ਪ੍ਰਮਾਣੂ ਸਮਝੌਤੇ ’ਤੇ ਈਰਾਨ ਅਤੇ ਹੋਰ ਦੇਸ਼ਾਂ ਨਾਲ ਗੱਲਬਾਤ ਲਈ ਤਿਆਰ ਅਮਰੀਕਾ
Saturday, Feb 20, 2021 - 10:17 AM (IST)
ਵਾਸ਼ਿੰਗਟਨ, (ਭਾਸ਼ਾ)– ਬਾਈਡੇਨ ਪ੍ਰਸ਼ਾਸਨ ਨੇ ਕਿਹਾ ਕਿ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ’ਤੇ ਅੱਗੇ ਦੀ ਕੂਟਨੀਤੀ ’ਤੇ ਚਰਚਾ ਕਰਨ ਲਈ ਉਹ ਈਰਾਨ ਤੇ ਵਿਸ਼ਵ ਦੀ ਸ਼ਕਤੀਆਂ ਨਾਲ ਬੈਠ ਕੇ ਗੱਲ ਕਰਨ ਦਾ ਇਛੁੱਕ ਹੈ। ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2018 ’ਚ ਅਮਰੀਕਾ ਨੂੰ ਇਸ ਸਮਝੌਤੇ ਤੋਂ ਵੱਖ ਕਰ ਲਿਆ ਸੀ।
ਇਸ ਸਮਝੌਤੇ ਤਹਿਤ ਈਰਾਨ ਨੇ 2025 ਤੱਕ ਆਪਣੇ ਪ੍ਰਮਾਣੂ ਪ੍ਰੋਗਰਾਮ ਨੂੰ ਬਹੁਤ ਵੱਧ ਸੀਮਤ ਕਰਨ ’ਤੇ ਸਹਿਮਤੀ ਪ੍ਰਗਟਾਈ ਸੀ।
ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਨ੍ਹਾਂ ਨੇ ਸਲਾਹਕਾਰਾਂ ਨੇ ਕਿਹਾ ਕਿ ਉਹ ਇਸ ਸਮਝੌਤੇ ’ਚ ਮੁੜ ਸ਼ਾਮਲ ਹੋ ਸਕਦੇ ਹਨ ਬਿਨਾਂ ਸ਼ਰਤ ਈਰਾਨ ਸਮਝੌਤੇ ਦੀ ਪਾਲਣਾ ਦੀ ਗੱਲ ਮੰਨਣ। ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਹਾ ਕਿ ਈਰਾਨ ਦੇ ਪਰਮਾਣੂ ਪ੍ਰੋਗਰਾਮ ’ਤੇ ਚਰਚਾ ਕਰਨ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ 5 ਸਥਾਈ ਮੈਂਬਰ ਦੇਸ਼ਾਂ ਚੀਨ, ਫਰਾਂਸ, ਰੂਸ, ਬ੍ਰਿਟੇਨ ਅਤੇ ਅਮਰੀਕਾ ਨਾਲ ਜਰਮਨੀ ਵੀ ਸ਼ਾਮਲ ਹਨ।