ਮੁਲਾਕਾਤ ਅਤੇ ਗੱਲਬਾਤ ਕਰਨੀ ਚਾਹੁੰਦਾ ਹੈ ਈਰਾਨ : ਟਰੰਪ

Friday, Sep 13, 2019 - 09:59 AM (IST)

ਮੁਲਾਕਾਤ ਅਤੇ ਗੱਲਬਾਤ ਕਰਨੀ ਚਾਹੁੰਦਾ ਹੈ ਈਰਾਨ : ਟਰੰਪ

ਵਾਸ਼ਿੰਗਟਨ (ਭਾਸ਼ਾ)— ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਈਰਾਨੀ ਲੀਡਰਸ਼ਿਪ ਉਨ੍ਹਾਂ ਨਾਲ ਮੁਲਾਕਾਤ ਅਤੇ ਗੱਲਬਾਤ ਕਰਨਾ ਚਾਹੁੰਦੀ ਹੈ। ਇਸ ਦੇ ਨਾਲ ਹੀ ਟਰੰਪ ਨੇ ਕਿਹਾ ਕਿ ਉਹ ਸੰਯੁਕਤ ਰਾਸ਼ਟਰ ਮਹਾਸਭਾ ਦੇ ਆਉਣ ਵਾਲੇ ਸੈਸ਼ਨ ਦੌਰਾਨ ਆਪਣੀ ਈਰਾਨੀ ਹਮਰੁਤਬਾ ਦੇ ਨਾਲ ਸਿਖਰ ਵਾਰਤਾ ਦੀ ਕੋਸ਼ਿਸ਼ ਵਿਚ ਜੁਟੇ ਹੋਏ ਹਨ। ਟਰੰਪ ਨੇ ਵ੍ਹਾਈਟ ਹਾਊਸ ਵਿਚ ਪੱਤਰਕਾਰਾਂ ਨੂੰ ਕਿਹਾ,''ਮੈਂ ਤੁਹਾਨੂੰ ਦੱਸ ਸਕਦਾ ਹਾਂ ਕਿ ਈਰਾਨ ਮੁਲਾਕਾਤ ਕਰਨੀ ਚਾਹੁੰਦਾ ਹੈ।'' 

ਟਰੰਪ ਨੇ ਬਾਰ-ਬਾਰ ਸੰਕੇਤ ਦਿੱਤੇ ਕਿ ਉਹ ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨਾਲ ਮਿਲਣ ਲਈ ਤਿਆਰ ਹਨ। ਰੂਹਾਨੀ ਦੇ ਇਸ ਮਹੀਨੇ ਨਿਊਯਾਰਕ ਵਿਚ ਹੋਣ ਵਾਲੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਵਿਚ ਆਉਣ ਦੀ ਸੰਭਾਵਨਾ ਹੈ। ਭਾਵੇਂਕਿ ਮੁਲਾਕਾਤ ਦੇ ਸੰਬੰਧ ਵਿਚ ਈਰਾਨ ਵੱਲੋਂ ਹੁਣ ਤੱਕ ਕੋਈ ਸਕਰਾਤਮਕ ਪ੍ਰਤੀਕਿਰਿਆ ਨਹੀਂ ਆਈ ਹੈ।


author

Vandana

Content Editor

Related News