ਯੁਕ੍ਰੇਨ ਦੇ ਰਾਸ਼ਟਰਪਤੀ ਦੀ ਪਤਨੀ ਕੋਰੋਨਾ ਵਾਇਰਸ ਨਾਲ ਪੀੜਤ, ਹਸਪਤਾਲ ''ਚ ਭਰਤੀ

06/16/2020 11:00:24 PM

ਕੀਵ : ਯੁਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੀ ਪਤਨੀ ਨੂੰ ਕੋਰੋਨਾ ਵਾਇਰਸ ਦੇ ਨਾਲ ਹੀ ਨਿਮੋਨੀਆ ਹੋਣ ਦੇ ਬਾਅਦ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿਸ ਦੇ ਬਾਅਦ ਉਹ ਕੋਵਿਡ-19 ਪੀੜਤ ਵਿਸ਼ਵ ਦੀਆਂ ਫਸਟ ਲੇਡੀਜ਼ (ਦੇਸ਼ ਦੇ ਮੁਖੀ ਦੀ ਪਤਨੀ) ਦੀ ਸੂਚੀ ਵਿਚ ਸ਼ਾਮਲ ਹੋ ਗਈ ਹੈ। 

ਜੇਲੇਂਸਕੀ ਦੇ ਦਫਤਰ ਨੇ ਮੰਗਲਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਫਸਟ ਲੇਡੀ ਓਲੀਨਾ ਜ਼ੇਲੇਂਸਕਾ ਦੀ ਹਾਲਤ ਸਥਿਰ ਹੈ ਅਤੇ ਰਾਸ਼ਟਰਪਤੀ ਤੇ ਉਨ੍ਹਾਂ ਦੇ ਬੱਚਿਆਂ ਦੀ ਜਾਂਚ ਰਿਪੋਰਟ ਵਿਚ ਸੋਮਵਾਰ ਨੂੰ ਵਾਇਰਸ ਦੀ ਪੁਸ਼ਟੀ ਨਹੀਂ ਹੋਈ ਹੈ। ਜ਼ੇਲੇਂਸਕਾ(42) ਨੇ ਕਿਹਾ ਕਿ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਜਾਂਚ ਵਿਚ ਵਾਇਰਸ ਦੀ ਪੁਸ਼ਟੀ ਹੋਈ ਸੀ। ਉਸ ਦਿਨ ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਇਸ ਬਾਰੇ ਪੋਸਟ ਲਿਖ ਕੇ ਦੱਸਿਆ ਕਿ ਉਹ ਠੀਕ ਮਹਿਸੂਸ ਕਰ ਰਹੀ ਹੈ ਤੇ ਇਲਾਜ ਕਰਵਾ ਰਹੀ ਹੈ। ਉਸ ਨੇ ਖੁਦ ਨੂੰ ਪਰਿਵਾਰ ਤੋਂ ਵੱਖ ਕਰ ਲਿਆ ਹੈ ਤਾਂ ਕਿ ਬਾਕੀ ਪਰਿਵਾਰਕ ਮੈਂਬਰਾਂ ਨੂੰ ਖਤਰਾ ਨਾ ਹੋਵੇ। 

ਯੁਕ੍ਰੇਨ ਦੇ ਅਧਿਕਾਰੀਆਂ ਨੇ ਮਈ ਦੇ ਅਖੀਰ ਵਿਚ ਹੌਲੀ-ਹੌਲੀ ਆਪਣੇ ਇੱਥੇ ਤਾਲਾਬੰਦੀ ਦੀਆਂ ਪਾਬੰਦੀਆਂ ਵਿਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਸੀ ਅਤੇ ਲੋਕਾਂ ਦਾ ਮਾਲ ਤੇ ਜਿੰਮ ਵਿਚ ਆਉਣਾ-ਜਾਣਾ ਸ਼ੁਰੂ ਹੋ ਗਿਆ ਸੀ। ਇਸ ਦੇ ਨਾਲ ਹੀ ਯੁਕ੍ਰੇਨ ਨੇ ਕਈ ਦੇਸ਼ਾਂ ਲਈ ਕੌਮਾਂਤਰੀ ਉਡਾਣਾਂ ਵੀ ਮੁੜ ਸ਼ੁਰੂ ਕਰ ਦਿੱਤੀਆਂ ਹਨ।


Sanjeev

Content Editor

Related News