ਹਮਾਸ ਖ਼ਿਲਾਫ਼ ਇਕਜੁੱਟ ਹੋਏ ਅਮਰੀਕਾ, ਬ੍ਰਿਟੇਨ ਸਮੇਤ ਕਈ ਦੇਸ਼, ਇਜ਼ਰਾਈਲ ਨੂੰ ਦਿੱਤਾ ਸਮਰਥਨ

Tuesday, Oct 10, 2023 - 12:33 PM (IST)

ਹਮਾਸ ਖ਼ਿਲਾਫ਼ ਇਕਜੁੱਟ ਹੋਏ ਅਮਰੀਕਾ, ਬ੍ਰਿਟੇਨ ਸਮੇਤ ਕਈ ਦੇਸ਼, ਇਜ਼ਰਾਈਲ ਨੂੰ ਦਿੱਤਾ ਸਮਰਥਨ

ਇੰਟਰਨੈਸ਼ਨਲ ਡੈਸਕ- ਅੱਤਵਾਦੀ ਸੰਗਠਨ ਹਮਾਸ ਅਤੇ ਇਜ਼ਰਾਈਲ ਵਿਚਾਲੇ ਸੰਘਰਸ਼ ਜਾਰੀ ਹੈ। ਇਨ੍ਹਾਂ ਹਮਲਿਆਂ 'ਚ ਹੁਣ ਤੱਕ ਕਰੀਬ 1600 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਮਾਸ ਦੇ ਹਮਲਿਆਂ ਤੋਂ ਬਾਅਦ ਕਈ ਦੇਸ਼ ਇਜ਼ਰਾਈਲ ਦੇ ਸਮਰਥਨ 'ਚ ਸਾਹਮਣੇ ਆਏ ਹਨ। ਅਮਰੀਕਾ, ਬ੍ਰਿਟੇਨ, ਫਰਾਂਸ, ਜਰਮਨੀ, ਇਟਲੀ ਸਮੇਤ ਕਈ ਦੇਸ਼ਾਂ ਨੇ ਸੰਯੁਕਤ ਬਿਆਨ ਜਾਰੀ ਕਰਕੇ ਹਮਾਸ ਦੇ ਹਮਲਿਆਂ ਦੀ ਨਿੰਦਾ ਕੀਤੀ ਹੈ।

ਇਨ੍ਹਾਂ ਦੇਸ਼ਾਂ ਦੇ ਨੇਤਾਵਾਂ ਨੇ ਕੀਤਾ ਸਮਰਥਨ 

PunjabKesari

ਵ੍ਹਾਈਟ ਹਾਊਸ ਨੇ ਕਿਹਾ ਕਿ ਅੱਜ ਅਸੀਂ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ, ਜਰਮਨੀ ਦੇ ਚਾਂਸਲਰ ਸ਼ੋਲਜ਼, ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ, ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਇਜ਼ਰਾਈਲ ਲਈ ਆਪਣਾ ਸਮਰਥਨ ਪ੍ਰਗਟ ਕਰਦੇ ਹਾਂ। ਵੱਖਰੇ ਤੌਰ 'ਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਇਕ ਟਵੀਟ ਕਰਦਿਆਂ ਵੀ ਹਮਾਸ ਦੇ ਹਮਲੇ ਦਾ ਵਿਰੋਧ ਕੀਤਾ ਹੈ।

PunjabKesari

ਹਮਾਸ ਦੀ ਨਿੰਦਾ

ਸੰਯੁਕਤ ਬਿਆਨ ਵਿੱਚ ਹਮਾਸ ਅਤੇ ਇਸ ਦੇ ਦਹਿਸ਼ਤਗਰਦੀ ਦੀਆਂ ਭਿਆਨਕ ਕਾਰਵਾਈਆਂ ਦੀ ਨਿੰਦਾ ਕੀਤੀ ਗਈ ਹੈ। ਨਾਲ ਹੀ ਕਿਹਾ ਗਿਆ ਕਿ ਅਸੀਂ ਇਹ ਸਪੱਸ਼ਟ ਕਰਦੇ ਹਾਂ ਕਿ ਹਮਾਸ ਦੀਆਂ ਅੱਤਵਾਦੀ ਕਾਰਵਾਈਆਂ ਦਾ ਜਾਇਜ਼ ਨਹੀਂ ਹਨ, ਇਹਨਾਂ ਨੂੰ ਕਾਨੂੰਨੀ ਤੌਰ 'ਤੇ ਸਹੀ ਨਹੀਂ ਠਹਿਰਾਇਆ ਜਾ ਸਕਦਾ ਅਤੇ ਵਿਸ਼ਵਵਿਆਪੀ ਤੌਰ 'ਤੇ ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ ਤੇ ਕੈਨੇਡਾ 'ਚ ਹਮਾਸ ਸਮਰਥਕਾਂ ਵੱਲੋਂ ਇਜ਼ਰਾਈਲ ਦੇ ਵਿਰੋਧ 'ਚ ਪ੍ਰਦਰਸ਼ਨ (ਤਸਵੀਰਾਂ)

ਅੱਤਵਾਦ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ

ਵ੍ਹਾਈਟ ਹਾਊਸ ਨੇ ਕਿਹਾ ਕਿ ਅੱਤਵਾਦ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਅਜੋਕੇ ਸਮੇਂ ਵਿੱਚ ਦੁਨੀਆਂ ਨੇ ਦੇਖਿਆ ਹੈ ਕਿ ਕਿਸ ਤਰ੍ਹਾਂ ਹਮਾਸ ਨੇ ਦਹਿਸ਼ਤ ਫੈਲਾਈ ਹੈ। ਹਮਾਸ ਦੇ ਮੈਂਬਰਾਂ ਨੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਮਾਰ ਦਿੱਤਾ, ਇੱਕ ਸੰਗੀਤ ਸਮਾਰੋਹ ਦਾ ਆਨੰਦ ਮਾਣ ਰਹੇ 200 ਤੋਂ ਵੱਧ ਨੌਜਵਾਨਾਂ ਨੂੰ ਮਾਰ ਦਿੱਤਾ। ਇੰਨਾ ਹੀ ਨਹੀਂ ਬਜ਼ੁਰਗ ਔਰਤਾਂ, ਬੱਚਿਆਂ ਅਤੇ ਪੂਰੇ ਪਰਿਵਾਰ ਨੂੰ ਅਗਵਾ ਕਰਕੇ ਬੰਧਕ ਬਣਾ ਲਿਆ ਗਿਆ। ਜ਼ਿਕਰਯੋਗ ਹੈ ਕਿ ਇਜ਼ਰਾਈਲ 'ਤੇ ਅੱਤਵਾਦੀ ਸੰਗਠਨ ਹਮਾਸ ਦੇ ਹਮਲੇ ਨੇ ਦੁਨੀਆ ਭਰ 'ਚ ਹਲਚਲ ਮਚਾ ਦਿੱਤੀ ਹੈ। ਹਮਾਸ ਦੇ ਹਮਲੇ ਨੂੰ ਲੈ ਕੇ ਜਿੱਥੇ ਪੱਛਮੀ ਦੇਸ਼ਾਂ ਨੇ ਇਜ਼ਰਾਈਲ ਦਾ ਸਮਰਥਨ ਕੀਤਾ ਹੈ, ਉੱਥੇ ਪੱਛਮੀ ਏਸ਼ੀਆ ਦੇ ਇਸਲਾਮਿਕ ਦੇਸ਼ ਫਲਸਤੀਨ ਦੇ ਸਮਰਥਨ 'ਚ ਇਕੱਠੇ ਖੜ੍ਹੇ ਹਨ। ਤਾਜ਼ਾ ਜਾਣਕਾਰੀ ਮੁਤਾਬਕ ਇਜ਼ਰਾਈਲ 'ਤੇ ਹਮਾਸ ਦੇ ਹਮਲੇ ਤੋਂ ਬਾਅਦ ਘੱਟੋ-ਘੱਟ 900 ਇਜ਼ਰਾਈਲੀ ਮਾਰੇ ਗਏ ਅਤੇ 2,616 ਤੋਂ ਵੱਧ ਲੋਕ ਜ਼ਖਮੀ ਹੋ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News