ਟਰੰਪ ਦੇ ਸਹੁੰ ਚੁੱਕ ਸਮਾਗਮ ਲਈ ਮਿਲਿਆ 17 ਕਰੋੜ ਅਮਰੀਕੀ ਡਾਲਰ ਦਾ ਦਾਨ

Thursday, Jan 09, 2025 - 04:04 PM (IST)

ਟਰੰਪ ਦੇ ਸਹੁੰ ਚੁੱਕ ਸਮਾਗਮ ਲਈ ਮਿਲਿਆ 17 ਕਰੋੜ ਅਮਰੀਕੀ ਡਾਲਰ ਦਾ ਦਾਨ

ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਆਉਣ ਵਾਲੇ ਸਹੁੰ ਚੁੱਕ ਸਮਾਗਮ ਲਈ ਰਿਕਾਰਡ 17 ਕਰੋੜ ਅਮਰੀਕੀ ਡਾਲਰ ਤੋਂ ਵੱਧ ਦਾ ਦਾਨ ਦਿੱਤਾ ਗਿਆ ਹੈ। ਵੱਡੇ ਕਾਰੋਬਾਰੀਆਂ ਅਤੇ ਦਾਨੀਆਂ ਨੇ ਇਸ ਸਮਾਗਮ ਲਈ ਖੁੱਲ੍ਹ ਕੇ ਦਾਨ ਕੀਤਾ ਹੈ। ਇਹ ਜਾਣਕਾਰੀ ਫੰਡ ਇਕੱਠਾ ਕਰਨ ਬਾਰੇ ਸਿੱਧਾ ਜਾਣਕਾਰੀ ਰੱਖਣ ਵਾਲੇ ਇਕ ਵਿਅਕਤੀ ਨੇ ਦਿੱਤੀ ਹੈ, ਜੋ ਜਨਤਕ ਤੌਰ 'ਤੇ ਬੋਲਣ ਲਈ ਅਧਿਕਾਰਤ ਨਹੀਂ ਹੈ। ਟਰੰਪ ਦੇ ਸਹੁੰ ਚੁੱਕ ਸਮਾਗਮ ਨਾਲ ਸਬੰਧਤ ਕਮੇਟੀ ਨੇ ਬੁੱਧਵਾਰ ਨੂੰ ਪ੍ਰਤੀਕਿਰਿਆ ਮੰਗੇ ਜਾਣ 'ਤੇ ਕੋਈ ਜਵਾਬ ਨਹੀਂ ਦਿੱਤਾ। ਕਮੇਟੀ ਨੇ ਅਜੇ ਤੱਕ ਇਸ ਬਾਰੇ ਵਿਸਥਾਰ ਵਿੱਚ ਨਹੀਂ ਦੱਸਿਆ ਹੈ ਕਿ ਉਹ ਦਾਨ ਦੇ ਪੈਸੇ ਨੂੰ ਕਿਵੇਂ ਖਰਚ ਕਰਨ ਦੀ ਯੋਜਨਾ ਬਣਾ ਰਹੀ ਹੈ।

ਇਹ ਵੀ ਪੜ੍ਹੋ: ਭਿਆਨਕ ਅੱਗ ਲੱਗਣ ਨਾਲ ਕਈ ਮਸ਼ਹੂਰ ਹਸਤੀਆਂ ਦੇ ਘਰ ਸੜ ਕੇ ਹੋਏ ਸੁਆਹ

ਦਾਨ ਦੇ ਪੈਸਿਆਂ ਦਾ ਇਸਤੇਮਾਲ ਆਮ ਤੌਰ 'ਤੇ ਸਹੁੰ ਚੁੱਕ ਸਮਾਗਮਾਂ ਨਾਲ ਜੁੜੇ ਖਰਚਿਆਂ ਦਾ ਭੁਗਤਾਨ ਕਰਨ ਲਈ ਕੀਤਾ ਜਾਂਦਾ ਹੈ, ਜਿਵੇਂ ਕਿ ਪਰੇਡ ਆਦਿ। ਦਾਨ ਤੋਂ ਜਾਣੂ ਵਿਅਕਤੀ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਤੋਂ ਬਾਅਦ ਬਚੇ ਪੈਸਿਆਂ ਦੀ ਵਰਤੋਂ ਭਵਿੱਖ ਵਿੱਚ ਟਰੰਪ ਰਾਸ਼ਟਰਪਤੀ ਲਾਇਬ੍ਰੇਰੀ ਲਈ ਕੀਤੇ ਜਾਣ ਦੀ ਉਮੀਦ ਹੈ। ਸੰਘੀ ਚੋਣ ਰਿਕਾਰਡਾਂ ਦੇ ਅਨੁਸਾਰ, ਇਸ ਤੋਂ ਪਹਿਲਾਂ 2020 ਵਿਚ ਜੋਅ ਬਾਈਡੇਨ ਦੇ ਸਹੁੰ ਚੁੱਕ ਸਮਾਰੋਹ ਲਈ ਲਗਭਗ 6.2 ਕਰੋੜ ਅਮਰੀਕੀ ਡਾਲਰ ਦਾਨ ਕੀਤੇ ਗਏ ਸਨ। ਉਥੇ ਹੀ 2016 ਵਿੱਚ ਟਰੰਪ ਦੇ ਸਹੁੰ ਚੁੱਕ ਸਮਾਰੋਹ ਲਈ ਰਿਕਾਰਡ 10.7 ਕਰੋੜ ਅਮਰੀਕੀ ਡਾਲਰ ਦਾ ਦਾਨ ਪ੍ਰਾਪਤ ਹੋਇਆ ਸੀ।

ਇਹ ਵੀ ਪੜ੍ਹੋ : ਸਹੁੰ ਚੁੱਕਣ ਤੋਂ ਪਹਿਲਾਂ ਟਰੰਪ ਨੂੰ ਸਤਾਉਣ ਲੱਗਾ ਇਹ ਡਰ, ਸੁਪਰੀਮ ਕੋਰਟ ਦਾ ਕੀਤਾ ਰੁਖ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News