ਅਮਰੀਕਾ ''ਚ 24 ਘੰਟਿਆਂ ''ਚ 1,514 ਮੌਤਾਂ, ਮਾਮਲਿਆਂ ਦੀ ਗਿਣਤੀ 550,000 ਦੇ ਪਾਰ

04/13/2020 5:32:52 PM

ਵਾਸ਼ਿੰਗਟਨ (ਬਿਊਰੋ): ਦੁਨੀਆ ਭਰ ਵਿਚ ਕੋਰੋਨਾਵਾਇਰਸ ਇਨਫੈਕਟਿਡ ਲੋਕਾਂ ਦਾ ਅੰਕੜਾ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਹੁਣ ਤੱਕ ਤਕਰੀਬਨ 200 ਦੇਸ਼ਾਂ ਵਿਚ ਫੈਲ ਚੁੱਕੇ ਵਾਇਰਸ ਨਾਲ 1,846,963 ਲੋਕ ਇਨਫੈਕਟਿਡ ਹਨ ਜਦਕਿ 114,247 ਲੋਕਾਂ ਦੀ ਜਾਨ ਜਾ ਚੁੱਕੀ ਹੈ। ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਵਿਚ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। 18 ਲੱਖ ਤੋਂ ਵਧੇਰੇ ਇਨਫੈਕਟਿਡ ਲੋਕਾਂ ਵਿਚੋਂ ਇਕੱਲੇ ਅਮਰੀਕਾ ਵਿਚ 556,044 ਲੋਕ ਇਨਫੈਕਟਿਡ ਹਨ।

ਅਮਰੀਕਾ ਵਿਚ ਮਰਨ ਵਾਲਿਆਂ ਦੀ ਗਿਣਤੀ ਵਿਚ ਵੀ ਕਮੀ ਨਹੀਂ ਹੋ ਰਹੀ। ਪਿਛਲੇ 24 ਘੰਟਿਆਂ ਵਿਚ ਇੱਥੇ ਕੋਰੋਨਾਵਾਇਰਸ ਨਾਲ 1,514 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ ਪੂਰੇ ਦੇਸ਼ ਵਿਚ ਮੌਤ ਦਾ ਅੰਕੜਾ 22 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ। ਕੋਰੋਨਾਵਾਇਰਸ ਦੇ ਇਨਫੈਕਸ਼ਨ 'ਤੇ ਨਜ਼ਰ ਰੱਖਣ ਵਾਲੀ ਸੰਸਥਾ ਜੌਨ ਹਾਪਕਿਨਜ਼ ਯੂਨੀਵਰਸਿਟੀ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅਮਰੀਕਾ ਵਿਚ ਹੁਣ ਤੱਕ 22,073 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿਚ ਸਭ ਤੋਂ ਵਧੇਰੇ ਮੌਤਾਂ ਇਕੱਲੇ ਨਿਊਯਾਰਕ ਸ਼ਹਿਰ ਵਿਚ ਹੋਈਆਂ ਜਿੱਥੇ 6,898 ਲੋਕ ਮਾਰੇ ਜਾ ਚੁੱਕੇ ਹਨ।

ਪੜ੍ਹੋ ਇਹ ਅਹਿਮ ਖਬਰ- ਪਾਕਿ 'ਚ ਸਿੱਖ ਭਾਈਚਾਰਾ ਮੰਗਲਵਾਰ ਨੂੰ ਮਨਾਏਗਾ ਵਿਸਾਖੀ

ਭਾਰਤ 'ਚ ਅੰਕੜਾ 8 ਹਜ਼ਾਰ ਦੇ ਪਾਰ
ਭਾਰਤ ਦੀ ਗੱਲ ਕਰੀਏ ਤਾਂ ਦੇਸ਼ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 8 ਹਜ਼ਾਰ ਦੇ ਪਾਰ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਦੇਰ ਸ਼ਾਮ ਜਾਰੀ ਅੰਕੜਿਆਂ ਦੇ ਮੁਤਾਬਕ ਮਰੀਜ਼ਾਂ ਦੀ ਗਿਣਤੀ 8,447 ਹੋ ਚੁੱਕੀ ਹੈ ਜਦਕਿ 273 ਲੋਕਾਂ ਦੀ ਮੌਤ ਹੋਈ ਹੈ। ਪਿਛਲੇ 24 ਘੰਟਿਆਂ ਵਿਚ 31 ਲੋਕਾਂ ਦੀ ਮੌਤ ਹੋਈ ਹੈ ਜਦਕਿ 918 ਹੋਰ ਲੋਕ ਕੋਰੋਨਾ ਦੀ ਚਪੇਟ ਵਿਚ ਆਏ ਹਨ।

ਈਰਾਨ 'ਚ 117 ਲੋਕਾਂ ਦੀ ਮੌਤ
ਈਰਾਨ ਵਿਚ ਐਤਵਾ ਨੂੰ 117 ਹੋਰ ਲੋਕਾਂ ਦੀ ਮੌਤ ਦੇ ਬਾਅਦ ਦੇਸ਼ ਵਿਚ ਮ੍ਰਿਤਕਾਂ ਦੀ ਅਧਿਕਾਰਤ ਗਿਣਤੀ 4,474 ਹੋ ਗਈ। ਇਸ ਵਿਚ ਪਾਬੰਦੀਆਂ ਵਿਚ ਕੁਝ ਢਿੱਲ ਦਿੱਤੀ ਗਈ। ਸਿਹਤ ਮੰਤਰਾਲੇ ਦੇ ਬੁਲਾਰੇ ਕਿਯਾਨੋਸ਼ ਜਹਾਂਪੁਰ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿਚ 1,657 ਹੋਰ ਲੋਕਾਂ ਵਿਚ ਇਨਫੈਕਸ਼ਨ ਦੀ ਪੁਸ਼ਟੀ ਹੋਣ ਦੇ ਬਾਅਦ ਇਨਫੈਕਟਿਡਾਂ ਦੀ ਗਿਣਤੀ 71,686 ਹੋ ਗਈ ਹੈ। 

Vandana

This news is Content Editor Vandana