ਔਰਤਾਂ ’ਤੇ ਪਾਬੰਦੀ ਨੂੰ ਲੈ ਕੇ ਸੰਯੁਕਤ ਰਾਸ਼ਟਰ ਦੇ ਰਾਜਦੂਤ ਨੇ ਅਫ਼ਗਾਨ ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ
Sunday, Jan 08, 2023 - 12:52 AM (IST)

ਕਾਬੁਲ : ਯੂਨੀਵਰਸਿਟੀਆਂ ’ਚ ਔਰਤਾਂ ਦੇ ਦਾਖ਼ਲੇ ’ਤੇ ਪਾਬੰਦੀ ਨੂੰ ਲੈ ਕੇ ਚਰਚਾ ਕਰਨ ਲਈ ਸੰਯੁਕਤ ਰਾਸ਼ਟਰ ਦੇ ਇਕ ਚੋਟੀ ਦੇ ਰਾਜਦੂਤ ਨੇ ਸ਼ਨੀਵਾਰ ਨੂੰ ਤਾਲਿਬਾਨ ਦੀ ਅਗਵਾਈ ਵਾਲੀ ਅਫ਼ਗਾਨ ਸਰਕਾਰ ਦੇ ਉੱਚ ਸਿੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ। ਪਿਛਲੇ ਮਹੀਨੇ ਪਾਬੰਦੀ ਦੇ ਲਾਗੂ ਹੋਣ ਤੋਂ ਬਾਅਦ ਮਾਰਕਸ ਪੋਟਜੇਲ ਉਨ੍ਹਾਂ ਨੂੰ ਮਿਲਣ ਵਾਲੇ ਪਹਿਲੇ ਅੰਤਰਰਾਸ਼ਟਰੀ ਅਧਿਕਾਰੀ ਹਨ। ਤਾਲਿਬਾਨ ਦੇ ਅਧਿਕਾਰੀਆਂ ਨੇ 20 ਦਸੰਬਰ ਨੂੰ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਨੂੰ ਅਗਲੀ ਸੂਚਨਾ ਤੱਕ ਔਰਤਾਂ ਦੇ ਦਾਖ਼ਲੇ ’ਤੇ ਪਾਬੰਦੀ ਲਗਾਉਣ ਦਾ ਹੁਕਮ ਦਿੱਤਾ ਸੀ। ਇਸ ਹੁਕਮ ਨੂੰ ਲੈ ਕੇ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਅੰਤਰਰਾਸ਼ਟਰੀ ਨਿੰਦਾ ਦਾ ਸਾਹਮਣਾ ਕਰਨਾ ਪਿਆ ਸੀ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਵਾਲੀ ਗੱਲ, ਨਡਾਲਾ ਦੀ ਦਿਲ ਕੁਮਾਰੀ ਆਸਟ੍ਰੇਲੀਅਨ ਪੁਲਸ ’ਚ ਹੋਈ ਭਰਤੀ
ਉੱਚ ਸਿੱਖਿਆ ਮੰਤਰੀ ਨਿਦਾ ਮੁਹੰਮਦ ਨਦੀਮ ਨੇ ਪਾਬੰਦੀ ਦਾ ਬਚਾਅ ਕਰਦਿਆਂ ਕਿਹਾ ਕਿ ਯੂਨੀਵਰਸਿਟੀਆਂ ’ਚ ਅਜਿਹਾ ਕੀਤਾ ਜਾਣਾ ਜ਼ਰੂਰੀ ਹੈ ਅਤੇ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਕੁਝ ਵਿਸ਼ੇ ਇਸਲਾਮੀ ਸਿਧਾਂਤਾਂ ਦੀ ਉਲੰਘਣਾ ਕਰਦੇ ਹਨ। ਅਫ਼ਗਾਨਿਸਤਾਨ ’ਚ ਸੰਯੁਕਤ ਰਾਸ਼ਟਰ ਮਿਸ਼ਨ ਨੇ ਕਿਹਾ ਕਿ ਵਿਸ਼ੇਸ਼ ਦੂਤ ਮਾਰਕਸ ਪੋਟਜ਼ਲ ਨੇ ਨਦੀਮ ਨਾਲ ਆਪਣੀ ਮੀਟਿੰਗ ’ਚ ਇਨ੍ਹਾਂ ਪਾਬੰਦੀਆਂ ਨੂੰ ਤੁਰੰਤ ਹਟਾਉਣ ਦਾ ਸੱਦਾ ਦਿੱਤਾ। ਮਿਸ਼ਨ ਨੇ ਕਿਹਾ ਕਿ ਤਾਲਿਬਾਨ ਵੱਲੋਂ ਔਰਤਾਂ ਦੀ ਸਿੱਖਿਆ ’ਤੇ ਪਾਬੰਦੀ ਲਾਲ ਸਾਰੇ ਅਫ਼ਗਾਨ ਨਾਗਰਿਕਾਂ ਨੂੰ ਨੁਕਸਾਨ ਹੋਵੇਗਾ। ਪੋਟਜੇਲ ਦੀ ਬੇਨਤੀ ’ਤੇ ਨਦੀਮ ਦੀ ਪ੍ਰਤੀਕਿਰਿਆ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ। ਅਫ਼ਗਾਨਿਸਤਾਨ ਬਾਰੇ 13 ਜਨਵਰੀ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ’ਚ ਹੋਣ ਵਾਲੀ ਬੈਠਕ ਤੋਂ ਪਹਿਲਾਂ ਇਹ ਚਰਚਾ ਹੋਈ।
ਇਹ ਖ਼ਬਰ ਵੀ ਪੜ੍ਹੋ : ਕੜਾਕੇ ਦੀ ਠੰਡ ’ਚ ਮਾਂ ਨੇ ਨਹਾਉਣ ਲਈ ਕਿਹਾ ਤਾਂ 9 ਸਾਲਾ ਪੁੱਤ ਨੇ ਬੁਲਾ ਲਈ ਪੁਲਸ