਪੈਦਾ ਹੋਏ ਤਣਾਅ ਨੂੰ ਘੱਟ ਕਰਨ ਦੇ ਮੱਦੇਨਜ਼ਰ ਬ੍ਰਿਟੇਨ ਦੀ ਵਿਦੇਸ਼ ਮੰਤਰੀ ਲਿਜ ਟਰੂਸ ਬੁੱਧਵਾਰ ਨੂੰ ਮਾਸਕੋ ਲਈ ਰਵਾਨਾ ਹੋ ਗਈ। ਆਪਣੀ ਪਹਿਲੀ ਅਧਿਕਾਰਤ ਯਾਤਰਾ 'ਤੇ ਰੂਸ ਰਵਾਨਾ ਹੋਣ ਤੋਂ ਪਹਿਲਾਂ ਲਿਜ ਨੇ ਕਿਹਾ ਕਿ ਰੂਸ ਕੋਲ ਇਥੇ ਇਕ ਵਿਕਲਪ ਹੈ। ਅਸੀਂ ਉਨ੍ਹਾਂ ਫੌਜੀਆਂ ਦੀ ਗਿਣਤੀ ਘੱਟ ਕਰਨ ਅਤੇ ਕੂਟਨੀਤੀ ਦਾ ਰਸਤਾ ਅਪਣਾਉਣ ਨੂੰ ਉਤਸ਼ਾਹਿਤ ਕਰਦੇ ਹਾਂ।
ਇਹ ਵੀ ਪੜ੍ਹੋ :ਇਨਕਮ ਟੈਕਸ ਵਿਭਾਗ ਨੇ ਲੁਧਿਆਣਾ ਦੇ 10 ਥਾਵਾਂ ’ਤੇ ਮਾਰੀ ਰੇਡ, ਕਾਰਵਾਈ ’ਚ ਜਿਊਲਰੀ ਵਿਕ੍ਰੇਤਾ ਤੇ ਮਨੀ ਐਕਸਚੇਂਜਰ ਵੀ ਸ਼ਾਮਲ
ਉਨ੍ਹਾਂ ਨੇ ਕਿਹਾ ਕਿ ਰੂਸ ਨੂੰ ਸਾਡੀ ਮਜ਼ਬੂਤੀ ਜਵਾਬੀ ਕਾਰਵਾਈ ਨੂੰ ਲੈ ਕੇ ਕਿਸੇ ਤਰ੍ਹਾਂ ਦੇ ਸ਼ੱਕ 'ਚ ਨਹੀਂ ਰਹਿਣਾ ਚਾਹੀਦਾ। ਰੂਸ ਨੇ ਯੂਕ੍ਰੇਨ ਦੀ ਸਰਹੱਦ ਨੇੜੇ 1,00,000 ਤੋਂ ਜ਼ਿਆਦਾ ਫੌਜੀਆਂ ਦੀ ਤਾਇਨਾਤੀ ਦੇ ਨਾਲ ਹੀ ਇਸ ਖੇਤਰ 'ਚ ਫੌਜੀ ਅਭਿਆਸ ਸ਼ੁਰੂ ਕੀਤਾ ਹੈ। ਹਾਲਾਂਕਿ, ਰੂਸ ਦਾ ਕਹਿਣਾ ਹੈ ਕਿ ਉਸ ਦੀ ਆਪਣੇ ਗੁਆਂਢੀ 'ਤੇ ਹਮਲੇ ਦੀ ਕੋਈ ਯੋਜਨਾ ਨਹੀਂ ਹੈ। ਲਿਜ ਆਪਣੇ ਦੋ ਦਿਨੀਂ ਦੌਰੇ ਦੌਰਾਨ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਮੁਲਾਕਾਤ ਕਰੇਗੀ।
ਇਹ ਵੀ ਪੜ੍ਹੋ : ਜੈਸ਼ੰਕਰ ਨੇ ਕਤਰ ਦੇ ਆਪਣੇ ਹਮਰੁਤਬਾ ਨਾਲ ਕੀਤੀ ਮੁਲਾਕਾਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।