ਅਮਰੀਕਾ : ਫਿਲਾਡੇਲਫਿਆ ਦੇ ਮਾਲ ''ਚ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ

Tuesday, Mar 30, 2021 - 09:41 PM (IST)

ਅਮਰੀਕਾ : ਫਿਲਾਡੇਲਫਿਆ ਦੇ ਮਾਲ ''ਚ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਕੁਝ ਲੋਕਾਂ ਵੱਲੋਂ ਗੋਲੀਬਾਰੀ ਕਰ ਕੇ ਬੇਕਸੂਰ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਅਜਿਹੀ ਹੀ ਇਕ ਗੋਲੀਬਾਰੀ ਸੋਮਵਾਰ ਨੂੰ ਫਿਲਾਡੇਲਫੀਆ ਦੇ ਇਕ ਮਾਲ 'ਚ ਹੋਈ ਹੈ । ਇਸ ਘਟਨਾ ਬਾਰੇ ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਫਿਲਾਡੇਲਫੀਆ ਦੇ ਇਕ ਮਾਲ ਦੇ ਫੂਡ ਕੋਰਟ ਦੇ ਅੰਦਰ ਗੋਲੀਬਾਰੀ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-ਸਿਹਤਯਾਬ ਹੋਏ ਪਾਕਿ PM ਇਮਰਾਨ, MP ਨੇ ਟਵੀਟ ਰਾਹੀਂ ਦਿੱਤੀ ਉਨ੍ਹਾਂ ਦੀ ਸਲਾਮਤੀ ਦੀ ਖਬਰ

ਅਧਿਕਾਰੀਆਂ ਮੁਤਾਬਕ ਇਹ ਘਟਨਾ ਸ਼ਾਮ 5 ਵਜੇ ਦੇ ਕਰੀਬ ਫਿਲਡੇਲਫੀਆ ਮਿੱਲਜ਼ ਮਾਲ ਵਿਖੇ ਫੂਡ ਕੋਰਟ ਦੇ ਐਂਟਰੀ ਗੇਟ 'ਤੇ ਵਾਪਰੀ। ਇਸ ਗੋਲੀਬਾਰੀ ਦੌਰਾਨ ਪੁਲਸ ਨੇ ਦੱਸਿਆ ਕਿ ਇਕ 21 ਸਾਲਾਂ ਲੜਕੇ ਨੂੰ ਕਈ ਗੋਲੀਆਂ ਮਾਰੀਆਂ ਗਈਆਂ ਜਿਸ ਦੌਰਾਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਵਿਭਾਗ ਅਨੁਸਾਰ ਅਧਿਕਾਰੀਆਂ ਦੁਆਰਾ ਹਮਲਾਵਰ ਵਿਅਕਤੀ ਅਤੇ ਹਥਿਆਰ ਦੀ ਭਾਲ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਸ਼ਾਪਿੰਗ ਸੈਂਟਰ ਨੂੰ ਬੰਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-ਚੀਨ 'ਚ ਬਜ਼ੁਰਗਾਂ ਨੂੰ ਵੀ ਲੱਗੇਗਾ ਕੋਰੋਨਾ ਟੀਕਾ, ਮਿਲੇਗੀ ਸਿਰਫ ਇਕ ਹੀ ਖੁਰਾਕ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।


author

Karan Kumar

Content Editor

Related News