ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਅੱਜ ਵੀ ਮਹੱਤਵਪੂਰਨ ਹਨ : ਅਮਰੀਕੀ ਸਾਂਸਦ

11/13/2019 10:36:52 AM

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਸ਼ਕਤੀਸ਼ਾਲੀ ਸਾਂਸਦਾਂ ਅਤੇ ਉੱਘੇ ਭਾਰਤੀ-ਅਮਰੀਕੀਆਂ ਨੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਜਸ਼ਨ ਮਨਾਇਆ। ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਦੇ ਸਿਧਾਂਤ ਅੱਜ ਦੇ ਸਮੇਂ ਵਿਚ ਹੋਰ ਵੀ ਮਹੱਤਵਪੂਰਨ ਹਨ। ਇੰਡੀਆਨਾ ਤੋਂ ਰੀਪਬਲਿਕ ਪਾਰਟੀ ਦੇ ਸਾਂਸਦ ਟੋਡ ਯੰਗ ਨੇ ਇਸ ਮੌਕੇ 'ਤੇ ਸਦਨ ਵਿਚ ਇਕ ਪ੍ਰਸਤਾਵ ਪੇਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਸਿੱਖ-ਅਮਰੀਕੀ ਦੇਸ਼ ਭਰ ਵਿਚ ਡੂੰਘਾ ਅਸਰ ਛੱਡਣ ਵਿਚ ਸਫਲ ਰਹੇ ਹਨ ਕਿਉਂਕਿ ਉਨ੍ਹਾਂ ਨੇ ਪਹਿਲੇ ਸਿੱਖ ਗੁਰੂ ਦੀਆਂ ਸਿੱਖਿਆਵਾਂ ਦੀ ਪਾਲਣਾ ਕੀਤੀ। 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਜਸ਼ਨ ਮਨਾਉਣ ਲਈ ਭਾਰਤੀ ਦੂਤਾਵਾਸ ਵੱਲੋਂ ਕੈਪੀਟੋਲ ਹਿੱਲ ਵਿਚ ਆਯੋਜਿਤ ਇਕ ਪ੍ਰੋਗਰਾਮ ਵਿਚ ਯੰਗ ਨੇ ਕਿਹਾ ਕਿ ਉਨ੍ਹਾਂ ਦੇ ਗੁਆਂਢੀ ਇਲਾਕੇ ਵਿਚ ਵੱਡੀ ਗਿਣਤੀ ਵਿਚ ਸਿੱਖ ਅਮਰੀਕੀ ਪਰਿਵਾਰ ਹਨ। ਉਨ੍ਹਾਂ ਨੇ ਕਿਹਾ,''ਮੈਨੂੰ ਇਸ ਗੱਲ ਦੀ ਵੀ ਖੁਸ਼ੀ ਹੈ ਕਿ ਸਮਾਨਤਾ ਅਤੇ ਸ਼ਮੂਲੀਅਤ ਦੇ ਪ੍ਰਤੀ ਤੁਹਾਡੀ ਵਚਨਬੱਧਤਾ ਨਾਲ ਇਹ ਇਤਿਹਾਸਿਕ ਸਮਝੌਤਾ ਹੋਇਆ, ਜਿਸ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸਿੱਖਾਂ ਲਈ ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਦੀ ਸੀਮਾ 'ਤੇ ਲਾਂਘਾ ਖੋਲ੍ਹਿਆ ਗਿਆ।''  

ਸਾਂਸਦ ਜੂਡੀ ਚੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਡੇ ਸਾਰਿਆਂ ਦੇ ਲਈ ਸੱਚੀ ਮਿਸਾਲ ਹੈ। ਉਨ੍ਹਾਂ ਨੇ ਔਰਤਾਂ ਨੂੰ ਸਮਾਨਤਾ ਦੇਣ ਦੀ ਸਿੱਖਿਆ ਦਿੱਤੀ।'' ਇੰਡੀਆਨਾ ਤੋਂ ਰੀਪਬਲਿਕ ਪਾਰਟੀ ਦੇ ਸਾਂਸਦ ਗ੍ਰੇਗ ਪੇਂਸ ਨੇ ਸਦਨ ਵਿਚ ਕਿਹਾ,''ਇੰਡੀਆਨਾ 10,000 ਤੋਂ ਵੱਧ ਸਿੱਖਾਂ ਦਾ ਘਰ ਹੈ ਜੋ ਸਾਡੇ ਭਾਈਚਾਰੇ ਨੂੰ ਖੁਸ਼ਹਾਲ ਕਰ ਰਿਹਾ ਹੈ। ਦੇਸ਼ ਦੇ ਸਿੱਖ ਇੰਡੀਆਨਾ ਵਿਚ ਤੇਜ਼ੀ ਨਾਲ ਵੱਧ ਰਹੇ ਉਦਯੋਗਿਕ ਭਾਈਚਾਰਿਆਂ ਵਿਚੋਂ ਇਕ ਹਨ ਅਤੇ ਸਾਡੀ ਅਰਥਵਿਵਸਥਾ ਅਤੇ ਸੱਭਿਆਚਾਰਕ ਮੁੱਲਾਂ ਵਿਚ ਯੋਗਦਾਨ ਦੇ ਰਹੇ ਹਨ।'' ਨਿਊਜਰਸੀ ਦੇ ਅਟਾਰਨੀ ਜਨਰਲ ਗੁਰਬੀਰ ਸਿੰਘ ਗ੍ਰੇਵਾਲ ਨੇ ਕਿਹਾ ਕਿ ਸਿੱਖ ਧਰਮ ਦੇ ਬਾਰੇ ਵਿਚ ਜਾਗਰੂਕਤਾ ਲਿਆਉਣ ਦੀ ਅੱਜ ਕਿਤੇ ਜ਼ਿਆਦਾ ਲੋੜ ਹੈ। ਸਾਨੂੰ ਇਹ ਵੀ ਦੱਸਣਾ ਹੋਵੇਗਾ ਕਿ ਧਾਰਮਿਕ ਸਿੱਖਿਆਵਾਂ ਅੱਜ ਦੇ ਦੌਰ ਵਿਚ ਕਿੰਨੀਆਂ ਮਹੱਤਵਪੂਰਨ ਹਨ। 

ਅਮਰੀਕਾ ਵਿਚ ਭਾਰਤ ਦੇ ਰਾਜਦੂਤ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਵਿਚ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਣਾ ਇਕ ਇਤਿਹਾਸਿਕ ਮੌਕਾ ਹੈ। ਉਨ੍ਹਾਂ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਈ ਖਾਸ ਕਦਮ ਚੁੱਕੇ ਹਨ। ਉਨ੍ਹਾਂ ਨੇ ਕਿਹਾ,''ਜ਼ਾਹਰ ਤੌਰ 'ਤੇ ਅਸੀਂ ਕਾਫੀ ਖੁਸ਼ ਹਾਂ ਕਿ ਇਸ ਖਾਸ ਮੌਕੇ 'ਤੇ ਅਸੀਂ ਕੈਪੀਟੋਲ ਹਿੱਲ ਵਿਚ ਮਹੱਤਵਪੂਰਨ ਪ੍ਰੋਗਰਾਮ ਕਰ ਰਹੇ ਹਾਂ ਜਿਸ ਵਿਚ ਨਾ ਸਿਰਫ ਸਿੱਖ ਧਰਮ ਅਤੇ ਇਤਿਹਾਸ 'ਤੇ ਚਰਚਾ ਕੀਤੀ ਗਈ ਸਗੋਂ ਸਿੱਖ ਅਮਰੀਕੀ ਭਾਈਚਾਰੇ ਦਾ  ਦੇਸ਼ ਦੇ ਵਿਕਾਸ ਵਿਚ ਯੋਗਦਾਨ 'ਤੇ ਵੀ ਚਰਚਾ ਹੋਈ।''

Vandana

This news is Content Editor Vandana