UN ਦਾ ਵੱਡਾ ਫ਼ੈਸਲਾ ! ਈਰਾਨ ''ਤੇ ਮੁੜ ਲਾਈਆਂ ਸਖ਼ਤ ਪਾਬੰਦੀਆਂ
Monday, Sep 29, 2025 - 09:29 AM (IST)

ਇੰਟਰਨੈਸ਼ਨਲ ਡੈਸਕ- ਸੰਯੁਕਤ ਰਾਸ਼ਟਰ ਨੇ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਐਤਵਾਰ ਤੜਕੇ ਉਸ ’ਤੇ ਮੁੜ ਪਾਬੰਦੀਆਂ ਲਗਾ ਦਿੱਤੀਆਂ, ਜਿਸ ਤੋਂ ਬਾਅਦ ਪਹਿਲਾਂ ਹੀ ਮੁਸ਼ਕਲਾਂ ਨਾਲ ਜੂਝ ਰਹੇ ਦੇਸ਼ ਦੇ ਲੋਕਾਂ ਦੀਆਂ ਭਵਿੱਖ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ।
ਸੰਯੁਕਤ ਰਾਸ਼ਟਰ ’ਚ ਆਖਰੀ ਸਮੇਂ ’ਚ ਕੂਟਨੀਤਕ ਕੋਸ਼ਿਸ਼ਾਂ ਅਸਫਲ ਹੋਣ ਤੋਂ ਬਾਅਦ ਐਤਵਾਰ ਨੂੰ ਈਰਾਨ ’ਤੇ ਪਾਬੰਦੀਆਂ ਲਾਗੂ ਹੋ ਗਈਆਂ। ਈਰਾਨ ਨੂੰ ਹੁਣ ਕਈ ਤਰ੍ਹਾਂ ਦੀਆਂ ਪਾਬੰਦੀਆਂ ਦਾ ਸਾਹਮਣਾ ਕਰਨਾ ਪਵੇਗਾ, ਜਿਨ੍ਹਾਂ ’ਚ ਵਿਦੇਸ਼ ’ਚ ਜਾਇਦਾਦਾਂ ’ਤੇ ਰੋਕ, ਹਥਿਆਰਾਂ ਦੇ ਸੌਦਿਆਂ ’ਤੇ ਪਾਬੰਦੀ ਅਤੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਅੱਗੇ ਵਧਾਉਣ ’ਤੇ ਜੁਰਮਾਨਾ ਲਾਇਆ ਜਾਣਾ ਸ਼ਾਮਲ ਹਨ।
ਇਹ ਪਾਬੰਦੀਆਂ ਅਜਿਹੇ ਸਮੇਂ ’ਚ ਲਾਈਆਂ ਗਈਆਂ ਹਨ, ਜਦੋਂ ਈਰਾਨ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਈਰਾਨ ਦੀ ਮੁਦਰਾ ਰਿਆਲ ਡਿੱਗ ਗਈ ਹੈ, ਭੋਜਨ ਦੀਆਂ ਕੀਮਤਾਂ ਵੱਧ ਰਹੀਆਂ ਹਨ, ਅਤੇ ਰੋਜ਼ਾਨਾ ਜੀਵਨ ਹੋਰ ਵੀ ਚੁਣੌਤੀਪੂਰਨ ਹੋ ਗਿਆ ਹੈ।
ਇਹ ਵੀ ਪੜ੍ਹੋ- ਕੰਮ ਲਈ ਬਾਹਰ ਗਿਆ ਸੀ ਬੰਦਾ, ਜਦੋਂ ਪਰਤਿਆ ਤਾਂ ਘਰ 'ਚ ਪਤਨੀ ਤੇ ਧੀਆਂ ਨੂੰ ਇਸ ਹਾਲ 'ਚ ਦੇਖ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e