ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ PM ਮੋਦੀ ਨਾਲ ਕੀਤੀ ਗੱਲ, ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ

12/26/2022 10:13:23 PM

ਇੰਟਰਨੈਸ਼ਨਲ ਡੈਸਕ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਟੈਲੀਫੋਨ 'ਤੇ ਗੱਲਬਾਤ ਹੋਈ ਹੈ। ਜ਼ੇਲੇਂਸਕੀ ਨੇ ਕਿਹਾ ਕਿ ਉਹ ਆਪਣੇ ਸ਼ਾਂਤੀ ਫਾਰਮੂਲੇ ਨੂੰ ਲਾਗੂ ਕਰਨ ਵਿੱਚ ਭਾਰਤ ਦੀ ਭਾਗੀਦਾਰੀ ਦੀ ਉਮੀਦ ਕਰਦੇ ਹਨ। ਉਨ੍ਹਾਂ ਨੇ ਜੀ-20 ਦੀ ਭਾਰਤ ਦੀ ਸਫ਼ਲ ਪ੍ਰਧਾਨਗੀ ਲਈ ਵੀ ਮੋਦੀ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ : ਗੁਜਰਾਤ ATS ਤੇ ICG ਦੀ ਵੱਡੀ ਕਾਰਵਾਈ, ਕਰੋੜਾਂ ਦੇ ਨਸ਼ੇ ਵਾਲੇ ਪਦਾਰਥਾਂ ਤੇ ਹਥਿਆਰਾਂ ਸਮੇਤ 10 ਪਾਕਿਸਤਾਨੀ ਗ੍ਰਿਫ਼ਤਾਰ

ਜ਼ੇਲੇਂਸਕੀ ਨੇ ਟਵੀਟ ਕਰ ਕਿਹਾ, “ਮੈਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਜੀ-20 ਦੀ ਸਫ਼ਲ ਪ੍ਰਧਾਨਗੀ ਦੀ ਕਾਮਨਾ ਕੀਤੀ। ਇਸ ਫੋਰਮ 'ਤੇ ਹੀ ਮੈਂ ਸ਼ਾਂਤੀ ਫਾਰਮੂਲੇ ਦੀ ਘੋਸ਼ਣਾ ਕੀਤੀ ਸੀ ਅਤੇ ਹੁਣ ਮੈਂ ਇਸ ਨੂੰ ਲਾਗੂ ਕਰਨ ਵਿੱਚ ਭਾਰਤ ਦੀ ਭਾਗੀਦਾਰੀ ਦੀ ਉਮੀਦ ਕਰਦਾ ਹਾਂ। ਮੈਂ ਸੰਯੁਕਤ ਰਾਸ਼ਟਰ ਵਿੱਚ ਮਾਨਵਤਾਵਾਦੀ ਸਹਾਇਤਾ ਅਤੇ ਸਮਰਥਨ ਲਈ ਵੀ ਧੰਨਵਾਦ ਕੀਤਾ।" ਭਾਰਤ ਤੋਂ ਤੁਰੰਤ ਕੋਈ ਜਾਣਕਾਰੀ ਨਹੀਂ ਮਿਲੀ।

ਇਹ ਵੀ ਪੜ੍ਹੋ : ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ’ਤੇ ਬੋਲੇ ਮੰਤਰੀ ਹਰਜੋਤ ਬੈਂਸ, ਪਟਿਆਲਾ ਦੇ 2 ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਇਹ ਹਦਾਇਤ

ਫਰਵਰੀ ਵਿੱਚ ਯੂਕਰੇਨ ਸੰਘਰਸ਼ ਸ਼ੁਰੂ ਹੋਣ ਤੋਂ ਬਾਅਦ ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਨਾਲ-ਨਾਲ ਜ਼ੇਲੇਂਸਕੀ ਨਾਲ ਕਈ ਵਾਰ ਗੱਲ ਕੀਤੀ। 4 ਅਕਤੂਬਰ ਨੂੰ ਜ਼ੇਲੇਨਸਕੀ ਨਾਲ ਫ਼ੋਨ 'ਤੇ ਗੱਲਬਾਤ ਦੌਰਾਨ ਮੋਦੀ ਨੇ ਕਿਹਾ ਕਿ "ਕੋਈ ਫ਼ੌਜੀ ਹੱਲ" ਨਹੀਂ ਹੋ ਸਕਦਾ ਅਤੇ ਭਾਰਤ ਕਿਸੇ ਵੀ ਸ਼ਾਂਤੀ ਯਤਨ ਵਿੱਚ ਯੋਗਦਾਨ ਪਾਉਣ ਲਈ ਤਿਆਰ ਹੈ। ਭਾਰਤ ਨੇ ਅਜੇ ਤੱਕ ਯੂਕਰੇਨ 'ਤੇ ਰੂਸੀ ਹਮਲੇ ਦੀ ਨਿੰਦਾ ਨਹੀਂ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਮੁੱਦੇ ਨੂੰ ਕੂਟਨੀਤੀ ਅਤੇ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।


Mandeep Singh

Content Editor

Related News