UNSC ਦੇ ਸਥਾਈ ਨੁਮਾਇੰਦਿਆਂ ਨੂੰ ਮਿਲਣਗੇ ਟਰੰਪ
Sunday, Dec 01, 2019 - 02:17 AM (IST)

ਵਾਸ਼ਿੰਗਟਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ 5 ਦਸੰਬਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ. ਐੱਨ. ਐੱਸ. ਸੀ.) ਦੇ ਸਥਾਈ ਨੁਮਾਇੰਦਿਆਂ ਨਾਲ ਵ੍ਹਾਈਟ ਹਾਊਸ 'ਚ ਮੁਲਾਕਾਤ ਕਰਨਗੇ। ਵ੍ਹਾਈਟ ਹਾਊਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪ੍ਰੀਸ਼ਦ ਦੇ ਨੁਮਾਇੰਦੇ 5 ਦਸੰਬਰ ਨੂੰ ਵ੍ਹਾਈਟ ਹਾਊਸ ਦਾ ਦੌਰਾ ਕਰਨਗੇ।
ਵ੍ਹਾਈਟ ਹਾਊਸ ਨੇ ਇਕ ਬਿਆਨ 'ਚ ਆਖਿਆ ਕਿ ਰਾਸ਼ਟਰਪਤੀ ਡੋਨਾਲਡ ਟਰੰਪ 5 ਦਸੰਬਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਸਥਾਈ ਨੁਮਾਇੰਦਿਆਂ ਦਾ ਵ੍ਹਾਈਟ ਹਾਊਸ 'ਚ ਸਵਾਗਤ ਕਰਨਗੇ। ਦਸੰਬਰ 'ਚ ਅਮਰੀਕਾ ਦੇ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਦੇ ਸਮੇਂ ਹੀ ਸਥਾਈ ਨੁਮਾਇੰਦਿਆਂ ਦਾ ਇਹ ਦੌਰਾ ਹੋ ਰਿਹਾ ਹੈ। ਬਿਆਨ ਮੁਤਾਬਕ, ਇਸ ਦੌਰਾਨ ਟਰੰਪ ਪ੍ਰੀਸ਼ਦ ਦੇ ਸਥਾਈ ਨੁਮਾਇੰਦਿਆਂ ਨਾਲ ਅੰਤਰਰਾਸ਼ਟਰੀ ਸ਼ਾਂਤੀ ਅਤੇ ਸੁਰੱਖਿਆ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਇਕੱਠੇ ਮਿਲ ਕੇ ਕੰਮ ਕਰਨ ਦੀ ਅਪੀਲ ਕਰਨਗੇ।