UN ਮੁਖੀ ਨੇ ਬੀਜਿੰਗ ਓਲੰਪਿਕ ''ਚ ਹਿੱਸਾ ਲੈਣ ਦਾ ਸੱਦਾ ਕੀਤਾ ਸਵੀਕਾਰ
Friday, Dec 10, 2021 - 03:46 PM (IST)
ਨਿਊਯਾਰਕ (ਵਾਰਤਾ)- ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਤਾਰੇਸ ਨੇ ਫਰਵਰੀ 2022 ਵਿਚ ਹੋਣ ਵਾਲੀਆਂ ਬੀਜਿੰਗ ਸਰਦ ਰੁੱਤ ਓਲੰਪਿਕ ਖੇਡਾਂ ਵਿਚ ਹਿੱਸਾ ਲੈਣ ਦਾ ਸੱਦਾ ਸਵੀਕਾਰ ਕਰ ਲਿਆ ਹੈ। ਵੀਰਵਾਰ ਨੂੰ ਸੰਯੁਕਤ ਰਾਸ਼ਟਰ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਦੁਜਾਰਿਕ ਨੇ ਕਿਹਾ, 'ਸਕੱਤਰ-ਜਨਰਲ ਨੂੰ ਬੀਜਿੰਗ ਸਰਦ ਰੁੱਤ ਓਲੰਪਿਕ ਖੇਡਾਂ ਵਿਚ ਹਿੱਸਾ ਲੈਣ ਲਈ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਤੋਂ ਸੱਦਾ ਮਿਲਿਆ ਸੀ ਅਤੇ ਇਸ ਨੂੰ ਸਵੀਕਾਰ ਕਰ ਲਿਆ ਹੈ।' ਦੁਜਾਰਿਕ ਨੇ ਇਕ ਨਿਯਮਤ ਨਿਊਜ਼ ਕਾਨਫਰੰਸ ਵਿਚ ਦੱਸਿਆ ਕਿ ਗੁਤਾਰੇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਦੇ 2 ਸਾਬਕਾ ਮੁਖੀ 2002 ਤੋਂ ਲਗਭਗ ਹਰ ਓਲੰਪਿਕ ਖੇਡਾਂ ਵਿਚ ਹਿੱਸਾ ਲੈ ਚੁੱਕੇ ਹਨ।