ਸੰਯੁਕਤ ਰਾਸ਼ਟਰ ਦੇ ਮੁਖੀ ਗੁਤਾਰੇਸ ਨੇ ਪਾਕਿਸਤਾਨ ''ਚ ਹੋਏ ਆਤਮਘਾਤੀ ਧਮਾਕੇ ਦੀ ਕੀਤੀ ਨਿੰਦਾ

Tuesday, Aug 01, 2023 - 01:24 PM (IST)

ਸੰਯੁਕਤ ਰਾਸ਼ਟਰ ਦੇ ਮੁਖੀ ਗੁਤਾਰੇਸ ਨੇ ਪਾਕਿਸਤਾਨ ''ਚ ਹੋਏ ਆਤਮਘਾਤੀ ਧਮਾਕੇ ਦੀ ਕੀਤੀ ਨਿੰਦਾ

ਨਿਊਯਾਰਕ (ਭਾਸ਼ਾ)- ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਤਾਰੇਸ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਕੱਟੜਪੰਥੀ ਇਸਲਾਮੀ ਪਾਰਟੀ ਜਮੀਅਤ ਉਲੇਮਾ ਇਸਲਾਮ-ਫਜ਼ਲ (ਜੇ.ਯੂ.ਆਈ.-ਐੱਫ.) ਦੇ ਇਕ ਸਿਆਸੀ ਸੰਮੇਲਨ 'ਤੇ ਹੋਏ ਆਤਮਘਾਤੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਅਧਿਕਾਰੀਆਂ ਨੂੰ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ। ਐਤਵਾਰ ਨੂੰ ਹੋਏ ਇਸ ਹਮਲੇ 'ਚ ਘੱਟ ਤੋਂ ਘੱਟ 54 ਲੋਕ ਮਾਰੇ ਗਏ ਅਤੇ 100 ਤੋਂ ਜ਼ਿਆਦਾ ਜ਼ਖਮੀ ਹੋਏ ਹਨ।

ਪਾਬੰਦੀਸ਼ੁਦਾ ਅੱਤਵਾਦੀ ਸਮੂਹ ਇਸਲਾਮਿਕ ਸਟੇਟ (ISIS) ਨੇ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਗੁਤਾਰੇਸ ਨੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਸੰਯੁਕਤ ਰਾਸ਼ਟਰ ਦੇ ਉਪ ਬੁਲਾਰੇ ਫਰਹਾਨ ਹੱਕ ਨੇ ਸੋਮਵਾਰ ਨੂੰ ਨਿਊਯਾਰਕ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਸੰਯੁਕਤ ਰਾਸ਼ਟਰ ਮੁਖੀ ਨੇ ਪਾਕਿਸਤਾਨੀ ਅਧਿਕਾਰੀਆਂ ਨੂੰ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਕਿਹਾ ਹੈ।

ਉਨ੍ਹਾਂ ਕਿਹਾ, ''ਸਕੱਤਰ-ਜਨਰਲ ਅੱਤਵਾਦ ਦੀਆਂ ਸਾਰੀਆਂ ਘਟਨਾਵਾਂ ਅਤੇ ਨਾਗਰਿਕਾਂ 'ਤੇ ਜਾਣਬੁੱਝ ਕੇ ਕੀਤੇ ਗਏ ਹਮਲਿਆਂ ਦੀ ਨਿੰਦਾ ਕਰਦਾ ਹੈ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਪਾਕਿਸਤਾਨ ਦੀ ਸਰਕਾਰ ਅਤੇ ਲੋਕਾਂ ਨਾਲ ਇਕਮੁੱਠਤਾ 'ਚ ਖੜ੍ਹਾ ਹੈ।'' ਪਾਕਿਸਤਾਨ ਸਥਿਤ ਸੰਯੁਕਤ ਰਾਸ਼ਟਰ ਦਫ਼ਤਰ ਨੇ ਵੀ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਟਵਿੱਟਰ 'ਤੇ ਇੱਕ ਪੋਸਟ ਵਿੱਚ ਉਨ੍ਹਾਂ ਕਿਹਾ, "ਅਸੀਂ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।"


author

cherry

Content Editor

Related News