ਚਿੰਤਾਜਨਕ: ਬ੍ਰਿਟੇਨ ਸਮੇਤ 41 ਦੇਸ਼ਾਂ ’ਚ ਪਾਇਆ ਗਿਆ ਕੋਰੋਨਾ ਦਾ ਨਵਾਂ ਰੂਪ : WHO

Wednesday, Jan 06, 2021 - 01:57 PM (IST)

ਚਿੰਤਾਜਨਕ: ਬ੍ਰਿਟੇਨ ਸਮੇਤ 41 ਦੇਸ਼ਾਂ ’ਚ ਪਾਇਆ ਗਿਆ ਕੋਰੋਨਾ ਦਾ ਨਵਾਂ ਰੂਪ : WHO

ਸੰਯੁਕਤ ਰਾਸ਼ਟਰ : ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਕਿਹਾ ਕਿ ਬ੍ਰਿਟੇਨ ਵਿਚ ਲੱਭੇ ਗਏ ਕੋਰੋਨਾ ਵਾਇਰਸ ਦਾ ਨਵਾਂ ਰੂਪ 41 ਦੇਸ਼ਾਂ ਵਿਚ ਪਾਇਆ ਗਿਆ ਹੈ। ਡਬਲਯੂ.ਐਚ.ਓ. ਨੇ ਮੰਗਲਵਾਰ ਨੂੰ ਜਾਰੀ ਬਿਆਨ ਵਿਚ ਕਿਹਾ, ‘5 ਜਨਵਰੀ ਤੱਕ, ਬ੍ਰਿਟੇਨ ਵਿਚ ਲੱਭੇ ਗਏ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੇ 40 ਹੋਰ ਦੇਸ਼ਾਂ ਵਿਚ 5 ਤੋਂ 6 ਮਾਮਲੇ ਪਾਏ ਗਏ ਹਨ। ਡਬਲਯੂ.ਐਚ.ਓ. ਨੇ ਕਿਹਾ ਕਿ ਸ਼ੁਰੂਆਤ ਵਿਚ ਦੱਖਣੀ ਅਫਰੀਕਾ ਅਤੇ 6 ਹੋਰ ਦੇਸ਼ਾਂ ਵਿਚ ਇਸ ਦੇ ਇਸ ਰੂਪ ਦਾ ਪਤਾ ਲੱਗਾ ਸੀ।

ਇਹ ਵੀ ਪੜ੍ਹੋ : ਅੰਦੋਲਨ ’ਚ ਗਿਆਨ ਦਾ ਪ੍ਰਵਾਹ, ਕਿਤੇ ਚੱਲ ਰਹੀ ਲਾਇਬ੍ਰੇਰੀ ਤਾਂ ਕਿਤੇ ਬੱਚਿਆਂ ਨੂੰ ਪੜ੍ਹਾ ਰਹੇ ਵਾਲੰਟੀਅਰ

ਜ਼ਿਕਰਯੋਗ ਹੈ ਕਿ 14 ਦਸੰਬਰ ਨੂੰ ਬ੍ਰਿਟੇਨ ਨੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੀ ਘੋਸ਼ਣਾ ਕੀਤੀ ਸੀ, ਜੋ ਕਿ 70 ਫ਼ੀਸਦੀ ਜ਼ਿਆਦਾ ਤੇਜ਼ੀ ਨਾਲ ਫ਼ੈਲਦਾ ਹੈ। ਇਸ ਤੋਂ ਬਾਅਦ ਕਈ ਦੇਸ਼ਾਂ ਨੇ ਬ੍ਰਿਟੇਨ ਲਈ ਆਪਣੀਆਂ ਉਡਾਣਾਂ ਨੂੰ ਮੁਲਤਵੀ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਸੌਰਵ ਗਾਂਗੁਲੀ ਬਰਾਂਡ ਅੰਬੈਸਡਰ ਰਹਿਣਗੇ ਜਾਂ ਨਹੀਂ, ਅਡਾਨੀ ਦੀ ਕੰਪਨੀ ਨੇ ਕੀਤਾ ਖ਼ੁਲਾਸਾ

ਦੱਸ ਦੇਈਏ ਕਿ ਵਿਸ਼ਵ ਵਿਚ ਕਈ ਸਥਾਨਾਂ ’ਤੇ ਕੋਵਿਡ-19 ਲਈ ਟੀਕਾਕਰਨ ਸ਼ੁਰੂ ਹੋਣ ਦੇ ਬਾਵਜੂਦ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਵੱਧਣ ਅਤੇ ਉਸ ਦੇ ਨਵੇਂ ਰੂਪ ਕਾਰਨ ਜਨਵਰੀ ਵਿਚ ਵੀ ਲੋਕਾਂ ਦੀਆਂ ਪਰੇਸ਼ਾਨੀਆਂ ਘੱਟ ਨਹੀਂ ਹੋਣਗੀਆਂ। ਬ੍ਰਿਟੇਨ ਤੋਂ ਲੈ ਕੇ ਜਾਪਾਨ ਤੱਕ, ਜਾਪਾਨ ਤੋਂ ਲੈ ਕੇ ਕੈਲੀਫੋਰਨੀਆ ਤੱਕ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਭਰਤੀ ਕਰਨ ਲਈ ਜਗ੍ਹਾ ਨਹੀਂ ਬਚੀ ਹੈ ਅਤੇ ਕੁੱਝ ਸਰਕਾਰਾਂ ਵਲੋਂ ਫਿਰ ਤਾਲਾਬੰਦੀ ਲਗਾਉਣ ਨਾਲ ਰੋਜ਼ੀ-ਰੋਟੀ ਦਾ ਖ਼ਤਰਾ ਇਕ ਵਾਰ ਫਿਰ ਪੈਦਾ ਹੋ ਗਿਆ ਹੈ।

ਇਹ ਵੀ ਪੜ੍ਹੋ : IND vs AUS: ਟੈਸਟ ਮੈਚ 'ਤੇ ਕੋਰੋਨਾ ਦਾ ਸਾਇਆ, ਖੇਡ ਮੈਦਾਨ ’ਚ ਬੈਠਾ ਇਕ ਦਰਸ਼ਕ ਨਿਕਲਿਆ ਕੋਰੋਨਾ ਪਾਜ਼ੇਟਿਵ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News