UN 'ਚ ਵਿਸ਼ਵ ਸਿੰਧੀ ਕਾਂਗਰਸ ਦੇ ਜਨਰਲ ਸਕੱਤਰ ਨੇ ਚੁੱਕਿਆ ਸਿੰਧੀ ਨਾਗਰਿਕਾਂ ਦੇ ਅਗਵਾ ਹੋਣ ਦਾ ਮਾਮਲਾ

Saturday, Sep 26, 2020 - 04:07 PM (IST)

UN 'ਚ ਵਿਸ਼ਵ ਸਿੰਧੀ ਕਾਂਗਰਸ ਦੇ ਜਨਰਲ ਸਕੱਤਰ ਨੇ ਚੁੱਕਿਆ ਸਿੰਧੀ ਨਾਗਰਿਕਾਂ ਦੇ ਅਗਵਾ ਹੋਣ ਦਾ ਮਾਮਲਾ

ਜਿਨੇਵਾ : ਸੰਯੁਕਤ ਰਾਸ਼ਟਰ ਦੇ ਰੰਗ ਮੰਚ 'ਤੇ ਵਿਸ਼ਵ ਸਿੰਧੀ ਕਾਂਗਰਸ ਦੇ ਜਨਰਲ ਸਕੱਤਰ ਲਾਖੁ ਲੁਹਾਨਾ ਨੇ ਵੀਰਵਾਰ ਨੂੰ ਪਾਕਿਸਤਾਨ ਵਿਚ ਸਿੰਧੀ ਨਾਗਰਿਕਾਂ ਦੀ ਗੁੰਮਸ਼ੁਦਗੀ ਦਾ ਮਾਮਲਾ ਚੁੱਕਿਆ। ਉਨ੍ਹਾਂ ਕਿਹਾ ਪਾਕਿਸਤਾਨੀ ਏਜੰਸੀਆਂ ਵੱਲੋਂ ਸਿੰਧੀ ਨਾਗਰਿਕਾਂ ਨੂੰ ਅਗਵਾ ਕਰਨ ਅਤੇ ਇਨ੍ਹਾਂ ਦੀ ਗੁੰਮਸ਼ੁਦਗੀ ਦੀਆਂ ਘਟਨਾਵਾਂ ਜ਼ਾਰੀ ਹਨ। ਪਿਛਲੇ 3 ਮਹੀਨਿਆਂ ਵਿਚ 60 ਤੋਂ ਜ਼ਿਆਦਾ ਲੋਕਾਂ ਅਗਵਾ ਹੋ ਚੁੱਕੇ ਹਨ।

ਉਨ੍ਹਾਂ ਕਿਹਾ, 'ਅਸੀਂ ਸੰਯੁਕਤ ਰਾਸ਼ਟਰ ਪ੍ਰੀਸ਼ਦ ਨੂੰ ਅਪੀਲ ਕਰਦੇ ਹਾਂ ਕਿ ਉਹ ਸਿੰਧ ਦੇ ਲੋਕਾਂ ਨੂੰ ਬਚਾਉਣ ਦੀ ਜਿੰਮੇਵਾਰੀ ਨੂੰ ਪੂਰਾ ਕਰਨ।' ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦੇਣ ਨਾਲ-ਨਾਲ ਪਾਕਿਸਤਾਨ ਸਰਕਾਰ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਹਾਲ ਵਿਚ ਹੀ ਵਿਸ਼ਵ ਸਿੰਧੀ ਕਾਂਗਰਸ ਨੇ ਪਾਕਿਸਤਾਨ ਦੇ ਸਿੰਧ ਸੂਬੇ ਵਿਚ ਘੱਟ ਗਿਣਤੀਆਂ ਖ਼ਾਸ ਤੌਰ 'ਤੇ ਹਿੰਦੂਆਂ 'ਤੇ ਅੱਤਿਆਚਾਰ ਦੇ ਮਾਮਲੇ 'ਤੇ ਸੰਯੁਕਤ ਰਾਸ਼ਟਰ ਦਫ਼ਤਰ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਸੀ। ਪਾਕਿਸਤਾਨ ਵਿਚ ਜਬਰਨ ਹਿੰਦੂ ਅਤੇ ਈਸਾਈ ਧਰਮ ਦੀਆਂ ਕੁੜੀਆਂ ਨੂੰ ਅਗਵਾ ਕਰਕੇ ਉਨ੍ਹਾਂ ਦਾ ਧਰਮ ਤਬਦੀਲ ਕਰਾਇਆ ਜਾਂਦਾ ਹੈ। ਮਾਰਚ ਵਿਚ ਵਿਸ਼ਵ ਸਿੰਧੀ ਕਾਂਗਰਸ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਨੂੰ ਸਿੰਧੀ ਨਾਗਰਿਕਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਣ ਦੇ ਦੋਸ਼ ਵਿਚ ਪਾਕਿਸਤਾਨ ਸਰਕਾਰ ਨੂੰ ਜਵਾਬਦੇਹ ਠਹਿਰਾਉਣ ਦੀ ਮੰਗ ਕੀਤੀ ਸੀ ।

11 ਮਾਰਚ ਨੂੰ ਜਿਨੇਵਾ ਵਿਚ ਆਯੋਜਿਤ ਯੂ.ਐੱਨ.ਐੱਚ.ਆਰ.ਸੀ. ਦੇ 43ਵੇਂ ਸੈਸ਼ਨ ਵਿਚ ਜਨਰਲ ਸਕੱਤਰ ਨੇ ਕਿਹਾ ਸੀ, 'ਆਪਣੇ ਇਤਿਹਾਸਕ, ਰਾਜਨੀਤਕ, ਆਰਥਿਕ ਅਤੇ ਸਭਿਆਚਾਰਕ ਅਧਿਕਾਰਾਂ ਲਈ ਸਿੰਧੀ ਲੋਕਾਂ ਦੇ ਸੰਘਰਸ਼ ਵਿਚ ਹਰ ਆਵਾਜ਼ ਨੂੰ ਚੁੱਪ ਕਰਾਉਣ ਲਈ ਪਾਕਿਸਤਾਨੀ ਏਜੰਸੀਆਂ ਵੱਲੋਂ ਸਿੰਧੀ ਨਾਗਰਿਕਾਂ ਨੂੰ ਜ਼ਬਰਨ ਅਗਵਾ ਕਰਨਾ ਜ਼ਾਰੀ ਹੈ। ਇਸ ਦੇ ਲਈ ਆਵਾਜ਼ ਚੁੱਕਣ ਵਾਲਿਆਂ ਨੂੰ ਚੁੱਪ ਕਰਾ ਦਿੱਤਾ ਜਾਂਦਾ ਹੈ।' ਉਨ੍ਹਾਂ ਕਿਹਾ, 'ਪਿਛਲੇ ਤਿੰਨ ਸਾਲਾਂ ਵਿਚ ਮਸ਼ਹੂਰ ਰਾਜਨੀਤਕ ਹਸਤੀਆਂ, ਬੁੱਧੀਜੀਵੀਆਂ, ਵਰਕਰਾਂ ਸਮੇਤ 300 ਲੋਕਾਂ ਅਗਵਾ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਵਿਸ਼ਵ ਸਿੰਧੀ ਕਾਂਗਰਸ ਜਨਰਲ ਸਕੱਤਰ ਲਾਖੂ ਲੁਹਾਨਾ ਨੇ ਪਹਿਲਾਂ ਵੀ ਪਾਕਿਸਤਾਨ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਯੁਕਤ ਰਾਸ਼ਟਰ ਨੂੰ ਕਿਹਾ ਸੀ ਕਿ ਜਦੋਂ ਤੱਕ ਪਾਕਿਸਤਾਨ ਵਿਚ ਘੱਟ ਗਿਣਤੀਆਂ ਖ਼ਿਲਾਫ਼ ਹਮਲੇ ਬੰਦ ਨਹੀਂ ਹੁੰਦੇ ਅਤੇ ਜਦੋਂ ਤੱਕ ਪਾਕਿਸਤਾਨ ਅਗਵਾ ਕੀਤੇ ਗਏ ਲੋਗਾਂ ਨੂੰ ਨਹੀਂ ਛੱਡਦਾ ਉਦੋਂ ਤੱਕ ਮਨੁੱਖੀ ਅਧਿਕਾਰੀ ਪ੍ਰੀਸ਼ਦ ਨੂੰ ਸਸਪੈਂਡ ਕਰ ਦੇਣਾ ਚਾਹੀਦਾ ਹੈ। ਅਸੀਂ ਅੰਤਰਰਾਸ਼ਟਰੀ ਭਾਈਚਾਰੇ ਤੋਂ ਪਾਕਿਸਤਾਨ 'ਤੇ ਦਬਾਅ ਪਾਉਣ ਦੀ ਬੇਨਤੀ ਕਰਦੇ ਹਾਂ।


author

cherry

Content Editor

Related News