ਅਫਗਾਨਿਸਤਾਨ 'ਚ ਲੜਕੀਆਂ ਲਈ ਯੂਨੀਵਰਸਿਟੀਆਂ ਦੇ ਦਰਵਾਜ਼ੇ ਬੰਦ, ਤਾਲਿਬਾਨ ਨੇ ਲਗਾਈ ਪਾਬੰਦੀ

Wednesday, Dec 21, 2022 - 01:07 AM (IST)

ਇੰਟਰਨੈਸ਼ਨਲ ਡੈਸਕ : ਅਫਗਾਨਿਸਤਾਨ 'ਚ ਪ੍ਰਾਈਵੇਟ ਅਤੇ ਪਬਲਿਕ ਯੂਨੀਵਰਸਿਟੀਆਂ ਵਿੱਚ ਲੜਕੀਆਂ ਦੇ ਦਾਖਲੇ 'ਤੇ ਤੁਰੰਤ ਪ੍ਰਭਾਵ ਨਾਲ ਅਤੇ ਅਗਲੇ ਨੋਟਿਸ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ। ਤਾਲਿਬਾਨ ਸਰਕਾਰ ਦੇ ਬੁਲਾਰੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਫ਼ੈਸਲੇ ਦਾ ਐਲਾਨ ਤਾਲਿਬਾਨ ਸਰਕਾਰ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ।

ਇਹ ਵੀ ਪੜ੍ਹੋ : ਧੁੰਦ ਕਾਰਨ ਵਾਪਰਿਆ ਇਕ ਹੋਰ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਕੱਟੀ ਗਈ ਬਾਂਹ

ਉੱਚ ਸਿੱਖਿਆ ਮੰਤਰਾਲੇ ਦੇ ਬੁਲਾਰੇ ਜ਼ਿਆਉੱਲਾ ਹਾਸ਼ਮੀ ਵੱਲੋਂ ਸਾਂਝੇ ਕੀਤੇ ਗਏ ਪੱਤਰ ਵਿੱਚ ਪ੍ਰਾਈਵੇਟ ਅਤੇ ਪਬਲਿਕ ਯੂਨੀਵਰਸਿਟੀਆਂ ਨੂੰ ਕਿਹਾ ਗਿਆ ਹੈ ਕਿ ਉਹ ਇਸ ਪਾਬੰਦੀ ਨੂੰ ਜਲਦ ਤੋਂ ਜਲਦ ਲਾਗੂ ਕਰਨ ਅਤੇ ਪਾਬੰਦੀ ਲੱਗਣ ਤੋਂ ਬਾਅਦ ਮੰਤਰਾਲੇ ਨੂੰ ਸੂਚਿਤ ਕਰਨ। ਹਾਸ਼ਮੀ ਨੇ ਵੀ ਆਪਣੀ ਚਿੱਠੀ ਨੂੰ ਟਵੀਟ ਕੀਤਾ ਅਤੇ ਐਸੋਸੀਏਟਡ ਪ੍ਰੈੱਸ ਨੂੰ ਦਿੱਤੇ ਸੰਦੇਸ਼ ਵਿੱਚ ਇਸ ਦੀ ਸਮੱਗਰੀ ਦੀ ਪੁਸ਼ਟੀ ਕੀਤੀ।

ਇਹ ਵੀ ਪੜ੍ਹੋ : ਮਤਰੇਏ ਪਿਓ ਨੇ ਨਾਬਾਲਗ ਧੀ ਨਾਲ ਟੱਪੀਆਂ ਹੱਦਾਂ, ਕੀਤਾ ਇਹ ਕਾਰਾ

ਤਾਲਿਬਾਨ ਦੇ ਨਵੇਂ ਹੁਕਮ ਤੋਂ ਬਾਅਦ ਦੇਸ਼ ਭਰ ਵਿੱਚ ਕੋਈ ਵੀ ਲੜਕੀ ਜਾਂ ਔਰਤ ਯੂਨੀਵਰਸਿਟੀ ਵਿੱਚ ਦਾਖ਼ਲਾ ਨਹੀਂ ਲੈ ਸਕੇਗੀ। ਤਿੰਨ ਮਹੀਨੇ ਪਹਿਲਾਂ ਹੀ ਪੂਰੇ ਅਫਗਾਨਿਸਤਾਨ 'ਚ ਹਜ਼ਾਰਾਂ ਲੜਕੀਆਂ ਅਤੇ ਔਰਤਾਂ ਨੇ ਯੂਨੀਵਰਸਿਟੀਆਂ ਵਿੱਚ ਕਰਵਾਏ ਗਏ ਦਾਖਲਾ ਟੈਸਟ ਦਿੱਤੇ ਸਨ।

ਇਹ ਵੀ ਪੜ੍ਹੋ : ਲੁਟੇਰਿਆਂ ਨੇ ਘੇਰ ਲਿਆ ਕੰਮ ਤੋਂ ਆਉਂਦਾ ਮੁੰਡਾ, ਲਾਗਲੇ ਪਿੰਡ ਵਾਲਿਆਂ ਨੇ ਇੰਝ ਭਜਾਏ ਚੋਰ (ਵੀਡੀਓ)

ਦੱਸ ਦੇਈਏ ਕਿ ਅਫਗਾਨਿਸਤਾਨ 'ਤੇ ਕਬਜ਼ਾ ਕਰਨ ਤੋਂ ਬਾਅਦ ਤਾਲਿਬਾਨ ਨੇ ਔਰਤਾਂ ਅਤੇ ਲੜਕੀਆਂ ਦੀ ਸਿੱਖਿਆ ਨੂੰ ਲੈ ਕੇ ਫ਼ਰਮਾਨ ਜਾਰੀ ਕੀਤਾ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਔਰਤਾਂ ਅਤੇ ਲੜਕੀਆਂ ਪੁਰਸ਼ਾਂ ਦੇ ਸਕੂਲਾਂ ਵਿੱਚ ਨਹੀਂ ਪੜ੍ਹ ਸਕਣਗੀਆਂ। ਨਾਲ ਹੀ ਉਨ੍ਹਾਂ ਨੂੰ ਸਿਰਫ਼ ਮਹਿਲਾ ਅਧਿਆਪਕ ਹੀ ਪੜ੍ਹਾ ਸਕਣਗੀਆਂ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News