ਪਾਕਿਸਤਾਨ ''ਚ ਪੋਲੀਓ ਟੀਕਾਕਰਨ ਟੀਮ ਦੀ ਸੁਰੱਖਿਆ ''ਚ ਤਾਇਨਾਤ ਪੁਲਸ ਅਧਿਕਾਰੀ ਦਾ ਕਤਲ
Wednesday, Feb 19, 2025 - 05:32 PM (IST)

ਪੇਸ਼ਾਵਰ (ਏਜੰਸੀ)- ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਵਿੱਚ ਬੁੱਧਵਾਰ ਨੂੰ ਪੋਲੀਓ ਟੀਕਾਕਰਨ ਟੀਮ ਦੀ ਸੁਰੱਖਿਆ ਲਈ ਤਾਇਨਾਤ ਇੱਕ ਪੁਲਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਬਾਜੌਰ ਜ਼ਿਲ੍ਹੇ ਦੇ ਮਾਮੁੰਡ ਤਹਿਸੀਲ ਦੇ ਦਮਾਡੋਲਾ ਖੇਤਰ ਵਿੱਚ ਬਾਈਕ ਸਵਾਰ ਅਣਪਛਾਤੇ ਬੰਦੂਕਧਾਰੀਆਂ ਨੇ ਪੋਲੀਓ ਟੀਕਾਕਰਨ ਟੀਮ ਨੂੰ ਨਿਸ਼ਾਨਾ ਬਣਾਇਆ।
ਦੋਸ਼ੀ ਮੌਕੇ ਤੋਂ ਗੋਲੀਬਾਰੀ ਕਰਦੇ ਹੋਏ ਭੱਜ ਗਏ, ਜਿਸ ਵਿੱਚ ਟੀਕਾਕਰਨ ਟੀਮ ਦੀ ਸੁਰੱਖਿਆ ਵਿਚ ਤਾਇਨਾਤ ਪੁਲਸ ਕਰਮਚਾਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਾਜੌਰ ਪੁਲਸ ਦੇ ਇੱਕ ਅਧਿਕਾਰੀ ਮੁਤਾਬਕ ਪੂਰੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੁਲਸ ਨੇ ਦੋਸ਼ੀਆਂ ਨੂੰ ਫੜਨ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਹੈ।