ਅਮਰੀਕਾ ''ਚ 16 ਹਜ਼ਾਰ ਤੋਂ ਵਧੇਰੇ ਮੌਤਾਂ, ਦੁਨੀਆ ਭਰ ''ਚ ਅੰਕੜਾ 95,000 ਦੇ ਪਾਰ

Friday, Apr 10, 2020 - 05:41 PM (IST)

ਅਮਰੀਕਾ ''ਚ 16 ਹਜ਼ਾਰ ਤੋਂ ਵਧੇਰੇ ਮੌਤਾਂ, ਦੁਨੀਆ ਭਰ ''ਚ ਅੰਕੜਾ 95,000 ਦੇ ਪਾਰ

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਵਿਚ ਕੋਰੋਨਾਵਾਇਰਸ ਇਨਫੈਕਸ਼ਨ ਦੇ ਕਾਰਨ ਹੁਣ ਤੱਕ 16,000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਇਲਾਵਾ 4.6 ਲੱਖ ਤੋਂ ਜ਼ਿਆਦਾ ਲੋਕ ਇਨਫੈਕਟਿਡ ਹਨ। ਇਸ ਇਨਫੈਕਸ਼ਨ ਦੇ ਕਾਰਨ ਅਮਰੀਕੀ ਅਰਥਵਿਵਸਥਾ 'ਤੇ ਬਹੁਤ ਬੁਰਾ ਅਸਰ ਪਿਆ ਹੈ। ਸਿਰਫ 3 ਹਫਤਿਆਂ ਵਿਚ 1 ਕਰੋੜ 60 ਲੱਖ ਲੋਕ ਬੇਰਜ਼ੋਗਾਰ ਹੋ ਗਏ ਹਨ। ਸਿਰਫ ਨਿਊਯਾਰਕ ਮੈਟਰੋਪਾਲੀਟਨ ਇਲਾਕੇ ਵਿਚ 9,000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 2,20,000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। 

ਗਲੋਬਲ ਪੱਧਰ 'ਤੇ ਕੋਰੋਨਾਵਾਇਰਸ ਨਾਲ ਹੁਣ ਤੱਕ 15 ਲੱਖ ਤੋਂ ਵਧੇਰੇ ਲੋਕ ਇਨਫੈਕਟਿਡ ਹੋਏ ਹਨ ਅਤੇ 95,000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਵਿਡ-19 ਇਨਫੈਕਸ਼ਨ ਦੇ ਕਰੀਬ 30 ਫੀਸਦੀ ਅਤੇ ਇਸ ਨਾਲ ਮਾਰੇ ਗਏ ਲੋਕਾਂ ਦੇ ਕਰੀਬ 17 ਫੀਸਦੀ ਮਾਮਲੇ ਅਮਰੀਕਾ ਵਿਚ ਹਨ। ਅਮਰੀਕਾ ਵਿਚ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲੱਗਭਗ ਸਾਰੇ 50 ਰਾਜਾਂ ਵਿਚ ਐਮਰਜੈਂਸੀ ਦਾ ਐਲਾਨ ਕੀਤਾ ਹੈ। ਵਿਸ਼ਵ ਦੀ ਵਿੱਤੀ ਰਾਜਧਾਨੀ ਸਮਝੀ ਜਾਣ ਵਾਲੀ ਨਿਊਯਾਰਕ ਸਿਟੀ ਵਿਚ ਸਿਰਫ ਇਕ ਦਿਨ ਵਿਚ 800 ਤੋਂ ਵਧੇਰੇ ਲੋਕਾਂ ਦੀ ਮੌਤ ਹੋਈ ਅਤੇ ਇਸ ਦੇ ਨਾਲ ਹੀ ਸ਼ਹਿਰ ਵਿਚ ਇਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ7,067 ਹੋ ਗਈ। 

ਪੜ੍ਹੋ ਇਹ ਅਹਿਮ ਖਬਰ- ਚੀਨ 'ਚ ਕੋਵਿਡ-19 ਦੇ 42 ਨਵੇਂ ਮਾਮਲੇ, ਕੁੱਲ ਗਿਣਤੀ 81,000 ਦੇ ਪਾਰ

ਭਾਵੇਂਕਿ ਨਿਊਯਾਰਕ ਦੇ ਗਵਰਨਰ ਐਂਡਰਿਊ ਕੁਮੋ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੋਵਿਡ-19 ਸ਼ਹਿਰ ਵਿਚ ਆਪਣੇ ਸਿਖਰ 'ਤੇ ਪਹੁੰਚ ਗਿਆ ਪ੍ਰਤੀਤ ਹੁੰਦਾ ਹੈ ਕਿਉਂਕਿ ਸ਼ਹਿਰ ਦੇ ਹਸਪਤਾਲਾਂ ਵਿਚ ਨਵੇਂ ਮਰੀਜ਼ਾਂ ਦੀ ਗਿਣਤੀ ਘੱਟ ਹੋਣੀ ਸ਼ੁਰੂ ਹੋ ਗਈ ਹੈ। ਬੇਰੋਜ਼ਗਾਰੀ ਦੇ ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ 2 ਹਜ਼ਾਰ ਅਰਬ ਡਾਲਰ ਦਾ ਰਾਹਤ ਪੈਕੇਜ ਵੀ ਖਾਸ ਮਦਦਗਾਰ ਸਾਬਤ ਨਹੀਂ ਹੋ ਸਕਿਆ ਪਰ ਟਰੰਪ ਨੇ ਭਰੋਸਾ ਜ਼ਾਹਰ ਕੀਤਾ ਹੈ ਕਿ ਆਉਣ ਵਾਲੇ ਮਹੀਨਿਆਂ ਵਿਚ ਅਰਥਵਿਵਸਥਾ ਫਿਰ ਤੋਂ ਬਿਹਤਰ ਸਥਿਤੀ ਵਿਚ ਪਹੁੰਚ ਜਾਵੇਗੀ।


author

Vandana

Content Editor

Related News