ਟਰੰਪ ਅਤੇ ਜੌਨਸਨ ਨੇ ਈਰਾਨ ਦੀਆਂ ਗਤੀਵਿਧੀਆਂ ''ਤੇ ਕੀਤੀ ਚਰਚਾ

09/19/2019 10:02:37 AM

ਵਾਸ਼ਿੰਗਟਨ (ਭਾਸ਼ਾ)— ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਪੱਛਮੀ ਏਸ਼ੀਆ ਵਿਚ ਅਸਥਿਰਤਾ ਪੈਦਾ ਕਰਨ ਵਾਲੀਆਂ ਈਰਾਨ ਦੀਆਂ  ਕਥਿਤ ਗਤੀਵਿਧੀਆਂ ਨੂੰ ਲੈ ਕੇ ਫੋਨ 'ਤੇ ਚਰਚਾ ਕੀਤੀ। ਵ੍ਹਾਈਟ ਹਾਊਸ ਦੇ ਬੁਲਾਰੇ ਜੁੱਡ ਡੇਰੇ ਨੇ ਬੁੱਧਵਾਰ ਨੂੰ ਇਕ ਬਿਆਨ ਵਿਚ ਕਿਹਾ,''ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨਾਲ ਗੱਲ ਕੀਤੀ। ਇਸ ਦੌਰਾਨ ਦੋਵੇਂ ਨੇਤਾਵਾਂ ਨੇ ਵਿਸ਼ੇਸ਼ ਰੂਪ ਨਾਲ ਅਸਥਿਰਤਾ ਪੈਦਾ ਕਰਨ ਵਾਲੀਆਂ ਈਰਾਨ ਦੀਆਂ ਗਤੀਵਿਧੀਆਂ ਅਤੇ ਸੁਰੱਖਿਆ ਚਿੰਤਾਵਾਂ 'ਤੇ ਚਰਚਾ ਕੀਤੀ।'' 

ਦੋਹਾਂ ਨੇਤਾਵਾਂ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਅਗਲੇ ਹਫਤੇ ਹੋਣ ਵਾਲੇ 74ਵੇਂ ਸੈਸ਼ਨ ਵਿਚ ਇਕ-ਦੂਜੇ ਨੂੰ ਮਿਲਣ ਨੂੰ ਲੈ ਕੇ ਉਤਸੁਕਤਾ ਵੀ ਜ਼ਾਹਰ ਕੀਤੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਟਰੰਪ ਨੇ ਵਿੱਤ ਮੰਤਰੀ ਸਟੀਵਨ ਮਨੁਸ਼ਿਨ ਨੂੰ ਈਰਾਨ ਵਿਰੁੱਧ ਆਰਥਿਕ ਪਾਬੰਦੀਆਂ ਵਧਾਉਣ ਦੇ ਨਿਰਦੇਸ਼ ਦਿੱਤੇ ਸਨ। ਟਰੰਪ ਨੇ ਪਿਛਲੇ ਹਫਤੇ ਸਾਊਦੀ ਅਰਬ ਦੇ ਤੇਲ ਪਲਾਂਟਾਂ 'ਤੇ ਕੀਤੇ ਗਏ ਡਰੋਨ ਹਮਲਿਆਂ ਵਿਚ ਈਰਾਨ ਦੀ ਕਥਿਤ ਹਿੱਸੇਦਾਰੀ ਦੀ ਪਿੱਠਭੂਮੀ ਵਿਚ ਇਹ ਨਿਰਦੇਸ਼ ਦਿੱਤਾ ਸੀ। ਅਮਰੀਕਾ ਅਤੇ ਸਾਊਦੀ ਅਰਬ ਨੇ ਇਸ ਹਮਲੇ ਲਈ ਈਰਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਜਦਕਿ ਹੌਤੀ ਬਾਗੀਆਂ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਈਰਾਨ ਨੇ ਅਮਰੀਕਾ ਦੇ ਦੋਸ਼ਾਂ ਨੂੰ ਖਾਰਿਜ ਕੀਤਾ ਹੈ।


Vandana

Content Editor

Related News