UN ''ਚ ਕੋਰੋਨਾਵਾਇਰਸ ਦੀ ਦਹਿਸ਼ਤ, 86 ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ

Saturday, Mar 28, 2020 - 12:43 PM (IST)

UN ''ਚ ਕੋਰੋਨਾਵਾਇਰਸ ਦੀ ਦਹਿਸ਼ਤ, 86 ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ

ਜਿਨੇਵਾ- ਦੁਨੀਆ ਦਾ ਸਭ ਤੋਂ ਵੱਡਾ ਤੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਕੋਰੋਨਾਵਾਇਰਸ ਦੀ ਲਪੇਟ ਵਿਚ ਆ ਚੁੱਕਾ ਹੈ। ਪੂਰੀ ਦੁਨੀਆ ਵਿਚ ਕੋਰੋਨਾਵਾਇਰਸ ਕਾਰਨ ਮਚੀ ਦਹਿਸ਼ਤ ਦੇ ਵਿਚਾਲੇ ਸੰਯੁਕਤ ਰਾਸ਼ਟਰ ਵਿਚ ਵੀ ਕੋਰੋਨਾਵਾਇਰਸ ਨੇ ਦਸਤਕ ਦੇ ਦਿੱਤੀ ਹੈ। ਸੰਯੁਕਤ ਰਾਸ਼ਟਰ ਦੇ ਕਈ ਮੈਂਬਰ ਇਸ ਮਹਾਮਾਰੀ ਦੀ ਲਪੇਟ ਵਿਚ ਆ ਗਏ ਹਨ। ਇਸ ਦੀ ਜਾਣਕਾਰੀ ਏਪੀ ਨਿਊਜ਼ ਏਜੰਸੀ ਵਲੋਂ ਦਿੱਤੀ ਗਈ ਹੈ।

PunjabKesari

ਨਿਊਜ਼ ਏਜੰਸੀ ਏਪੀ ਮੁਕਾਬਕ ਦੁਨੀਆਭਰ ਵਿਚ ਸੰਯੁਕਤ ਰਾਸ਼ਟਰ ਦੇ 86 ਸਟਾਫ ਮੈਂਬਰਾਂ ਵਿਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਹੈ। ਸੰਯੁਕਤ ਰਾਸ਼ਟਰ ਦੇ ਬੁਲਾਰੇ ਸਟਿਫਨ ਦੁਜਾਰਿਕ ਨੇ ਕਿਹਾ ਕਿ ਵਧੇਰੇ ਇਨਫੈਕਟਡ ਕਰਮਚਾਰੀ ਯੂਰਪ ਵਿਚ ਹਨ ਪਰ ਅਫਰੀਕਾ, ਏਸ਼ੀਆ, ਮੱਧ-ਪੂਰਬੀ ਤੇ ਸੰਯੁਕਤ ਰਾਜ ਅਮਰੀਕਾ ਵਿਚ ਵੀ ਅਜਿਹੇ ਕਰਮਚਾਰੀ ਹਨ, ਜਿਹਨਾਂ ਵਿਚ ਕੋਰੋਨਾਵਾਇਰਸ ਦੇ ਲੱਛਣ ਪਾਏ ਗਏ ਹਨ। ਉਹਨਾਂ ਨੇ ਕਿਹਾ ਕਿ ਟ੍ਰਾਂਸਮਿਸ਼ਨ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰਨ ਦੇ ਲਈ ਵਧੇਰੇ ਸੰਯੁਕਤ ਰਾਸ਼ਟਰ ਕਰਮਚਾਰੀ ਘਰ ਤੋਂ ਹੀ ਕੰਮ ਕਰ ਰਹੇ ਹਨ। 

PunjabKesari

ਜ਼ਿਕਰਯੋਗ ਹੈ ਕਿ ਵਰਲਡ-ਓ-ਮੀਟਰ ਮੁਤਾਬਕ ਹੁਣ ਤੱਕ ਪੂਰੀ ਦੁਨੀਆ ਵਿਚ ਕੋਰੋਨਾਵਾਇਰਸ ਦੇ ਤਕਰੀਬਨ 6 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਹਨਾਂ ਵਿਚੋਂ 27 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ 1,30,000 ਤੋਂ ਵਧੇਰੇ ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲਾਂ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। 


author

Baljit Singh

Content Editor

Related News