ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

Wednesday, Aug 02, 2023 - 05:29 AM (IST)

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ

ਇੰਟਰਨੈਸ਼ਨਲ ਡੈਸਕ : ਵੈਨਕੂਵਰ ਦੀ ਮੇਨ ਸਟ੍ਰੀਟ ਅਤੇ ਈਸਟ 12 ਐਵੇਨਿਊ ਦੀ ਇੰਟਰਸੈਕਸ਼ਨ ’ਤੇ 31 ਜੁਲਾਈ ਸਵੇਰੇ 1:30 ਵਜੇ ਵਾਪਰੇ ਭਿਆਨਕ ਹਾਦਸੇ ’ਚ ਮਾਰੇ ਗਏ ਪੰਜਾਬੀ ਨੌਜਵਾਨ ਦੀ ਪਛਾਣ ਦਿਲਪ੍ਰੀਤ ਸਿੰਘ ਗਰੇਵਾਲ (27) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 17 ਸਾਲ ਦੇ ਕਲਾਸ 7 ਡਰਾਈਵਰ ਨੇ ਲਾਲ ਰੰਗ ਦੀ ਕੈਡੀਲੈਕ ਨਾਲ ਉਬਰ ਡਰਾਈਵਰ ਦਿਲਪ੍ਰੀਤ ਸਿੰਘ ਦੇ ਵਾਹਨ ਤੇ ਇਕ ਹੋਰ ਟੈਕਸੀ ’ਚ ਮਾਰੀ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਦਿਲਪ੍ਰੀਤ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ, ਜਦਕਿ ਬਾਕੀ 7 ਵਿਅਕਤੀ ਜ਼ਖ਼ਮੀ ਹੋ ਗਏ। ਪੁਲਸ ਮੁਤਾਬਿਕ ਇਸ ਮਾਮਲੇ ਦੀ ਅਪਰਾਧਿਕ ਜਾਂਚ ਕੀਤੀ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : NIA ਦੀਆਂ ਟੀਮਾਂ ਨੇ ਫਗਵਾੜਾ ਦੇ 2 ਪਿੰਡਾਂ ਦੇ ਲੋਕਾਂ ਤੋਂ ਕੀਤੀ ਪੁੱਛਗਿੱਛ

27 ਸਾਲਾ ਦਿਲਪ੍ਰੀਤ ਸਿੰਘ ਗਰੇਵਾਲ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਆਵਾ ਨਾਲ ਸਬੰਧਿਤ ਸੀ। ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਦਿਲਪ੍ਰੀਤ ਸਾਲ 2015 ’ਚ ਬਤੌਰ ਸਟੂਡੈਂਟ ਕੈਨੇਡਾ ਆਇਆ ਸੀ ਅਤੇ ਹੁਣ ਰਾਈਡ ਹੇਲਿੰਗ ਡਰਾਈਵਰ ਸੀ। ਉਸ ਦੀ ਮੌਤ ਦੀ ਖ਼ਬਰ ਸੁਣਨ ਤੋਂ ਬਾਅਦ ਦਿਲਪ੍ਰੀਤ ਦੀ ਭੈਣ ਟੋਰਾਂਟੋ ਤੋਂ ਪਹੁੰਚੀ, ਜਦਕਿ ਉਸ ਦੇ ਮਾਪੇ ਭਾਰਤ ਤੋਂ ਆਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਮਨਪ੍ਰੀਤ ਮੰਨਾ 3 ਦਿਨਾ ਪੁਲਸ ਰਿਮਾਂਡ ’ਤੇ, ਮੂਸੇਵਾਲਾ ਕਤਲਕਾਂਡ ’ਚ ਹਥਿਆਰ ਸਪਲਾਈ ਕਰਨ ਦਾ ਸ਼ੱਕ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

 ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Manoj

Content Editor

Related News