ਸੰਯੁਕਤ ਰਾਸ਼ਟਰ ਨੇ ਪਾਕਿਸਤਾਨ ''ਚ ਅੱਤਵਾਦੀ ਹਮਲਿਆਂ ਦੀ ਕੀਤੀ ਨਿੰਦਿਆ

11/25/2018 2:46:01 PM

ਸੰਯੁਕਤ ਰਾਸ਼ਟਰ (ਭਾਸ਼ਾ)- ਸੰਯੁਕਤ ਰਾਸ਼ਟਰ ਨੇ ਪਾਕਿਸਤਾਨ 'ਚ ਹੋਏ ਦੋ ਅੱਤਵਾਦੀ ਹਮਲਿਆਂ ਦੀ ਨਿੰਦਿਆ ਕਰਦੇ ਹੋਏ ਉਮੀਦ ਜਤਾਈ ਕਿ ਇਨ੍ਹਾਂ ਪਿੱਛੇ ਸ਼ਾਮਲ ਲੋਕਾਂ ਨੂੰ ਛੇਤੀ ਸਜ਼ਾ ਦਿੱਤੀ ਜਾਵੇਗੀ ਅਤੇ ਪੀੜਤਾਂ ਨੂੰ ਇਨਸਾਫ ਮਿਲੇਗਾ। ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੋਨੀਓ ਗੁਟਾਰੇਸ ਦੇ ਬੁਲਾਰੇ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਗੁਟਾਰੇਸ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਹਮਦਰਦੀ ਜਤਾਈ ਅਤੇ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਕਰਾਚੀ ਵਿਚ ਚੀਨ ਦੇ ਵਣਜ ਸਫਾਰਤਖਾਨੇ ਵਿਚ ਹੋਏ ਆਤਮਘਾਤੀ ਹਮਲੇ ਵਿਚ ਦੋ ਪੁਲਸ ਮੁਲਾਜ਼ਮਾਂ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਦੀ ਜ਼ਿੰਮੇਵਾਰੀ ਬਲੋਚ ਲਿਬ੍ਰੇਸ਼ਨ ਆਰਮੀ ਨੇ ਲਈ ਸੀ। ਉਸੇ ਦਿਨ ਖੈਬਰ ਪਖਤੂਨਖਵਾ ਸੂਬੇ ਦੇ ਓਰਕਜ਼ਈ ਜ਼ਿਲੇ ਵਿਚ ਇਕ ਭੀੜ ਵਾਲੇ ਬਾਜ਼ਾਰ ਵਿਚ ਸ਼ਕਤੀਸ਼ਾਲੀ ਬੰਬ ਧਮਾਕੇ ਹੋਏ, ਜਿਸ ਵਿਚ ਘੱਟੋ-ਘੱਟ 32 ਲੋਕਾਂ ਦੀ ਮੌਤ ਹੋ ਗਈ ਸੀ, ਜਦੋਂ ਕਿ 40 ਲੋਕ ਜ਼ਖਮੀ ਹੋ ਗਏ ਸਨ। 
 


Sunny Mehra

Content Editor

Related News