ਸਰਹੱਦ ਪਾਰ: 8 ਮਹੀਨੇ ਦੀ ਬੱਚੀ ਦਾ ਇਲਾਜ ਕਰਵਾਉਣ ਤੋਂ ਅਸਮਰੱਥ ਮਾਪਿਆਂ ਨੇ ਕੀਤਾ ਕਤਲ

Monday, Aug 14, 2023 - 11:21 PM (IST)

ਸਰਹੱਦ ਪਾਰ: 8 ਮਹੀਨੇ ਦੀ ਬੱਚੀ ਦਾ ਇਲਾਜ ਕਰਵਾਉਣ ਤੋਂ ਅਸਮਰੱਥ ਮਾਪਿਆਂ ਨੇ ਕੀਤਾ ਕਤਲ

ਅੰਮ੍ਰਿਤਸਰ/ਇਸਲਾਮਾਬਾਦ (ਕੱਕੜ) : ਪਾਕਿਸਤਾਨ ’ਚ ਬੱਚਿਆਂ ਅਤੇ ਔਰਤਾਂ ’ਤੇ ਵੱਧ ਰਹੇ ਅਪਰਾਧਾਂ ਤੇ ਕਤਲਾਂ ਦਾ ਗ੍ਰਾਫ਼ ਤੇਜ਼ੀ ਨਾਲ ਵੱਧ ਰਿਹਾ ਹੈ। ਇਸੇ ਤਹਿਤ ਅੱਜ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਅੱਲ੍ਹਾ ਅਬਾਦ ਇਲਾਕੇ ’ਚ ਇਕ ਮਾਤਾ-ਪਿਤਾ 'ਤੇ ਮਾਮਲਾ ਦਰਜ ਕਰਵਾਇਆ ਗਿਆ ਹੈ, ਜਿਨ੍ਹਾਂ ਆਪਣੀ 8 ਮਹੀਨੇ ਦੀ ਬੇਟੀ ਦਾ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਮਾਸੂਮ ਬੱਚੀ ਦਾ ਕਤਲ ਕਰਨ ਵਾਲੇ ਮਾਪਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਆਪਣੀ 8 ਮਹੀਨੇ ਦੀ ਬੱਚੀ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਇਕ ਜਗ੍ਹਾ ’ਤੇ ਦਫ਼ਨਾ ਦਿੱਤਾ ਸੀ।

ਇਹ ਵੀ ਪੜ੍ਹੋ : ਤਰਨਤਾਰਨ: ਪਿਓ ਹੀ ਨਿਕਲਿਆ 3 ਸਾਲਾ ਮਾਸੂਮ ਦਾ ਕਾਤਲ, ਕਾਰਨ ਜਾਣ ਉੱਡ ਜਾਣਗੇ ਹੋਸ਼

ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ ਤੇ ਬੱਚੀ ਦੀ ਲਾਸ਼ ਦੇ ਕੁਝ ਅੰਗਾਂ ਨੂੰ ਪੁਲਸ ਨੇ ਬਾਹਰ ਕੱਢਿਆ। ਪੁਲਸ ਵੱਲੋਂ ਸਖ਼ਤੀ ਨਾਲ ਕੀਤੀ ਪੁੱਛਗਿੱਛ ਦੌਰਾਨ ਉਨ੍ਹਾਂ ਮੰਨਿਆ ਕਿ ਉਨ੍ਹਾਂ ਦੀ ਬੱਚੀ ਕਾਫ਼ੀ ਸਮੇਂ ਤੋਂ ਬੀਮਾਰ ਸੀ ਤੇ ਉਹ ਬਹੁਤ ਹੀ ਗਰੀਬ ਹੋਣ ਕਾਰਨ ਉਸ ਦਾ ਇਲਾਜ ਕਰਵਾਉਣ ਤੋਂ ਅਸਮਰੱਥ ਸੀ। ਉਨ੍ਹਾਂ ਕੋਲ ਦਵਾਈਆਂ ਲਈ ਪੈਸੇ ਨਹੀਂ ਸਨ, ਇਸ ਲਈ ਉਨ੍ਹਾਂ ਨੇ ਉਸ ਨੂੰ ਮਾਰਨ ਦਾ ਫ਼ੈਸਲਾ ਕੀਤਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News