ਰੂਸ ਦੇ ਹਮਲੇ ਮਗਰੋਂ ਯੂਕ੍ਰੇਨ ਦੇ ਰਾਸ਼ਟਰਪਤੀ ਨੇ ਦੇਸ਼ 'ਚ ‘ਮਾਰਸ਼ਲ ਲਾਅ’ ਦਾ ਕੀਤਾ ਐਲਾਨ

Thursday, Feb 24, 2022 - 11:51 AM (IST)

ਰੂਸ ਦੇ ਹਮਲੇ ਮਗਰੋਂ ਯੂਕ੍ਰੇਨ ਦੇ ਰਾਸ਼ਟਰਪਤੀ ਨੇ ਦੇਸ਼ 'ਚ ‘ਮਾਰਸ਼ਲ ਲਾਅ’ ਦਾ ਕੀਤਾ ਐਲਾਨ

ਕੀਵ (ਭਾਸ਼ਾ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਵੀਰਵਾਰ ਨੂੰ ਫੌਜੀ ਕਾਰਵਾਈ ਦੇ ਐਲਾਨ ਤੋਂ ਬਾਅਦ ਯੂਕ੍ਰੇਨ ਦੇ ਰਾਸ਼ਟਰਪਤੀ ਨੇ ਦੇਸ਼ ਵਿਚ ‘ਮਾਰਸ਼ਲ ਲਾਅ’ ਦਾ ਐਲਾਨ ਕੀਤਾ ਹੈ ਅਤੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਸਵੇਰੇ ਪੁਤਿਨ ਨੇ ਯੂਕ੍ਰੇਨ ਵਿਚ ਫੌਜੀ ਕਾਰਵਾਈ ਦੀ ਐਲਾਨ ਕੀਤਾ ਅਤੇ ਦੂਜੇ ਦੇਸ਼ਾਂ ਨੂੰ ਚੇਤਾਵਨੀ ਦਿੱਤੀ ਕਿ ਰੂਸੀ ਕਾਰਵਾਈ ਵਿਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਦੀ ਕੋਸ਼ਿਸ਼ ਦੇ "ਅਜਿਹੇ ਨਤੀਜੇ ਹੋਣਗੇ ਜੋ ਉਹਨਾਂ ਨੇ ਪਹਿਲਾਂ ਕਦੇ ਨਹੀਂ ਦੇਖੇ ਹੋਣਗੇ।" ਪੁਤਿਨ ਨੇ ਦਾਅਵਾ ਕੀਤਾ ਹੈ ਕਿ ਇਹ ਹਮਲੇ ਪੂਰਬੀ ਯੂਕਰੇਨ ਵਿਚ ਲੋਕਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਹਨ, ਜਿਸ ਨੂੰ ਅਮਰੀਕਾ ਨੇ ਹਮਲਾ ਕਰਨ ਦਾ ਸਿਰਫ਼ ਇਕ ਬਹਾਨਾ ਦੱਸਿਆ ਹੈ।

ਇਹ ਵੀ ਪੜ੍ਹੋ: ਪੁਤਿਨ ਨੇ ਪੂਰਬੀ ਯੂਕ੍ਰੇਨ 'ਚ ਫੌਜੀ ਕਾਰਵਾਈ ਦਾ ਕੀਤਾ ਐਲਾਨ, ਦੂਜੇ ਦੇਸ਼ਾਂ ਨੂੰ ਦਿੱਤੀ ਚੇਤਾਵਨੀ

ਦੱਸਣਯੋਗ ਹੈ ਕਿ ਬੁੱਧਵਾਰ ਦੇਰ ਰਾਤ ਨੂੰ ਯੂਕ੍ਰੇਨ ਦੀ ਸਥਿਤੀ 'ਤੇ 15 ਮੈਂਬਰ ਦੇਸ਼ਾਂ ਦੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਐਮਰਜੈਂਸੀ ਬੈਠਕ ਬੁਲਾਈ ਸੀ। ਰੂਸ ਅਤੇ ਯੂਕ੍ਰੇਨ ਵਿਚਾਲੇ ਤਣਾਅ ਨੂੰ ਲੈ ਕੇ ਇਸ ਹਫ਼ਤੇ ਬੁਲਾਈ ਗਈ ਇਹ ਦੂਜੀ ਅਤੇ 31 ਜਨਵਰੀ ਤੋਂ ਬਾਅਦ ਚੌਥੀ ਬੈਠਕ ਹੈ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਯੂਕ੍ਰੇਨ ਵਿਚ ਫੌਜ ਨਾ ਭੇਜਣ ਅਤੇ "ਸ਼ਾਂਤੀ ਨਾਲ ਮੁੱਦੇ ਨੂੰ ਹੱਲ ਕਰਨ" ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: IPL ਦੇ ਸੰਸਥਾਪਕ ਲਲਿਤ ਮੋਦੀ ਖ਼ਿਲਾਫ਼ ਬ੍ਰਿਟੇਨ ਦੀ ਅਦਾਲਤ 'ਚ ਮੁਕੱਦਮਾ ਦਾਇਰ, ਜਾਣੋ ਪੂਰਾ ਮਾਮਲਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News