ਟਰੂਡੋ ਦਾ ਬਿਨਾਂ ਠੋਸ ਸਬੂਤ ਦੇ ਭਾਰਤ ''ਤੇ ਦੋਸ਼ ਲਾਉਣਾ ਮੰਦਭਾਗਾ: ਮੁਕੇਸ਼ ਅੱਘੀ
Monday, Oct 09, 2023 - 03:55 PM (IST)
ਵਾਸ਼ਿੰਗਟਨ - ਯੂ.ਐੱਸ.-ਇੰਡੀਆ ਸਟ੍ਰੈਟੇਜਿਕ ਪਾਰਟਨਰਸ਼ਿਪ ਫੋਰਮ (ਯੂ.ਐੱਸ.ਆਈ.ਐੱਸ.ਪੀ.ਐੱਫ.) ਦੇ ਪ੍ਰਧਾਨ ਮੁਕੇਸ਼ ਅੱਘੀ ਦਾ ਕਹਿਣਾ ਹੈ ਕਿ ਇਹ 'ਮੰਦਭਾਗਾ' ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਮਹੀਨੇ ਬਿਨਾਂ ਠੋਸ ਸਬੂਤਾਂ ਦੇ ਸੰਸਦ 'ਚ ਭਾਰਤ 'ਤੇ ਦੋਸ਼ ਲਗਾਏ ਹਨ।
ਟਰੂਡੋ ਵੱਲੋਂ ਖਾਲਿਸਤਾਨੀ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਪਿਛਲੇ ਮਹੀਨੇ ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅ ਵਧ ਗਿਆ ਸੀ। ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਰੱਦ ਕਰ ਦਿੱਤਾ ਹੈ।
ਅੱਘੀ ਨੇ ਕਿਹਾ, "ਮੈਨੂੰ ਲੱਗਦਾ ਹੈ ਕਿ ਪਰਿਪੱਕਤਾ ਨਾਲ ਸਥਿਤੀ ਨੂੰ ਸੰਭਾਲਣਾ ਹੋਵੇਗਾ, ਕਿਉਂਕਿ ਇਸ ਦਾ ਪ੍ਰਭਾਵ ਪੈਂਦਾ ਹੈ। ਕੈਨੇਡਾ ਭਾਰਤ 'ਤੇ ਦਬਾਅ ਬਣਾਉਣ ਲਈ ਅਮਰੀਕਾ ਦੀ ਮਦਦ ਲੈਣਾ ਚਾਹੁੰਦਾ ਹੈ।"