ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਗਾਜ਼ਾ ’ਚ ਇਜ਼ਰਾਈਲ-ਹਮਾਸ ਵਿਚਾਲੇ ਜੰਗਬੰਦੀ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
Wednesday, Jun 12, 2024 - 11:04 AM (IST)
ਜੈਨੇਵਾ : ਸੰਯੁਕਤ ਰਾਸ਼ਟਰ (ਯੂ. ਐੱਨ.) ਸੁਰੱਖਿਆ ਪ੍ਰੀਸ਼ਦ ਨੇ ਸੋਮਵਾਰ ਨੂੰ ਗਾਜ਼ਾ ’ਚ ਇਜ਼ਰਾਈਲ ਅਤੇ ਹਮਾਸ ਵਿਚਕਾਰ 8 ਮਹੀਨਿਆਂ ਤੋਂ ਚੱਲੀ ਜੰਗ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਆਪਣੇ ਪਹਿਲੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕਾ ਸਮਰਥਿਤ ਜੰਗਬੰਦੀ ਪ੍ਰਸਤਾਵ ਦਾ ਐਲਾਨ ਰਾਸ਼ਟਰਪਤੀ ਜੋਅ ਬਾਈਡੇਨ ਵਲੋਂ ਕੀਤਾ ਗਿਆ ਹੈ। ਅਮਰੀਕਾ ਦਾ ਕਹਿਣਾ ਹੈ ਕਿ ਇਜ਼ਰਾਈਲ ਨੇ ਇਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਸਾਰਿਆਂ ਦੀਆਂ ਨਜ਼ਰਾਂ ਕੱਟੜਪੰਥੀ ਫਿਲਸਤੀਨੀ ਸਮੂਹ ਹਮਾਸ ’ਤੇ ਹਨ, ਜਿਸ ਨੇ ਇਸ ਤਿੰਨ-ਪੜਾਵੀ ਯੋਜਨਾ ਪ੍ਰਸਤਾਵ ਨੂੰ ਸਵੀਕਾਰ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ - ਮੈਕਸੀਕੋ 'ਚ ਵੱਡੀ ਵਾਰਦਾਤ: ਹਥਿਆਰਬੰਦ ਵਿਅਕਤੀਆਂ ਨੇ ਦੋ ਬੱਚਿਆਂ ਤੇ 4 ਔਰਤਾਂ ਨੂੰ ਉਤਾਰਿਆ ਮੌਤ ਦੇ ਘਾਟ
ਸੁਰੱਖਿਆ ਪ੍ਰੀਸ਼ਦ ਦੇ 15 ਮੈਂਬਰ ਦੇਸ਼ਾਂ ’ਚੋਂ 14 ਨੇ ਇਸ ਪ੍ਰਸਤਾਵ ਦਾ ਸਮਰਥਨ ਬਹੁਮਤ ਵੋਟ ਨਾਲ ਮਨਜ਼ੂਰੀ ਦੇ ਕੇ ਕੀਤਾ ਹਾਲਾਂਕਿ ਰੂਸ ਵੋਟਿੰਗ ਤੋਂ ਦੂਰ ਰਿਹਾ। ਇਸ ਪ੍ਰਸਤਾਵ ’ਚ ਇਜ਼ਰਾਈਲ ਅਤੇ ਹਮਾਸ ਨੂੰ ਬਿਨਾਂ ਕਿਸੇ ਸ਼ਰਤ ਅਤੇ ਦੇਰੀ ਦੇ ਇਨ੍ਹਾਂ ਨਿਯਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਕਿਹਾ ਗਿਆ ਹੈ। ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਸੋਮਵਾਰ ਨੂੰ ਇਜ਼ਰਾਈਲ ਪਹੁੰਚੇ, ਜਿਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਜੰਗ ਤੋਂ ਬਾਅਦ ਦੀ ਗਾਜ਼ਾ ਲਈ ਇਕ ਯੋਜਨਾ ਨੂੰ ਸਵੀਕਾਰ ਕਰਨ ਦੀ ਅਪੀਲ ਕੀਤੀ। ਇੰਨਾ ਹੀ ਨਹੀਂ ਉਨ੍ਹਾਂ ਨੇ ਜੰਗਬੰਦੀ ਪ੍ਰਸਤਾਵ ਨੂੰ ਸਵੀਕਾਰ ਕਰਨ ਲਈ ਹਮਾਸ ’ਤੇ ਹੋਰ ਅੰਤਰਰਾਸ਼ਟਰੀ ਦਬਾਅ ਬਣਾਉਣ ਦੀ ਵੀ ਵਕਾਲਤ ਕੀਤੀ।
ਇਹ ਵੀ ਪੜ੍ਹੋ - ਇਸ ਦੇਸ਼ 'ਚ ਪਾਣੀ ਤੋਂ ਵੀ ਸਸਤਾ ਮਿਲਦੈ 'ਪੈਟਰੋਲ', ਸਿਰਫ 73 ਰੁਪਏ 'ਚ ਫੁੱਲ ਹੋ ਜਾਵੇਗੀ ਟੈਂਕੀ
ਇਜ਼ਰਾਈਲੀ ਬਲਾਂ, ਫਿਲਸਤੀਨੀ ਹਥਿਆਰਬੰਦ ਗਰੁੱਪਾਂ ’ਤੇ ਜੰਗੀ ਅਪਰਾਧ ਕਰਨ ਦੀ ਸ਼ੰਕਾ
ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਦਫ਼ਤਰ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਇਜ਼ਰਾਈਲੀ ਬਲਾਂ ਅਤੇ ਫਿਲਸਤੀਨੀ ਹਥਿਆਰਬੰਦ ਗਰੁੱਪਾਂ ਨੇ ਇਕ ਮਾਰੂ ਹਮਲੇ ’ਚ ਜੰਗੀ ਅਪਰਾਧ ਕੀਤੇ ਹੋ ਸਕਦੇ ਹਨ, ਜਿਸ ’ਚ ਚਾਰ ਬੰਦੀਆਂ ਨੂੰ ਆਜ਼ਾਦ ਕਰਵਾਇਆ ਸੀ। ਦਫ਼ਤਰ ਦੇ ਬੁਲਾਰੇ ਜੇਰੇਮੀ ਲਾਰੈਂਸ ਨੇ ਚਿੰਤਾ ਜ਼ਾਹਰ ਕੀਤੀ ਕਿ ਸ਼ਨੀਵਾਰ ਰਾਤ ਨੂੰ ਸ਼ਹਿਰੀ ਨੁਸੀਰਤ ਸ਼ਰਨਾਰਥੀ ਕੈਂਪ ’ਤੇ ਇਜ਼ਰਾਈਲ ਦੇ ਹਮਲਿਆਂ ਨੇ ਕਥਿਤ ਤੌਰ ’ਤੇ ਸਮਝ ਅਤੇ ਸਾਵਧਾਨੀ ਦੇ ਨਿਯਮਾਂ ਨੂੰ ਤੋੜਿਆ। ਫਿਲਸਤੀਨੀ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਵਾਈ ਵਿਚ ਦਰਜਨਾਂ ਔਰਤਾਂ ਅਤੇ ਬੱਚਿਆਂ ਸਮੇਤ 274 ਫਿਲਸਤੀਨੀ ਮਾਰੇ ਗਏ ਸਨ।
ਇਹ ਵੀ ਪੜ੍ਹੋ - ਸਹੁੰ ਚੁੱਕਣ ਤੋਂ ਬਾਅਦ PM ਮੋਦੀ ਨੇ ਟਰੂਡੋ ਨੂੰ ਦਿੱਤਾ ਕਰਾਰਾ ਜਵਾਬ, ਹਰ ਪਾਸੇ ਹੋ ਰਹੀ ਚਰਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8