ਅਮਰੀਕਾ ਦੀ ਵੱਡੀ ਕਾਰਵਾਈ, 14 ਚੀਨੀ ਅਧਿਕਾਰੀਆਂ ''ਤੇ ਲਾਈ ਪਾਬੰਦੀ

Tuesday, Dec 08, 2020 - 02:30 PM (IST)

ਅਮਰੀਕਾ ਦੀ ਵੱਡੀ ਕਾਰਵਾਈ, 14 ਚੀਨੀ ਅਧਿਕਾਰੀਆਂ ''ਤੇ ਲਾਈ ਪਾਬੰਦੀ

ਵਾਸ਼ਿੰਗਟਨ (ਬਿਊਰੋ): ਭਾਰਤ-ਚੀਨ ਸਰਹੱਦੀ ਵਿਵਾਦ ਵਿਚ ਅਮਰੀਕਾ ਨੇ ਵੀ ਚੀਨ 'ਤੇ ਵੱਡੀ ਕਾਰਵਾਈ ਕੀਤੀ ਹੈ। ਹਾਂਗਕਾਂਗ ਦੀ ਖੁਦਮੁਖ਼ਤਿਆਰੀ ਨੂੰ ਕਮਜ਼ੋਰ ਕਰਨ ਦੇ ਮਾਮਲੇ ਵਿਚ ਅਮਰੀਕਾ ਨੇ ਚੀਨ ਦੇ 14 ਅਧਿਕਾਰੀਆਂ 'ਤੇ ਪਾਬੰਦੀ ਲਗਾ ਦਿੱਤੀ। ਦੱਸਣਯੋਗ ਹੈ ਕਿ ਇਨ੍ਹਾਂ ਵਿੱਚੋਂ ਇੱਕ ਅਧਿਕਾਰੀ ਤਿੱਬਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਮੁਤਾਬਕ, ਜਿਨ੍ਹਾਂ ਉੱਤੇ ਇਹ ਪਾਬੰਦੀਆਂ ਲਗਾਈਆਂ ਗਈਆਂ ਉਹ ਸਾਰੇ ਚੀਨ ਦੀ ਨੈਸ਼ਨਲ ਪੀਪਲ ਕਾਂਗਰਸ ਦੇ ਮੈਂਬਰ ਹਨ।

ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਆਪਣੇ ਇੱਕ ਬਿਆਨ ਵਿਚ ਕਿਹਾ ਕਿ ਚੀਨ ਦੀ ਨੈਸ਼ਨਲ ਪੀਪਲਜ਼ ਕਾਂਗਰਸ ਦੀ ਸਥਾਈ ਕਮੇਟੀ (NPCSC) ਵੱਲੋਂ ਹਾਂਗਕਾਂਗ ਦੇ ਲੋਕਾਂ ਦੀ ਆਪਣੇ ਪ੍ਰਤੀਨਿਧੀ ਦੀ ਚੋਣ ਕਰਨ ਦੀ ਸਮਰੱਥਾ ਨੂੰ ਪ੍ਰਭਾਵਿਤ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਪਾਬੰਦੀਆਂ ਵਿਚ ਵੀਜ਼ਾ 'ਤੇ ਰੋਕ ਵੀ ਸ਼ਾਮਲ ਹੈ। ਉਹਨਾਂ ਨੇ ਦੱਸਿਆ ਕਿ ਐੱਨ.ਪੀ.ਸੀ.ਐੱਸ.ਸੀ. ਦੇ 14 ਉਪ ਪ੍ਰਧਾਨਾਂ ਨੂੰ ਪਾਬੰਦੀਸੁਦਾ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ।

ਪੜ੍ਹੋ ਇਹ ਅਹਿਮ ਖਬਰ- ਭਾਰਤੀ ਮੂਲ ਦੇ ਅਨਿਲ ਸੋਨੀ ਬਣੇ WHO ਫਾਊਂਡੇਸ਼ਨ ਦੇ ਪਹਿਲੇ CEO

ਇੱਥੇ ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਨੇ ਚੀਨ ਦੇ ਮੁਸਲਿਮ ਬਹੁ ਗਿਣਤੀ ਸ਼ਿਨਜਿਆਂਗ ਵਿਚ ਉਇਗਰ ਮੁਸਲਮਾਨਾਂ ਦੇ ਮਨੁੱਖੀ ਅਧਿਕਾਰਾ ਦੇ ਘਾਣ ਦੇ ਮਾਮਲੇ ਵਿਚ ਚੀਨੀ ਕਮਿਊਨਿਸਟ ਪਾਰਟੀ ਦੇ ਤਿੰਨ ਸੀਨੀਅਰ ਅਧਿਕਾਰੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ। ਚੀਨ 'ਤੇ ਪਹਿਲਾਂ ਹੀ ਉਇਗਰ ਮੁਸਲਮਾਨਾਂ ਦੇ ਸ਼ੋਸ਼ਣ ਸੰਬੰਧੀ ਗੰਭੀਰ ਦੋਸ਼ ਲੱਗਦੇ ਰਹੇ ਹਨ।

ਪੜ੍ਹੋ ਇਹ ਅਹਿਮ ਖਬਰ- ਵੱਡਾ ਖੁਲਾਸਾ : ਕ੍ਰਾਈਸਟਚਰਚ ਮਸਜਿਦ ਦੇ ਹਮਲਾਵਰ ਨੇ ਕੀਤੀ ਸੀ ਭਾਰਤ ਯਾਤਰਾ


author

Vandana

Content Editor

Related News