ਯੁਕਰੇਨ ''ਚ ਪੁਲਸ ਨੇ 26 ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ''ਚ

12/18/2019 9:23:46 AM

ਕੀਵ— ਯੁਕਰੇਨ ਦੀ ਰਾਜਧਾਨੀ ਕੀਵ 'ਚ ਸਰਕਾਰ ਖਿਲਾਫ ਹੋ ਰਹੇ ਪ੍ਰਦਰਸ਼ਨ ਦੇ ਹਿੰਸਕ ਹੋਣ ਕਾਰਨ 26 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ 17 ਪੁਲਸ ਕਰਮਚਾਰੀ ਵੀ ਪ੍ਰਦਰਸ਼ਨ ਦੌਰਾਨ ਜ਼ਖਮੀ ਹੋਏ ਹਨ। ਕੀਵ ਪੁਲਸ ਨੇ ਮੰਗਲਵਾਰ ਰਾਤ ਨੂੰ ਇਹ ਜਾਣਕਾਰੀ ਦਿੰਦੇ ਹੋਏ ਕਿਹਾ,''ਸਭ ਤੋਂ ਜ਼ਿਆਦਾ ਕਿਰਿਆਸ਼ੀਲ ਪ੍ਰਦਰਸ਼ਨਕਾਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਹੈ ਅਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।''

ਕਈ ਹਜ਼ਾਰ ਪ੍ਰਦਰਸ਼ਨਕਾਰੀ ਅਸਲ 'ਚ ਮੰਗਲਵਾਰ ਸਵੇਰੇ ਸੰਸਦ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਜਮ੍ਹਾਂ ਹੋ ਗਏ ਅਤੇ ਪ੍ਰਦਰਸ਼ਨਕਾਰੀਆਂ ਵਲੋਂ ਸੜਕਾਂ 'ਤੇ ਤੰਬੂ ਲਗਾਉਣ ਦੌਰਾਨ ਪੁਲਸ ਨਾਲ ਝੜਪ ਹੋ ਗਈ। ਪੁਲਸ ਨੇ ਉਨ੍ਹਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਜਿਸ ਕਾਰਨ ਦੋਹਾਂ ਵਿਚਕਾਰ ਝੜਪ ਹੋ ਗਈ। ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਸਥਿਤੀ ਹੁਣ ਕੰਟਰੋਲ 'ਚ ਹੈ ਅਤੇ ਸੰਸਦ ਨੇੜਲੀਆਂ ਸੜਕਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।


Related News