ਸੰਯੁਕਤ ਰਾਸ਼ਟਰ ਪ੍ਰਮੁੱਖ ਨੇ ਦਿੱਤਾ ਕਸ਼ਮੀਰ ''ਚ ਮਨੁੱਖੀ ਅਧਿਕਾਰ ਜਾਂਚ ਦੇ ਸਮਰਥਨ ਦਾ ਸੰਕੇਤ

07/13/2018 2:41:49 AM

ਸੰਯੁਕਤ ਰਾਸ਼ਟਰ— ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਜੰਮੂ ਕਸ਼ਮੀਰ ਤੇ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਸਥਿਤੀ ਦੀ ਸੁਤੰਤਰ ਜਾਂਚ ਦੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਪ੍ਰਮੁੱਖ ਦੇ ਸੱਦੇ ਦਾ ਸਮਰਥਨ ਦੇਣ ਦਾ ਸੰਕੇਤ ਦਿੱਤਾ। ਪੱਤਰਕਾਰ ਸੰਮੇਲਨ ਦੌਰਾਨ ਇਕ ਸਵਾਲ ਦੇ ਜਵਾਬ 'ਚ ਗੁਤਾਰੇਸ ਨੇ ਕਿਹਾ ਕਿ ਤੁਸੀਂ ਸਮਝ ਸਕਦੇ ਹੋ ਕਿ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਦੀ ਸਾਰੀ ਕਾਰਵਾਈ ਸੰਯੁਕਤ ਰਾਸ਼ਟਰ ਦੇ ਰੂਖ ਦੀ ਅਗਵਾਈ ਕਰਦਾ ਹੈ।


Related News