ਅਫਗਾਨਿਸਤਾਨ ’ਚ ਬੁਨੀਆਦੀ ਸੇਵਾਵਾਂ ਦੇ ਪੂਰੀ ਤਰ੍ਹਾਂ ਠੱਪ ਹੋਣ ਦਾ ਖਤਰਾ

Friday, Sep 03, 2021 - 01:35 AM (IST)

ਅਫਗਾਨਿਸਤਾਨ ’ਚ ਬੁਨੀਆਦੀ ਸੇਵਾਵਾਂ ਦੇ ਪੂਰੀ ਤਰ੍ਹਾਂ ਠੱਪ ਹੋਣ ਦਾ ਖਤਰਾ

ਨਿਊਯਾਰਕ - ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਟਾਰੇਸ ਨੇ ਅਫਗਾਨਿਸਤਾਨ ਦੇ ਸਾਹਮਣੇ ਗੰਭੀਰ ਮਨੁੱਖੀ ਅਤੇ ਆਰਥਿਕ ਸੰਕਟ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਦੇਸ਼ ਵਿਚ ਬੁਨੀਆਦੀ ਸੇਵਾਵਾਂ ਦੇ ਪੂਰੀ ਤਰ੍ਹਾਂ ਠੱਪ ਹੋਣ ਦਾ ਖਤਰਾ ਹੈ। ਅਜਿਹੇ ਵਿਚ ਅਫਗਾਨ ਲੋਕਾਂ ਨੂੰ ਤਤਕਾਲ ਮਦਦ ਦੀ ਲੋੜ ਹੈ। ਅਫਗਾਨਿਸਤਾਨ ਤੋਂ ਅਮਰੀਕੀ ਫੌਜੀਆਂ ਦੀ ਵਾਪਸੀ ਤੋਂ ਬਾਅਦ ਗੁਟਾਰੇਸ ਨੇ ਤਾਲਿਬਾਨ ਦੇ ਦੇਸ਼ ਦੇ ਕਬਜ਼ੇ ਕਾਰਨ ਮਨੁੱਖੀ ਤਬਾਹੀ ਦੀ ਚਿਤਾਵਨੀ ਦਿੱਤੀ ਅਤੇ ਦੁਨੀਆ ਭਰ ਦੇ ਦੇਸ਼ਾਂ ਨੂੰ ਹੰਗਾਮੀ ਫੰਡ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਅਫਗਾਨ ਬੱਚਿਆਂ, ਔਰਤਾਂ ਅਤੇ ਮਰਦਾਂ ਨੂੰ ਅੱਜ ਕੌਮਾਂਤਰੀ ਭਾਈਚਾਰੇ ਤੋਂ ਪਹਿਲਾਂ ਨਾਲੋਂ ਜ਼ਿਆਦਾ ਸਮਰਥਨ ਅਤੇ ਹਮਦਰਦੀ ਦੀ ਲੋੜ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News