ਪਾਕਿ ’ਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਨਿਕਾਹ ਹੋਵੇ ਗੈਰ-ਕਾਨੂੰਨੀ : ਬਿਲਾਵਲ

05/04/2019 8:16:10 PM

ਇਸਲਾਮਾਬਾਦ (ਯੂ. ਐੱਨ. ਆਈ.)–ਪਾਕਿਸਤਾਨ ਪੀਪਲਜ਼ ਪਾਰਟੀ ਦੇ ਮੁਖੀ ਬਿਲਾਵਲ ਭੁੱਟੋ ਨੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਿਕਾਹ ਨੂੰ ਗੈਰ-ਕਾਨੂੰਨੀ ਕਰਾਰ ਦਿੱਤੇ ਜਾਣ ਦੀ ਮੰਗ ਕਰਦੇ ਹੋਏ ਸ਼ਨੀਵਾਰ ਕਿਹਾ ਕਿ ਦੇਸ਼ ਵਿਚ ਘੱਟ ਉਮਰ ਵਿਚ ਗਰਭਵਤੀ ਹੋਣ ਕਾਰਨ ਹਰ 20 ਮਿੰਟ ਵਿਚ ਇਕ ਕੁੜੀ ਦੀ ਮੌਤ ਹੋ ਜਾਂਦੀ ਹੈ। ਬਿਲਾਵਲ ਨੇ ਕਿਹਾ ਕਿ ਦੇਸ਼ ਨੂੰ ਸਿੰਧ ਦੇ ਕਦਮਾਂ ’ਤੇ ਚੱਲਣਾ ਚਾਹੀਦਾ ਹੈ, ਜਿਥੇ ਨਿਕਾਹ ਦੀ ਘੱਟੋ-ਘੱਟ ਉਮਰ 18 ਸਾਲ ਹੈ। ਉਨ੍ਹਾਂ ਕਿਹਾ ਕਿ ਯੂ. ਏ. ਈ. , ਇੰਡੋਨੇਸ਼ੀਆ ਅਤੇ ਤੁਰਕੀ ਵਰਗੇ ਮੁਸਲਿਮ ਦੇਸ਼ਾਂ ਵਿਚ ਵੀ ਇਹ ਉਮਰ 18 ਸਾਲ ਹੈ।

Sunny Mehra

This news is Content Editor Sunny Mehra