ਪਾਕਿਸਤਾਨ : ਇਮਰਾਨ ਦੀ ਪਾਰਟੀ ਦੇ ਉਮਰ ਅਯੂਬ ਵਿਰੋਧੀ ਧਿਰ ਦੇ ਨੇਤਾ ਨਾਮਜ਼ਦ
Monday, Mar 11, 2024 - 06:25 PM (IST)
ਇਸਲਾਮਾਬਾਦ (ਭਾਸ਼ਾ)- ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਅਤੇ ਸੁੰਨੀ ਇਤੇਹਾਦ ਕੌਂਸਲ (ਐੱਸ. ਆਈ. ਸੀ.) ਨੇ ਸਾਂਝੇ ਤੌਰ ’ਤੇ ਉਮਰ ਅਯੂਬ ਖਾਨ ਨੂੰ ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਧਿਰ ਦਾ ਨੇਤਾ ਨਾਮਜ਼ਦ ਕੀਤਾ ਹੈ।
ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗੱਠਜੋੜ ਹੋਣ 'ਚ ਕਿਸਾਨੀ ਅੰਦੋਲਨ ਵੱਡਾ ਅੜਿੱਕਾ, ਦੋਵੇਂ ਪਾਰਟੀਆਂ ਪੱਬਾਂ ਭਾਰ
‘ਡਾਨ' ਅਖ਼ਬਾਰ ਮੁਤਾਬਕ ਦੋਵਾਂ ਪਾਰਟੀਆਂ ਨੇ ਸ਼ਨੀਵਾਰ ਨੂੰ ਨੈਸ਼ਨਲ ਅਸੈਂਬਲੀ ਦੇ ਸਪੀਕਰ ਸਰਦਾਰ ਅਯਾਜ਼ ਸਾਦਿਕ ਦੇ ਦਫਤਰ ’ਚ ਉਮਰ ਦਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਉਮਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਦੋਵਾਂ ਪਾਰਟੀਆਂ ਦੇ ਸਾਂਝੇ ਉਮੀਦਵਾਰ ਵੀ ਸਨ, ਜਿਨ੍ਹਾਂ ਨੂੰ ਪਿਛਲੇ ਹਫ਼ਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਸ਼ਾਹਬਾਜ਼ ਸ਼ਰੀਫ਼ ਨੇ ਹਰਾਇਆ ਸੀ। 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਵਿਚ ਆਜ਼ਾਦ ਉਮੀਦਵਾਰ ਵਜੋਂ ਜਿੱਤਣ ਵਾਲੇ ਖਾਨ ਦੀ ਪਾਰਟੀ ਦੇ ਤਕਰੀਬਨ 90 ਉਮੀਦਵਾਰ ਰਾਖਵੀਆਂ ਸੀਟਾਂ ਹਾਸਲ ਕਰਨ ਲਈ ਐੱਸ. ਆਈ. ਸੀ. ਵਿਚ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਯਾਰ ਨੇ ਹੀ ਯਾਰ ਦੇ ਪਿਓ ਦਾ ਕੀਤਾ ਕਤਲ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8